ਲੇਟ ਆਉਣ ਵਾਲੇ 26 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
ਵਿਭਾਗੀ ਮੁਖੀਆਂ ਨੂੰ ਟਿੱਪਣੀ ਸਮੇਤ 2 ਦਿਨ ਅੰਦਰ ਜਵਾਬ ਦਾਇਰ ਕਰਨ ਦੇ ਹੁਕਮ
(ਸਮਾਜ ਵੀਕਲੀ)-ਕਪੂਰਥਲਾ,(ਕੌੜਾ )- ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਅੱਜ ਸਵੇਰੇ 9:10 ’ਤੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਸਰਕਾਰੀ ਦਫਤਰਾਂ ਦੀ ਅਚਨਚੇਤ ਜਾਂਚ ਕੀਤੀ ਗਈ, ਜਿਸ ਦੌਰਾਨ ਨਿਰਧਾਰਿਤ ਸਮੇਂ ’ਤੇ ਦਫਤਰ ਨਾ ਪੱਜਣ ਵਾਲੇ 26 ਅਧਿਕਾਰੀਆਂ ਤੇ ਕਰਮਚਾਰੀਅਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸ਼ਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਲੋਕਾਂ ਨੂੰ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਉਣ ਲਈ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਿਰਧਾਰਿਤ ਸਮੇਂ ’ਤੇ ਦਫਤਰ ਵਿਖੇ ਹਾਜ਼ਰ ਹੋਣ ਦੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਜਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਸੇਵਾ ਕੇਂਦਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਦੇ ਦਫਤਰ ਵਿਖੇ 21, ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਦੇ ਦਫਤਰ ਵਿਖੇ 2 ਤੇ ਸੇਵਾ ਕੇਂਦਰ ਵਿਖੇ 3 ਕਰਮਚਾਰੀ ਲੇਟ ਪਾਏ ਹਏ।
ਡਿਪਟੀ ਕਮਿਸ਼ਨਰ ਵਲੋਂ ਇਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਜਿਲ੍ਹਾ ਮੁਖੀਆਂ ਨੂੰ ਸਬੰਧਿਤ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਆਪਣੀ ਟਿੱਪਣੀ ਸਮੇਤ 2 ਦਿਨ ਦੇ ਅੰਦਰ-ਅੰਦਰ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਜਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਨੂੰ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਉਹ ਆਪਣੇ-ਆਪਣੇ ਹਲਕੇ ‘ਚ ਪੈਂਦੇ ਸਰਕਾਰੀ ਦਫਤਰਾਂ ਵਿਚ ਅਧਿਕਾਰੀਆਂ/ਕਰਮਚਾਰੀਆਂ ਦੀ ਸਮੇਂ ਸਿਰ ਹਾਜਰੀ ਯਕੀਨੀ ਬਣਾਉਣ ਤਾਂ ਜੋ ਲੋਕਾਂ ਨੂੰ ਸੇਵਾਵਾਂ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਈਆ ਜਾ ਸਕਣ।
‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly