ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਮਾਲ ਵਿਭਾਗ ਨਾਲ ਸਬੰਧਿਤ ਦਫਤਰਾਂ ਵਿੱਚ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਅਤੇ ਰਜਿਸਟਰੇਸ਼ਨ ਦਾ ਕੰਮ ਨਿਰਵਿਘਨ ਜਾਰੀ ਰੱਖਣ ਲਈ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਅੰਕੁਰਜੀਤ ਸਿੰਘ ਨੇ ਪ੍ਰਬੰਧਕੀ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਹੁਕਮ ਜਾਰੀ ਕਰਦਿਆਂ ਉੱਪ ਮੰਡਲ ਮੈਜਿਸਟਰੇਟਾਂ/ਕਾਨੂੰਗੋਆਂ ਨੂੰ ਅਗਲੇ ਹੁਕਮਾਂ ਤੱਕ ਰਜਿਸਟ੍ਰੇਸ਼ਨ ਕਰਨ ਲਈ ਸਬ ਰਜਿਸਟਰਾਰ ਦਾ ਚਾਰਜ ਦਿੱਤਾ ਹੈ। ਜਾਰੀ ਹੁਕਮ ਅਨੁਸਾਰ ਉੱਪ ਮੰਡਲ ਮੈਜਿਸਟਰੇਟ ਬੰਗਾ ਵਿਪਨ ਭੰਡਾਰੀ ਨੂੰ ਸਬ ਰਜਿਸਟਰਾਰ ਬੰਗਾ, ਉੱਪ ਮੰਡਲ ਮੈਜਿਸਟਰੇਟ ਬਲਾਚੌਰ ਰਵਿੰਦਰ ਕੁਮਾਰ ਬਾਂਸਲ ਨੂੰ ਸਬ ਰਜਿਸਟਰਾਰ ਬਲਾਚੌਰ ਅਤੇ ਕਾਨੂੰਗੋ ਹਲਕਾ ਮੁਕੰਦਪੁਰ ਉਂਕਾਰ ਸਿੰਘ ਨੂੰ ਸਬ ਰਜਿਸਟਰਾਰ ਨਵਾਂਸ਼ਹਿਰ ਤੇ ਔਡ਼ ਦਾ ਚਾਰਜ ਦਿੱਤਾ ਗਿਆ ਹੈ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj