ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਅੱਜ ਆਪਣੇ ਦਫਤਰ ਵਿੱਚ ਸੁਤੰਤਰਤਾ ਸੰਗਰਾਮੀਆਂ ਦੇ ਇੱਕ ਵਫ਼ਦ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਧਿਆਨ ਨਾਲ ਸੁਣੀਆਂ। ਵਫ਼ਦ ਨੇ ਡਿਪਟੀ ਕਮਿਸ਼ਨਰ ਨੂੰ ਰੇਲਵੇ ਵਿੱਚ ਫਰੀ ਸਫਰ ਸਹੂਲਤ, ਪੈਨਸ਼ਨ, ਮੈਡੀਕਲ ਸਹੂਲਤਾਂ, 300 ਯੂਨਿਟ ਬਿਜਲੀ ਫਰੀ ਅਤੇ ਹੋਰ ਭਲਾਈ ਸਕੀਮਾਂ ਨਾਲ ਸਬੰਧਤ ਮੁੱਦਿਆਂ ਤੋਂ ਜਾਣੂ ਕਰਵਾਇਆ। ਸੰਗਰਾਮੀਆਂ ਨੇ ਆਜ਼ਾਦੀ ਦੀ ਲੜਾਈ ਵਿੱਚ ਆਪਣੇ ਯੋਗਦਾਨ ਦਾ ਜ਼ਿਕਰ ਕੀਤੀ। ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਵੱਲੋਂ ਜੋ ਮੰਗਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ ਹਨ, ਉਨ੍ਹਾਂ ਵਿਚੋਂ ਕੁਝ ਮੰਗਾਂ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਨਾਲ ਸਬੰਧਤ ਹਨ ਅਤੇ ਬਹੁਤ ਸਾਰੀਆਂ ਮੰਗਾਂ ਪਹਿਲਾਂ ਤੋਂ ਹੀ ਸਰਕਾਰ ਵੱਲੋ ਸੁਤੰਤਰਤਾ ਸੰਗਰਾਮੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਸੁਤੰਤਰਤਾ ਸੰਗਰਾਮੀਆਂ ਨੂੰ ਰਾਸ਼ਟਰ ਦੇ ਅਸਲ ਨਾਇਕ ਕਰਾਰ ਦਿੰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਵੱਲੋਂ ਤਰਜੀਹੀ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੁਤੰਤਰਤਾ ਸੰਗਰਾਮੀਆਂ ਦੀਆਂ ਅਰਜ਼ੀਆਂ ਦੀ ਛੇਤੀ ਪੜਤਾਲ ਕਰਕੇ ਰਿਪੋਰਟ ਪੇਸ਼ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਵਿੱਚ ਕਿਸੇ ਕਿਸਮ ਦੀ ਦੇਰੀ ਨਾ ਹੋਵੇ। ਉਨ੍ਹਾਂ ਕਿਹਾ ਕਿ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਦੇਖਭਾਲ ਕਰਨਾ ਸਾਡਾ ਫ਼ਰਜ਼ ਹੈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



