ਡਿਪਟੀ ਕਮਿਸ਼ਨਰ ਨੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ/ਸੰਭਾਲ ਲਈ ਅਧਿਕਾਰੀਆਂ ਨੂੰ ਜਾਰੀ ਕੀਤੇ ਨਿਰਦੇਸ਼

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ (ਪੀ.ਡਬਲਯੂ.ਆਰ.ਡੀ.ਏ) ਨੇ ਪੰਜਾਬ ਗਰਾਊਂਡ ਵਾਟਰ ਐਕਸਟਰੈਕਸ਼ਨ ਐਂਡ ਕੰਜ਼ਰਵੇਸ਼ਨ ਡਾਇਰੈਕਸ਼ਨ,2023 ਜਾਰੀ ਕੀਤਾ ਹੈ ਜੋ 01.02.2023 ਤੋਂ ਲਾਗੂ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਇਮਪਲੀਮੈਂਟਿੰਗ ਕਮੇਟੀ ਫਾਰ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ (DICWRD) ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਦੇ ਉਕਤ ਨਿਰਦੇਸ਼ਾਂ ਤਹਿਤ ਅਥਾਰਟੀ ਦੀ ਇਜਾਜ਼ਤ ਤੋਂ ਬਿਨਾਂ, ਧਰਤੀ ਹੇਠਲੇ ਪਾਣੀ ਦੀ ਖੋਜ ਲਈ ਜਾਂ ਰਾਜ ਵਿੱਚ ਕਿਸੇ ਵੀ ਜ਼ਮੀਨੀ ਪਾਣੀ ਕੱਢਣ ਵਾਲੇ ਢਾਂਚੇ ਨੂੰ ਸਥਾਪਿਤ ਕਰਨ, ਸੋਧਣ, ਵਧਾਉਣ ਜਾਂ ਸੁਧਾਰਨ ਲਈ ਕੋਈ ਪਾਵਰ-ਸੰਚਾਲਿਤ ਡਰਿਲਿੰਗ ਰਿਗ ਨਹੀਂ ਚਲਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਾਵਰ ਦੁਆਰਾ ਸੰਚਾਲਿਤ ਡ੍ਰਿਲਿੰਗ ਰਿਗ ਨੂੰ ਚਲਾਉਣ ਦੀ ਇਜਾਜ਼ਤ ਲਈ ਅਥਾਰਟੀ ਨੂੰ ਅਰਜ਼ੀ ਦੇਣ ਦੀ ਆਖਰੀ ਮਿਤੀ 31.12.2023 ਸੀ ਜੋ ਕਿ 30.06.2024 ਤੱਕ ਵਧਾ ਦਿੱਤੀ ਗਈ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਿਲ੍ਹੇ ਅੰਦਰ DICWRD ਰਾਹੀਂ ਇਹ ਯਕੀਨੀ ਬਣਾਉਣ ਕਿ ਪੀ.ਡਲਬਯੂ.ਆਰ.ਡੀ.ਏ. ਦੀ ਇਜ਼ਾਜਤ ਤੋਂ ਬਿਨ੍ਹਾਂ ਖਾਸ ਕਰਕੇ 30 ਜੂਨ 2024 ਤੋਂ ਬਾਅਦ ਕੋਈ ਵੀ ਪਾਵਰ-ਆਪਰੇਟਿਡ ਡ੍ਰਿਲੰਗ ਰਿਗ ਨਾ ਚਲਾਉਣ। ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪ੍ਰਾਪਤ ਹੋਈਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਜ਼ਿਲ੍ਹੇ ਅੰਦਰ ਵੱਧ ਵੱਧ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਸਬੰਧਤ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹੇ ਵਿੱਚ ਜਮੀਨੀ ਪਾਣੀ ਕੱਢਣ ਵਾਲੇ ਯੂਨਿਟਾਂ ਦਾ ਨਿਰੀਖਣ ਕਰਨ ਅਤੇ ਦੋ ਹਫ਼ਤਿਆਂ ਦੇ ਅੰਦਰ ਅੰਦਰ ਜ਼ਿਲ੍ਹੇ ਵਿੱਚ ਸਰਵੇ ਕਰਕੇ ਆਪਣੀ ਰਿਪੋਰਟ ਦੇਣ। ਉਨ੍ਹਾਂ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਉਹ ਜ਼ਿਲ੍ਹੇ ਦੇ ਵੱਖ-ਵੱਖ ਯੂਨਿਟਾਂ ਦਾ ਮੁਆਇਨਾ ਕਰਕੇ ਪ੍ਰਦੂਸ਼ਨ ਨੂੰ ਰੋਕਣ ਲਈ ਕਾਰਵਾਈ ਕਰਨ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਐਸ.ਡੀ.ਐਮ. ਨਵਾਂਸ਼ਹਿਰ, ਐਸ.ਡੀ.ਐਮ. ਨਵਾਂਸ਼ਹਿਰ ਅਕਸ਼ਿਤਾ ਗੁਪਤਾ, ਐਸ.ਡੀ.ਐਮ. ਬੰਗਾ ਵਿਕਰਮਜੀਤ ਸਿੰਘ ਪੰਥੇ, ਐਸ.ਡੀ.ਐਮ. ਬਲਾਚੌਰ ਰਵਿੰਦਰ ਬੰਸਲ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਇਸ ਤੋਂ ਪਹਿਲਾਂ ਸਿਹਤ ਵਿਭਾਗ ਵੱਲੋਂ ਆਯੋਜਿਤ ਕੀਤੀ ਗਈ ਮੀਟਿੰਗ ਰੋਗੀ ਕਲਿਆਣ ਸਮਤੀ ਦੀ ਪ੍ਰਧਾਨਗੀ ਕੀਤੀ ਅਤੇ ਸਿਹਤ ਵਿਭਾਗ ਤੋਂ ਹਸਪਤਾਲਾਂ ਦੇ ਸਾਜੋ-ਸਮਾਨ, ਮਰੀਜ਼ਾਂ ਆਦਿ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ। ਇਸ ਮੀਟਿੰਗ ਵਿੱਚ ਸਿਵਲ ਸਰਜਨ ਡਾ. ਜਸਪ੍ਰੀਤ ਕੌਰ, ਗੂੱਡ ਗਵਰਨਸ ਫੈਲੋ ਅਸ਼ਮੀਤਾ ਪਰਮਾਰ ਆਦਿ ਹਾਜਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਉਪ ਸਕੱਤਰ ਨੇ ਜ਼ਿਲ੍ਹਾ ਰੋਜ਼ਗਾਰ ਬਿਊਰੋ ਵਿੱਚ ਪੀ.ਡੌਟ ਕੇਂਦਰ ਖੋਲ੍ਹਣ ਲਈ ਕੀਤਾ ਦੌਰਾ
Next articleਸਵੈ-ਰੋਜਗਾਰ ਲੋਨ ਕੈਂਪ ਅਤੇ ਪਲੇਸਮੈਂਟ ਕੈਂਪ ਦਾ ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਕੀਤਾ ਨਿਰੀਖਣ