ਡਿਪਟੀ ਕਮਿਸ਼ਨਰ ਨੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਤੁਰੰਤ ਕਾਰਵਾਈ ਦੇ ਦਿੱਤੇ ਨਿਰਦੇਸ਼ , ਨਗਰ ਨਿਗਮ ਅਤੇ ਜਲ ਸਰੋਤ ਵਿਭਾਗ ਨੇ ਸਮੱਸਿਆਵਾਂ ਦੇ ਹੱਲ ਲਈ ਕੀਤੀ ਫੌਰੀ ਕਾਰਵਾਈ

ਡਿਪਟੀ ਕਮਿਸ਼ਨਰ ਕੋਮਲ ਮਿੱਤਲ

ਹੁਸ਼ਿਆਰਪੁਰ (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ)
ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਆਮ ਲੋਕਾਂ ਨਾਲ ਜੁੜੀਆਂ ਸਮੱਸਿਆਵਾਂ ਦਾ ਰੋਜ਼ਾਨਾ ਬਾਰੀਕੀ ਨਾਲ ਜਾਇਜ਼ਾ ਲੈ ਕੇ ਇਨ੍ਹਾਂ ਦੇ ਤੁਰੰਤ ਨਿਪਟਾਰੇ ਲਈ ਸਬੰਧਤ ਵਿਭਾਗ ਨੂੰ ਦਿਸ਼ਾ- ਨਿਰਦੇਸ਼ ਜਾਰੀ ਕਰ ਰਹੇ ਹਨ। ਇਸੇ ਲੜੀ ਵਿਚ ਉਨ੍ਹਾਂ ਨੇ ਮੁਹੱਲਾ ਭੀਮ ਨਗਰ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਜਾਇਜ਼ਾ ਲੈਂਦਿਆਂ ਨਿਗਮ ਕਮਿਸ਼ਨਰ ਨੂੰ ਇਸ ਦੇ ਤੁਰੰਤ ਨਿਪਟਾਰੇ ਲਈ ਹਦਾਇਤਾਂ ਕੀਤੀਆਂ ਸਨ।
ਕਮਿਸ਼ਨਰ ਨਗਰ ਨਿਗਮ ਨੇ ਦੱਸਿਆ ਕਿ ਭੀਮ ਨਗਰ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਕਰਨ ਵਾਲੇ ਟਿਊਬਵੈਲ ਨੂੰ ਜੂਨ ਦੇ ਪਹਿਲੇ ਹਫ਼ਤੇ ਰੇਤਲਾ ਪਾਣੀ ਆਉਣ ਕਾਰਨ ਬੰਦ ਕਰਨਾ ਪਿਆ ਸੀ, ਜਿਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਨਗਰ ਨਿਗਮ ਵੱਲੋਂ ਫੇਲ ਹੋਏ ਟਿਊਬਵੈਲ ਦੀ ਥਾਂ ’ਤੇ ਟਿਊਬਵੈਲ ਨੂੰ ਰੀਬੋਰ ਕਰਨ ਲਈ ਕਾਰਵਾਈ ਸ਼ੁਰੂ ਕੀਤੀ ਗਈ ਅਤੇ ਇਸ ਸਮੇਂ ਰੀਬੋਰ ਕਰਨ ਦਾ ਕੰਮ ਪ੍ਰਗਤੀ ਅਧੀਨ ਹੈ। ਉਨ੍ਹਾਂ ਦੱਸਿਆ ਕਿ 10 ਸਤੰਬਰ ਤੱਕ ਇਹ ਕੰਮ ਮੁਕੰਮਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਮੇਂ ਆਮ ਜਨਤਾ ਨੂੰ ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਰੋਜਾਨਾ ਪੀਣ ਵਾਲੇ ਪਾਣੀ ਦੇ 5-6 ਟੈਂਕਰ ਸਪਲਾਈ ਕੀਤੇ ਜਾ ਰਹੇ ਹਨ। ਇਸ ਤਰ੍ਹਾਂ ਮੁਹੱਲਾ ਸੁੰਦਰ ਨਗਰ ਵਿਚ ਟਿਊਬਵੈਲ ਖ਼ਰਾਬ ਦੇ ਮਾਮਲੇ ’ਤੇ ਕਮਿਸ਼ਨਰ ਨਗਰ ਨਿਗਮ ਦੇ ਦੱਸਿਆ ਕਿ ਸੁੰਦਰ ਨਗਰ ਦੇ ਟਿਊਬਵੈਲ ਦੀ ਮੋਟਰ 12 ਅਗਸਤ ਨੂੰ ਰਾਤ ਦੇ ਸਮੇਂ ਖਰਾਬ ਹੋ ਗਈ ਸੀ, ਜਿਸ ਕਾਰਨ ਪਾਣੀ ਦੀ ਸਪਲਾਈ ਵਿਚ ਵਿਘਨ ਪਿਆ ਸੀ, ਜਿਸ ਨੂੰ ਤੁਰੰਤ ਰਿਪੇਅਰ ਕਰਕੇ 13 ਅਗਸਤ ਦੀ ਰਾਤ ਨੂੰ ਚਾਲੂ ਕਰ ਦਿੱਤਾ ਗਿਆ ਸੀ। ਇਸ ਸਮੇਂ ਮੁਹੱਲਾ ਸੁੰਦਰ ਨਗਰ ਵਿਚ ਪਾਣੀ ਦੀ ਸਪਲਾਈ ਨਿਰਵਿਘਨ ਚੱਲ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਕਰੈਸ਼ਰ ਚਾਲਕਾਂ ਨੂੰ ਜੰਗਲ ਵਿਚ ਗੈਰ ਕਾਨੂੰਨੀ ਰਸਤਾ ਦੇਣ ਦੇ ਮਾਮਲੇ ਵਿਚ ਜਲ ਸਰੋਤ ਵਿਭਾਗ ਤੋਂ ਜਾਣਕਾਰੀ ਮੰਗੀ ਤਾਂ ਐਕਸੀਅਨ ਜਲ ਸਰੋਤ ਨੇ ਦੱਸਿਆ ਕਿ ਰਸਤਾ ਗ੍ਰਾਮ ਪੰਚਾਇਤ ਰਾਮਪੁਰ ਬਿਲੜੋਂ ਦੀ ਪੰਚਾਇਤੀ ਜ਼ਮੀਨ ਨਾਲ ਸਬੰਧਤ ਕਰੈਸ਼ਰ ਮਾਲਕ ਨੂੰ ਗਰਾਮ ਪੰਚਾਇਤ ਵੱਲੋਂ 33 ਸਾਲ ਲਈ ਲੀਜ਼ ’ਤੇ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਰਕਬਾ ਗ੍ਰਾਮ ਪੰਚਾਇਤ ਰਾਮਪੁਰ ਬਿਲੜੋਂ ਦੀ ਮਲਕੀਅਤ ਹੈ। ਉਨ੍ਹਾਂ ਦੱਸਿਆ ਕਿ ਵਣ ਰੇਂਜ ਅਫ਼ਸਰ ਗੜ੍ਹਸ਼ੰਕਰ ਵੱਲੋਂ ਇਹ ਪੁਸ਼ਟੀ ਕੀਤੀ ਗਈ ਹੈ ਕਿ ਸਬੰਧਤ ਕਰੈਸ਼ਰ ਮਾਲਕ ਵੱਲੋਂ ਮਾਈਨਿੰਗ ਸਬੰਧੀ ਗਤੀਵਿਧੀਆਂ ਹਿਮਾਚਲ ਪ੍ਰਦੇਸ਼ ਵਿਚ ਲਗਾਏ ਗਏ ਕਰੈਸ਼ਰ ’ਤੇ ਹੀ ਕੀਤੀ ਗਈ ਹੈ। ਉਨ੍ਹਾਂ ਵੱਲੋਂ ਪੰਜਾਬ ਵੱਲ ਜੋ ਵਣ ਰੇਂਜ ਅਫ਼ਸਰ ਗੜ੍ਹਸ਼ੰਕਰ ਤਹਿਤ ਪੈਂਦੀ ਪੀ.ਐਲ.ਆਈ.ਏ 1900 ਵਿਚ ਪੈਂਦੇ ਹਨ, ਰਕਬੇ ਵਿਚ ਕਿਸੇ ਕਿਸਮ ਦੀ ਕੋਈ ਮਾਈਨਿੰਗ ਨਹੀਂ ਕੀਤੀ ਜਾ ਰਹੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਆਈ.ਟੀ.ਆਈ ਗਰਾਊਂਡ ਵਿਖੇ ਲਹਿਰਾਇਆ ਤਿਰੰਗਾ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਪੇਸ਼ ਕੀਤੇ ਗਏ ਸਭਿਆਚਾਰਕ ਪ੍ਰੋਗਰਾਮ
Next articleਨਗਰ ਨਿਗਮ ਵਿਖੇ ਉਤਸ਼ਾਹ ਨਾਲ ਮਨਾਇਆ ਅਜ਼ਾਦੀ ਦਿਵਸ ਮੇਅਰ ਸੁਰਿੰਦਰ ਕੁਮਾਰ ਨੇ ਲਹਿਰਾਇਆ ਰਾਸ਼ਟਰੀ ਝੰਡਾ