ਨਵਾਂਸ਼ਹਿਰ, (ਸਮਾਜ ਵੀਕਲੀ) (ਮਨੋਰੰਜਨ ਕਾਲੀਆ ) :-ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਬੇਟੀ ਬਚਾਓ ਬੇਟੀ ਪੜਾਓ ਸਕੀਮ ਅਧੀਨ ਜਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵੱਲੋਂ ਪ੍ਰਾਪਤ ਫੰਡਜ ਦਾ ਰਵਿਊ ਕੀਤਾ ਗਿਆ। ਉਹਨਾਂ ਵੱਲੋਂ ਫੰਡਾ ਤਹਿਤ ਕੀਤੇ ਗਏ ਕੰਮਾਂ ਅਤੇ ਸਕੀਮ ਤਹਿਤ ਕੀਤੀਆਂ ਗਤੀਵਿਧੀਆਂ ਦਾ ਜਾਇਜਾ ਲਿਆ। ਮੀਟਿੰਗ ਵਿੱਚ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਅਤੇ ਖੇਡਾਂ ਵਿੱਚ ਮੱਲਾਂ ਮਾਰ ਰਹੀਆਂ ਲੜਕੀਆਂ ਦਾ ਮਨੋਬਲ ਉੱਚਾ ਚੁੱਕਣ ਲਈ ਉਹਨਾਂ ਨੂੰ ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ ਪੇਸ਼ ਕੀਤੇ ਗਏ 4,65,000 ਰੁਪਏ ਦੇ ਫੰਡਜ ਨੂੰ ਲੜਕੀਆਂ ਤੇ ਖਰਚ ਕਰਨ ਦੀ ਜਿਲ੍ਹਾ ਪ੍ਰੋਗਰਾਮ ਅਫਸਰ ਨੂੰ ਪ੍ਰਵਾਨਗੀ ਦਿੱਤੀ ਗਈ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਮਿਥੇ ਟੀਚੀਆਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



