ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ‘ਪੰਜਾਬ ਗੌਰਮਿੰਟ ਡਰਾਈਵਰ ਐਂਡ ਟੈਕਨੀਕਲ ਇੰਪਲਾੲਜ਼ ਯੂਨੀਅਨ’ ਵੱਲੋਂ ਤਿਆਰ ਕੀਤਾ ਗਿਆ ਨਵੇਂ ਸਾਲ 2026 ਦਾ ਕੈਲੰਡਰ ਰਸਮੀ ਤੌਰ ‘ਤੇ ਜਾਰੀ ਕੀਤਾ। ਇਸ ਮੌਕੇ ਉਨ੍ਹਾਂ ਯੂਨੀਅਨ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਕੈਲੰਡਰ ਨਾ ਸਿਰਫ਼ ਨਵੀਂ ਸ਼ੁਰੂਆਤ ਦਾ ਪ੍ਰਤੀਕ ਹਨ ਬਲਕਿ ਕਰਮਚਾਰੀਆਂ ਨੂੰ ਸਾਲ ਭਰ ਉਨ੍ਹਾਂ ਦੇ ਫਰਜ਼ਾਂ ਪ੍ਰਤੀ ਪ੍ਰੇਰਿਤ ਵੀ ਕਰਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਵਿਭਾਗਾਂ ਦੇ ਸੁਚਾਰੂ ਕੰਮਕਾਜ਼ ਵਿੱਚ ਡਰਾਈਵਰਾਂ ਅਤੇ ਤਕਨੀਕੀ ਸਟਾਫ਼ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਇਹ ਕਰਮਚਾਰੀ ਪ੍ਰਸ਼ਾਸਨਿਕ ਕੰਮ ਨੂੰ ਤੇਜ਼ ਕਰਨ ਲਈ ਦਿਨ-ਰਾਤ ਸਖ਼ਤ ਮਿਹਨਤ ਕਰਦੇ ਹਨ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਸ ਨਵੇਂ ਵਰ੍ਹੇ ਦੌਰਾਨ ਵੀ ਸਾਰੇ ਕਰਮਚਾਰੀ ਆਪਣੀ ਡਿਊਟੀ ਜ਼ਿੰਮੇਵਾਰੀ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ। ਅੰਕੁਰਜੀਤ ਸਿੰਘ ਨੇ ਯੂਨੀਅਨ ਅਧਿਕਾਰੀਆਂ ਨੂੰ ਕਰਮਚਾਰੀਆਂ ਦੇ ਹਿੱਤਾਂ ਦੇ ਨਾਲ-ਨਾਲ ਸਰਕਾਰੀ ਨੀਤੀਆਂ ਅਤੇ ਨਿਯਮਾਂ ਅਨੁਸਾਰ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਤਿਆਰ ਹੈ। ਇਸ ਮੌਕੇ ’ਤੇ ਜਸਬੀਰ ਸਿੰਘ ਪੀ.ਏ ਟੂ ਡੀ.ਸੀ., ਰਜਿੰਦਰ ਪਾਲ ਸਿੰਘ, ਸੋਰਵ ਖੋਸਲਾ, ਜੋਗਿੰਦਰ ਪਾਲ, ਧਰਮਿੰਦਰ ਕੁਮਾਰ ਸਮੇਤ ਹੋਰ ਅਹੁਦੇਦਾਰ ਅਤੇ ਮੈਂਬਰ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


