HOME ਡਿਪਟੀ ਕਮਿਸ਼ਨਰ ਨੇ ਹੜ੍ਹਾਂ ਸਬੰਧੀ ਰੋਕਥਾਮ ਲਈ ਕੀਤੀ ਸਮੀਖਿਆ ਮੀਟਿੰਗ

ਡਿਪਟੀ ਕਮਿਸ਼ਨਰ ਨੇ ਹੜ੍ਹਾਂ ਸਬੰਧੀ ਰੋਕਥਾਮ ਲਈ ਕੀਤੀ ਸਮੀਖਿਆ ਮੀਟਿੰਗ

6

*ਬਰਸਾਤਾਂ ਤੋਂ ਪਹਿਲਾਂ ਸਾਰੇ ਚੱਲ ਰਹੇ ਪ੍ਰੋਜੈਕਟ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼*

ਐਸ.ਬੀ.ਐਸ. ਨਗਰ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ )  ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ, ਗੁਲਪ੍ਰੀਤ ਸਿੰਘ ਔਲਖ ਨੇ ਮੰਗਲਵਾਰ ਨੂੰ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਹੜ੍ਹਾਂ ਦੀ ਰੋਕਥਾਮ ਸਬੰਧੀ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਬਲਬੀਰ ਰਾਜ ਸਿੰਘ, ਐਸ.ਡੀ.ਐਮ. ਬੰਗਾ ਵਿਪਨ ਭੰਡਾਰੀ, ਐਸ.ਡੀ.ਐਮ. ਨਵਾਂਸ਼ਹਿਰ ਅਨਮਜਯੋਤ ਕੌਰ, ਉਪ ਮੰਡਲ ਅਫ਼ਸਰ ਹਰਕਮਲ ਹੀਰਾ, ਕਾਰਜਕਾਰੀ ਇੰਜੀਨੀਅਰ ਜਲ ਨਿਕਾਸ–ਕਮ-ਮਾਈਨਿੰਗ ਅਤੇ ਜਿਓਲੋਜੀ ਮੰਡਲ ਕਿਰਨਦੀਪ ਕੌਰ, ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਸਿੰਘ, ਕਾਰਜਕਾਰੀ ਇੰਜੀਨੀਅਰ ਦਵਿੰਦਰ ਸਿੰਘ, ਉੱਪ ਮੰਡਲ ਅਫ਼ਸਰ ਨਵਜੋਤ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।  ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਜਾ ਰਹੀਆਂ ਅਗੇਤੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਨੇ ਵਿਭਾਗਾਂ ਵੱਲੋਂ ਸੰਭਾਵਿਤ ਹੜ੍ਹਾਂ ਲਈ ਚੁੱਕੇ ਜਾ ਰਹੇ ਕਦਮਾਂ ਦਾ ਜਾਇਜ਼ਾ ਲਿਆ।ਉਨ੍ਹਾਂ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਕਿ ਧੁੱਸੀ ਬੰਨ੍ਹ ਦੇ ਨਾਲ ਲੱਗਦੇ ਸੰਵੇਦਨਸ਼ੀਲ ਸਥਾਨਾਂ ਦੀ ਪਛਾਣ ਕੀਤੀ ਜਾਵੇ, ਖ਼ਾਸ ਕਰਕੇ ਪਿਛਲੇ ਸਾਲ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ, ਤਾਂ ਜੋ ਸਮੇਂ ਸਿਰ ਰੋਕਥਾਮ ਲਈ ਉਚੇਚੇ ਕਦਮ ਚੁੱਕੇ ਜਾ ਸਕਣ। ਉਨ੍ਹਾਂ ਸਬੰਧਿਤ ਵਿਭਾਗਾਂ ਨੂੰ ਮਾਨਸੂਨ ਦੌਰਾਨ ਕਿਸੇ ਵੀ ਹੜ੍ਹਾਂ ਵਰਗੀ ਸਥਿਤੀ ਤੋਂ ਬਚਾਅ ਲਈ ਨਵੇਂ ਕੰਮਾਂ ਦਾ ਵੀ ਜਾਇਜ਼ਾ ਲਿਆ। ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਉਨ੍ਹਾਂ ਪਹਿਲਾਂ ਤੋਂ ਸਾਰੇ ਪ੍ਰਬੰਧ ਮੁਕੰਮਲ ਕਰਨ ਉੱਤੇ ਜ਼ੋਰ ਦਿੱਤਾ। ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਬਰਸਾਤਾਂ ਤੋਂ ਪਹਿਲਾਂ ਸਾਰੇ ਚੱਲ ਰਹੇ ਕੰਮ ਮੁਕੰਮਲ ਹੋਣੇ ਚਾਹੀਦੇ ਹਨ, ਤਾਂ ਜੋ ਨਿਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਸਤਲੁਜ ਦਰਿਆ ਦੇ ਕਿਨਾਰਿਆਂ ਨਾਲ ਲੱਗਦੇ ਧੁੱਸੀ ਬੰਧ ਉੱਤੇ ਕੀਤੇ ਜਾ ਰਹੇ ਮਜ਼ਬੂਤੀਕਰਨ ਕੰਮਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਦੇ ਵੀ ਨਿਰਦੇਸ਼ ਦਿੱਤੇ, ਤਾਂ ਜੋ ਗੁਣਵੱਤਾ ਅਤੇ ਸਮੇਂ ਦੀ ਪਾਬੰਦੀ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਸਾਰੇ ਵਿਭਾਗਾਂ ਨੂੰ ‘ਫਲੱਡ ਪ੍ਰੋਟੈਕਸ਼ਨ ਐਕਸ਼ਨ ਪਲਾਨ 2026’ ਅਤੇ ‘ਡਿਸਟ੍ਰਿਕਟ ਡਿਜਾਸਟਰ ਮੈਨੇਜਮੈਂਟ ਪਲਾਨ 2026’ ਨੂੰ ਅਪਡੇਟ ਰੱਖਣ ਲਈ ਵੀ ਕਿਹਾ ਗਿਆ, ਤਾਂ ਜੋ ਕਿਸੇ ਵੀ ਸਥਿਤੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਿਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਮਾਨਸੂਨ ਦੌਰਾਨ ਸਥਿਤੀ ‘ਤੇ ਨਜ਼ਰ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ 24×7 ਫਲੱਡ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਸਪਸ਼ਟ ਕੀਤਾ ਕਿ ਹੜ੍ਹ ਪ੍ਰਬੰਧਨ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮਾਨਸੂਨ ਦੌਰਾਨ ਜ਼ਿਲ੍ਹੇ ਨੂੰ ਹੜ੍ਹਾਂ ਵਰਗੀ ਸਥਿਤੀ ਤੋਂ ਬਚਾਉਣ ਲਈ ਸਾਰੇ ਵਿਭਾਗਾਂ ਵੱਲੋਂ ਆਪਸੀ ਤਾਲਮੇਲ ਯਕੀਨੀ ਬਣਾਇਆ ਜਾਵੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
——
Previous articleDC SBS NAGAR REVIEWS FLOOD PROTECTION WORKS
Next articleਕੇਸੀ ਕਾਲਜ ਦੇ ਵਿਦਿਆਰਥੀਆਂ ਨੇ ਖੇਲੀ ਹੋਲੀ