HOME *ਡਿਪਟੀ ਕਮਿਸ਼ਨਰ ਵੱਲੋਂ ਵੱਧ ਰਹੀ ਗਰਮੀ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਅਹਿਮ ਮੀਟਿੰਗ*

*ਡਿਪਟੀ ਕਮਿਸ਼ਨਰ ਵੱਲੋਂ ਵੱਧ ਰਹੀ ਗਰਮੀ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਅਹਿਮ ਮੀਟਿੰਗ*

10

*ਅਧਿਕਾਰੀ, ਲੋਕਾਂ ਦੀ ਸਿਹਤ ਅਤੇ ਸੁਰੱਖਿਆ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ*

ਐਸ.ਬੀ.ਐਸ. ਨਗਰ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਅੱਜ ਵਧ ਰਹੀ ਗਰਮੀ ਅਤੇ ਹੀਟ ਵੇਵ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਹਤ, ਸਿੱਖਿਆ, ਨਗਰ ਕੌਂਸਲ, ਪਾਵਰਕਾਮ ਅਤੇ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹੀਟ ਵੇਵ ਤੋਂ ਬਚਾਅ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿੱਚ ਓ.ਆਰ.ਐਸ., ਜ਼ਰੂਰੀ ਦਵਾਈਆਂ ਅਤੇ ਕੂਲਰ/ਪੱਖਿਆਂ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ।ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਨੂੰ ਬੱਚਿਆਂ ਲਈ ਪੀਣ ਵਾਲੇ ਠੰਡੇ ਪਾਣੀ ਦਾ ਪ੍ਰਬੰਧ ਕਰਨ ਅਤੇ ਧੁੱਪ ਵਿੱਚ ਬਾਹਰੀ ਗਤੀਵਿਧੀਆਂ ‘ਤੇ ਰੋਕ ਲਗਾਉਣ ਲਈ ਕਿਹਾ। ਨਗਰ ਕੌਂਸਲ ਨੂੰ ਭੀੜ-ਭਾੜ ਵਾਲੀਆਂ ਥਾਵਾਂ ‘ਤੇ ਪਾਣੀ ਦੀਆਂ ਛਬੀਲਾਂ ਲਗਾਉਣ ਅਤੇ ਜਨਤਕ ਥਾਵਾਂ ‘ਤੇ ਛਾਂ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਧੁੱਪ ਵਿੱਚ ਬਾਹਰ ਨਿਕਲਣ ਤੋਂ ਗੁਰੇਜ਼ ਕਰਨ, ਹਲਕੇ ਸੂਤੀ ਕੱਪੜੇ ਪਹਿਨਣ, ਸਿਰ ਢੱਕ ਕੇ ਰੱਖਣ ਅਤੇ ਵੱਧ ਤੋਂ ਵੱਧ ਪਾਣੀ ਪੀਣ। ਉਨ੍ਹਾਂ ਕਿਹਾ ਕਿ ਹੀਟ ਸਟ੍ਰੋਕ ਦੇ ਲੱਛਣ ਦਿਸਣ ‘ਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ, ਖਰਬੂਜਾ, ਸੰਤਰਾ, ਅੰਗੂਰ, ਖੀਰੇ, ਟਮਾਟਰ ,ਘੀਆ ਤੇ ਤੋਰੀਆਂ ਦੀ ਵਰਤੋਂ ਵਧੇਰੇ ਕੀਤੀ ਜਾਵੇ ਕਿਉਂਕਿ ਇਹਨਾਂ ਵਿੱਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ। ਉਹਨਾਂ ਕਿਹਾ ਕਿ ਅਜਿਹੇ ਮੌਸਮ ਦੌਰਾਨ ਸਾਨੂੰ ਓਆਰਐਸ, ਨਿੰਬੂ-ਪਾਣੀ, ਲੱਸੀ, ਨਾਰੀਅਲ ਦਾ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਵੱਧ ਤੋਂ ਵੱਧ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਸ਼ਿਖਰ ਦੇ ਘੰਟਿਆਂ ਦੌਰਾਨ ਖਾਣਾ ਬਣਾਉਣ ਤੋਂ ਪਰਹੇਜ਼ ਕਰੋ ਰਸੋਈ ਦੇ ਖੇਤਰ ਨੂੰ ਚੰਗੀ ਤਰ੍ਹਾਂ ਹਵਾਦਾਰ ਕਰਨ ਲਈ ਦਰਵਾਜੇ ਤੇ ਖਿੜਕੀਆਂ ਖੁੱਲੀਆਂ ਰੱਖੋ। ਸਿਗਰਟ, ਤੰਬਾਕੂ, ਬੀੜੀ ਅਤੇ ਸ਼ਰਾਬ ਦੀ ਵਰਤੋਂ ਨਾ ਕੀਤੀ ਜਾਵੇ। ਚਾਹ, ਕਾਫੀ ਦੀ ਵਰਤੋਂ ਘੱਟ ਤੋਂ ਘੱਟ ਕੀਤੀ ਜਾਵੇ, ਤਲੇ ਅਤੇ ਬਾਹਰਲੇ ਖਾਣੇ ਤੋਂ ਪਰਹੇਜ਼ ਕਰੋ। ਬਾਸੀ ਖਾਣਾ ਨਾ ਖਾਓ, ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਬੰਦ ਵਾਹਨਾਂ ਵਿੱਚ ਨਾ ਛੱਡੋ। ਉਨ੍ਹਾਂ ਦੱਸਿਆ ਕਿ ਜਰੂਰਤ ਪੈਣ ਤੇ ਮੁਫਤ ਐਂਬੂਲੈਂਸ ਸੇਵਾ ਲਈ ਮੁਫਤ ਟੋਲ ਫਰੀ ਨੰਬਰ 108 ਤੇ ਫੋਨ ਕੀਤਾ ਜਾਵੇ ਅਤੇ ਸਿਹਤ ਸਬੰਧੀ ਹੋਰ ਵਧੇਰੇ ਜਾਣਕਾਰੀ ਲੈਣ ਲਈ ਟੋਲ ਫਰੀ ਨੰਬਰ 104 ਤੇ ਫੋਨ ਕੀਤਾ ਜਾ ਸਕਦਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ,ਐਸਡੀਐਮ ਨਵਾਂ ਸ਼ਹਿਰ ਅਨਮਜੋਤ ਕੌਰ ਅਤੇ ਹੋਰ ਅਧਿਕਾਰੀ ਮੌਜੂਦ ਹਨ l
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਡਾ. ਭੀਮ ਰਾਓ ਅੰਬੇਡਕਰ ਵੈੱਲਫੇਅਰ ਸੁਸਾਇਟੀ ਪਾਲਕਦੀਮ ਵਲੋਂ ਡਾਕਟਰ ਭੀਮ ਰਾਓ ਅੰਬੇਡਕਰ ਜੀ ਦਾ 135 ਵਾਂ ਜਨਮ ਦਿਨ ਪਾਲਕਦੀਮ ਵਿਖੇ ਮਨਾਇਆ
Next article*ਡਿਪਟੀ ਕਮਿਸ਼ਨਰ ਨੇ ਸਿਹਤ ਬੀਮਾ ਯੋਜਨਾ ਤਹਿਤ ਬਣ ਰਹੇ ਸਿਹਤ ਬੀਮਾ ਕਾਰਡਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ*