ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਮੰਤਰੀ ਡਾਕਟਰ ਬਲਬੀਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਰਾਸ਼ਟਰੀ ਤਿਰੰਗੇ ਨੂੰ ਲਹਿਰਾਉਣਗੇ*
ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਆਈ.ਟੀ.ਆਈ. ਨਵਾਂਸ਼ਹਿਰ ਦੀ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਬੜੀ ਧੂਮ–ਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਮੰਤਰੀ ਡਾਕਟਰ ਬਲਬੀਰ ਸਿੰਘ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਸਬੰਧੀ ਕੀਤੀਆਂ ਗਈਆਂ ਤਿਆਰੀਆਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਕਾਰਜਾਂ ਲਈ ਗਠਿਤ ਕਮੇਟੀਆਂ ਨੂੰ ਕੰਮਾਂ ਬਾਰੇ ਵਿਸਥਾਰ ਵਿੱਚ ਜਾਣੂ ਕਰਵਾਇਆ ਅਤੇ ਸਮਾਗਮ ਦੌਰਾਨ ਹਰ ਪ੍ਰਬੰਧ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੌਕੇ ਮਾਰਚ ਪਾਸਟ, ਪੀ.ਟੀ. ਸ਼ੋਅ ਅਤੇ ਦੇਸ਼ ਭਗਤੀ ਨਾਲ ਭਰਪੂਰ ਸਭਿਆਚਾਰ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਵੱਖ-ਵੱਖ ਫਲੈਗਸ਼ਿਪ ਪ੍ਰੋਗਰਾਮਾਂ ਅਤੇ ਭਲਾਈ ਯੋਜਨਾਵਾਂ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਝਾਕੀਆਂ ਲਈ ਲੋੜੀਂਦੀ ਤਿਆਰੀ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੌਮੀ ਦਿਹਾੜੇ ਨੂੰ ਪੂਰੇ ਉਤਸ਼ਾਹ, ਆਪਸੀ ਮਿਲਵਰਤਨ ਅਤੇ ਜੋਸ਼ੋ ਖਰੋਸ਼ ਨਾਲ ਮਨਾਇਆ ਜਾਵੇ ਅਤੇ ਸਾਰੇ ਵਿਭਾਗ ਆਪੋ ਆਪਣੇ ਪੱਧਰ ਉਤੇ ਸਮੁੱਚੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਰਿਹਰਸਲ 21, 22, 23 ਅਤੇ 24 ਜਨਵਰੀ ਨੂੰ ਫੁੱਲ ਡਰੈੱਸ ਰਿਹਰਸਲ ਹੋਵੇਗੀ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ, ਮੰਡੀ ਬੋਰਡ, ਸਿਹਤ ਵਿਭਾਗ, ਸਿੱਖਿਆ ਵਿਭਾਗ, ਨਗਰ ਕੌਂਸਲ, ਖੇਡ ਵਿਭਾਗ, ਬਾਗਬਾਨੀ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਬਲਬੀਰ ਰਾਜ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਜਗਦੀਪ ਸਿੰਘ, ਉਪ ਮੰਡਲ ਮੈਜਿਸਟਰੇਟ ਨਵਾਂਸ਼ਹਿਰ ਅਨਮਜਯੋਤ ਕੌਰ, ਆਰ.ਟੀ.ਏ. ਇੰਦਰਪਾਲ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



