*ਅਧਿਕਾਰੀਆਂ ਨੂੰ ਢੁੱਕਵੇਂ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼*
*ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਮੰਤਰੀ ਡਾਕਟਰ ਬਲਬੀਰ ਸਿੰਘ ਲਹਿਰਾਉਣਗੇ ਰਾਸ਼ਟਰੀ ਤਿਰੰਗਾ*
ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਧੂਮ ਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਨੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀਆਂ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂ.ਵਿ) ਅਵਨੀਤ ਕੌਰ, ਐਸ.ਡੀ.ਐਮ. ਨਵਾਂਸ਼ਹਿਰ ਅਨਮਜਯੋਤ ਕੌਰ, ਸਹਾਇਕ ਕਮਿਸ਼ਨਰ ਜਨਰਲ ਜਗਦੀਪ ਸਿੰਘ ਅਤੇ ਸਬੰਧਤ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਧਿਕਾਰੀਆਂ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੇ ਢੁੱਕਵੇਂ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਮੰਤਰੀ ਡਾਕਟਰ ਬਲਬੀਰ ਸਿੰਘ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਭਰਪੂਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ ਅਤੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗਾਨ ਗਾਇਨ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੌਂਪੀ ਗਈ ਜਿੰਮੇਵਾਰੀ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ। ਉਨ੍ਹਾਂ ਸਮੂਹ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਵਿੱਚ ਆਪਣੀ ਅਤੇ ਆਪਣੇ ਸਟਾਫ਼ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਇਸ ਸਮਾਰੋਹ ਵਿੱਚ ਕਿਸੇ ਵੀ ਕਿਸਮ ਦੀ ਕੋਤਾਹੀ ਬਰਦਾਸ਼ ਨਹੀਂ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਯੋਗ ਪ੍ਰਬੰਧ ਨਿਰਧਾਰਤ ਸਮੇਂ ਵਿੱਚ ਪੂਰੇ ਕਰਨ ਦੀ ਹਦਾਇਤ ਕੀਤੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


