ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਜਨਤਾਂ ਦੀਆਂ ਸਮੱਸਿਆਵਾਂ ਦਾ ਨਿਯਮਿਤ ਤੌਰ ‘ਤੇ ਹੱਲ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਦੇ ਨਾਲ ਤਾਲਮੇਲ ਕਰਕੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਨਾਲ ਜਨਤਾ ਨੂੰ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸੇ ਲੜੀ ਵਿਚ ਅੱਜ ਜਲੰਧਰ-ਹੁਸ਼ਿਆਰਪੁਰ ਰੋਡ ‘ਤੇ ਚੰਡੀਗੜ੍ਹ ਬਾਈਪਾਸ ਦੇ ਨਜ਼ਦੀਕ ਸਥਿਤ ਸਿੰਗੜੀਵਾਲਾ ਚੌਕ ‘ਤੇ ਸੜਕ ਉਤੇ ਪਏ ਟੋਇਆਂ ਦੀ ਸਮੱਸਿਆ ਉਨ੍ਹਾਂ ਦੇ ਧਿਆਨ ਵਿਚ ਆਈ।
ਜਨਤਾ ਦੀ ਇਸੇ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਉਨ੍ਹਾਂ ਲੋਕ ਨਿਰਮਾਣ ਵਿਭਾਗ ਨੂੰ ਤੁਰੰਤ ਇਸ ਸਮੱਸਿਆ ਦਾ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਸ ‘ਤੋ ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਗੁਰਮੀਤ ਸਿੰਘ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਸਿੰਗੜੀਵਾਲਾ ਚੌਕ ‘ਤੇ ਪਏ ਟੋਇਆਂ ਦੀ ਮੁਰੰਮਤ ਕਰਵਾ ਦਿੱਤੀ। ਐਕਸੀਅਨ ਗੁਰਮੀਤ ਸਿੰਘ ਨੇ ਦੱਸਿਆ ਕਿ ਟੋਇਆਂ ਨੂੰ ਪੂਰੀ ਤਰ੍ਹਾਂ ਨਾਲ ਭਰ ਦਿੱਤਾ ਗਿਆ ਹੈ ਅਤੇ ਹੁਣ ਇਹ ਸੜਕ ਆਵਾਜਾਈ ਲਈ ਸੁਰੱਖਿਅਤ ਅਤੇ ਆਸਾਨ ਬਣ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਉਦੇਸ਼ ਜਨਤਾ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਨਿਯਮਿਤ ਮੀਟਿੰਗਾਂ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਜਨਤਾ ਦੀਆਂ ਸ਼ਿਕਾਇਤਾਂ ‘ਤੇ ਤੁਰੰਤ ਕਰਵਾਈ ਕਰਨ ਅਤੇ ਜਨਤਾ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ। ਡਿਪਟੀ ਕਮਿਸ਼ਨਰ ਨੇ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਜਨਤਾ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕੇਗਾ ਅਤੇ ਭਵਿੱਖ ਵਿਚ ਵੀ ਜਨਤਾ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly