HOME ਡਿਪਟੀ ਕਮਿਸ਼ਨਰ ਨੇ ਹੜ੍ਹਾਂ ਸਬੰਧੀ ਰੋਕਥਾਮ ਲਈ ਕੀਤੀ ਸਮੀਖਿਆ ਮੀਟਿੰਗ

ਡਿਪਟੀ ਕਮਿਸ਼ਨਰ ਨੇ ਹੜ੍ਹਾਂ ਸਬੰਧੀ ਰੋਕਥਾਮ ਲਈ ਕੀਤੀ ਸਮੀਖਿਆ ਮੀਟਿੰਗ

8

ਬਰਸਾਤਾਂ ਤੋਂ ਪਹਿਲਾਂ ਸਾਰੇ ਚੱਲ ਰਹੇ ਪ੍ਰੋਜੈਕਟ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

ਨਵਾਂਸ਼ਹਿਰ   (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ, ਗੁਲਪ੍ਰੀਤ ਸਿੰਘ ਔਲਖ ਨੇ ਮੰਗਲਵਾਰ ਨੂੰ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਹੜ੍ਹਾਂ ਦੀ ਰੋਕਥਾਮ ਸਬੰਧੀ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਬਲਬੀਰ ਰਾਜ ਸਿੰਘ, ਐਸ.ਡੀ.ਐਮ. ਬੰਗਾ ਵਿਪਨ ਭੰਡਾਰੀ, ਐਸ.ਡੀ.ਐਮ. ਨਵਾਂਸ਼ਹਿਰ ਅਨਮਜਯੋਤ ਕੌਰ, ਉਪ ਮੰਡਲ ਅਫ਼ਸਰ ਹਰਕਮਲ ਹੀਰਾ, ਕਾਰਜਕਾਰੀ ਇੰਜੀਨੀਅਰ ਜਲ ਨਿਕਾਸ–ਕਮ-ਮਾਈਨਿੰਗ ਅਤੇ ਜਿਓਲੋਜੀ ਮੰਡਲ ਕਿਰਨਦੀਪ ਕੌਰ, ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਸਿੰਘ, ਕਾਰਜਕਾਰੀ ਇੰਜੀਨੀਅਰ ਦਵਿੰਦਰ ਸਿੰਘ, ਉੱਪ ਮੰਡਲ ਅਫ਼ਸਰ ਨਵਜੋਤ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਜਾ ਰਹੀਆਂ ਅਗੇਤੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਨੇ ਵਿਭਾਗਾਂ ਵੱਲੋਂ ਸੰਭਾਵਿਤ ਹੜ੍ਹਾਂ ਲਈ ਚੁੱਕੇ ਜਾ ਰਹੇ ਕਦਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਕਿ ਧੁੱਸੀ ਬੰਨ੍ਹ ਦੇ ਨਾਲ ਲੱਗਦੇ ਸੰਵੇਦਨਸ਼ੀਲ ਸਥਾਨਾਂ ਦੀ ਪਛਾਣ ਕੀਤੀ ਜਾਵੇ, ਖ਼ਾਸ ਕਰਕੇ ਪਿਛਲੇ ਸਾਲ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ, ਤਾਂ ਜੋ ਸਮੇਂ ਸਿਰ ਰੋਕਥਾਮ ਲਈ ਉਚੇਚੇ ਕਦਮ ਚੁੱਕੇ ਜਾ ਸਕਣ। ਉਨ੍ਹਾਂ ਸਬੰਧਿਤ ਵਿਭਾਗਾਂ ਨੂੰ ਮਾਨਸੂਨ ਦੌਰਾਨ ਕਿਸੇ ਵੀ ਹੜ੍ਹਾਂ ਵਰਗੀ ਸਥਿਤੀ ਤੋਂ ਬਚਾਅ ਲਈ ਨਵੇਂ ਕੰਮਾਂ ਦਾ ਵੀ ਜਾਇਜ਼ਾ ਲਿਆ।ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਬਰਸਾਤਾਂ ਤੋਂ ਪਹਿਲਾਂ ਸਾਰੇ ਚੱਲ ਰਹੇ ਕੰਮ ਮੁਕੰਮਲ ਹੋਣੇ ਚਾਹੀਦੇ ਹਨ, ਤਾਂ ਜੋ ਨਿਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਸਤਲੁਜ ਦਰਿਆ ਦੇ ਕਿਨਾਰਿਆਂ ਨਾਲ ਲੱਗਦੇ ਧੁੱਸੀ ਬੰਧ ਉੱਤੇ ਕੀਤੇ ਜਾ ਰਹੇ ਮਜ਼ਬੂਤੀਕਰਨ ਕੰਮਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਦੇ ਵੀ ਨਿਰਦੇਸ਼ ਦਿੱਤੇ, ਤਾਂ ਜੋ ਗੁਣਵੱਤਾ ਅਤੇ ਸਮੇਂ ਦੀ ਪਾਬੰਦੀ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਸਾਰੇ ਵਿਭਾਗਾਂ ਨੂੰ ‘ਫਲੱਡ ਪ੍ਰੋਟੈਕਸ਼ਨ ਐਕਸ਼ਨ ਪਲਾਨ 2026’ ਅਤੇ ‘ਡਿਸਟ੍ਰਿਕਟ ਡਿਜਾਸਟਰ ਮੈਨੇਜਮੈਂਟ ਪਲਾਨ 2026’ ਨੂੰ ਅਪਡੇਟ ਰੱਖਣ ਲਈ ਵੀ ਕਿਹਾ ਗਿਆ, ਤਾਂ ਜੋ ਕਿਸੇ ਵੀ ਸਥਿਤੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਿਆ ਜਾ ਸਕੇ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਉੱਤਮ ਪੰਜਾਬੀ ਸਾਹਿਤ ਨੂੰ ਸਸਤੇ ਭਾਅ ਤੇ ਪਾਠਕਾਂ ਤੱਕ ਪੁੱਜਦਾ ਕਰਨ ਲਈ ਪੰਜਾਬੀ ਭਾਸ਼ਾ ਪਸਾਰ ਅਭਾਈਚਾਰਾ ਦਾ ਨਵਾਂ ਉਪਰਾਲਾ
Next articleਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਵਾਰਡ 8 ਵਿੱਚ ਗਲੀਆਂ ਦੇ ਨਿਰਮਾਣ ਦੀ ਕਰਵਾਈ ਸ਼ੁਰੂਆਤ, 21 ਲੱਖ ਨਾਲ ਬਣਨਗੀਆਂ ਨਵੀਆਂ ਗਲੀਆਂ