HOME ਡਿਪਟੀ ਕਮਿਸ਼ਨਰ ਵੱਲੋਂ ਜਲਦ ਤੋਂ ਜਲਦ ਸੜਕਾਂ ’ਤੇ ਚਿੱਟੀ ਪੱਟੀ ਲਾਉਣ ਦੇ...

ਡਿਪਟੀ ਕਮਿਸ਼ਨਰ ਵੱਲੋਂ ਜਲਦ ਤੋਂ ਜਲਦ ਸੜਕਾਂ ’ਤੇ ਚਿੱਟੀ ਪੱਟੀ ਲਾਉਣ ਦੇ ਨਿਰਦੇਸ਼

ਕੈਪਸ਼ਨ: ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਜਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਦੋਰਾਨ ਸਮੀਖਿਆ ਕਰਦੇ ਹੋਏ।
ਠੰਢ ਅਤੇ ਧੁੰਦ ਦੇ ਮੌਸਮ ਦੇ ਮੱਦੇਨਜਰ ਲੋੜੀਂਦੇ ਕਦਮ ਚੁੱਕੇ ਜਾਣ 
ਹਾਦਸਿਆਂ ਦੀ ਰੋਕਥਾਮ ਲਈ ਸੜਕਾਂ ’ਤੇ ਬਲੈਕ ਸਪਾਟ ਨੂੰ ਠੀਕ ਕਰਨ ਲਈ ਕੀਤੀ ਜਾਵੇ ਕਾਰਵਾਈ  
ਜਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ’ਚ ਲਿਆ ਵੱਖ-ਵੱਖ ਪ੍ਰਬੰਧਾਂ ਦਾ ਜਾਇਜ਼ਾ 
ਨਵਾਂਸ਼ਹਿਰ, (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਆਗਾਮੀ ਠੰਢ ਅਤੇ ਧੁੰਦ ਦੇ ਮੌਸਮ ਦੇ ਮੱਦੇਨਜਰ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਅੱਜ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਲ੍ਹੇ ਵਿੱਚ ਪੈਂਦੇ ਰਾਸ਼ਟਰੀ ਮਾਰਗ, ਰਾਜ ਮਾਰਗ ਅਤੇ ਲਿੰਕ ਸੜਕਾਂ ਦੀ ਢੁੱਕਵੀਂ ਮੁਰੰਮਤ ਦੇ ਨਾਲ-ਨਾਲ ਜਲਦ ਤੋਂ ਜਲਦ ਚਿੱਟੀ ਪੱਟੀ ਲਾਉਣ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸੇ ਤਰ੍ਹਾਂ ਦਾ ਗੰਭੀਰ ਹਾਦਸਾ ਨਾ ਵਾਪਰ ਸਕੇ।  ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਜਿਲ੍ਹਾ ਰੋਡ ਸੇਫਟੀ ਕਮੇਟੀ ਦੀ ਮਾਸਿਕ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਕਿਹਾ ਕਿ ਹਾਦਸਿਆਂ ਦੀ ਰੋਕਥਾਮ ਲਈ ਲੋੜੀਂਦੇ ਕਦਮ ਚੁੱਕੇ ਜਾਣ । ਉਨ੍ਹਾਂ ਨੇ ਨੈਸ਼ਨਲ ਹਾਈਵੇਜ਼, ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਲ੍ਹੇ ਵਿੱਚ ਵੱਖ-ਵੱਖ ਸੜਕਾਂ ’ਤੇ ਬਲੈਕ ਸਪਾਟ ਦੀ ਸਨਾਖਤ ਕਰਕੇ ਬਣਦੀ ਕਾਰਵਾਈ ਨੂੰ ਅਮਲੀ ਜਾਮਾ ਪਹਿਨਾਇਆ ਜਾਵੇ ਜਿਸ ਨਾਲ ਅਣਹੋਣੀਆਂ ਘਟਨਾਵਾਂ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ।  ਖੇਤਰੀ ਟਰਾਂਸਪੋਰਟ ਅਧਿਕਾਰੀ ਇੰਦਰਪਾਲ ਨੇ ਦੱਸਿਆ ਕਿ ਜਿਲ੍ਹਾ ਰੋਡ ਸੇਫਟੀ ਕਮੇਟੀ ਵੱਲੋਂ ਹਾਦਸਿਆਂ ਦੀ ਰੋਕਥਾਮ ਲਈ ਲਗਾਤਾਰ ਜਾਗਰੂਕਤਾ ਉਪਰਾਲੇ ਕਰਨ ਦੇ ਨਾਲ-ਨਾਲ ਵਾਹਨਾਂ ਦੀ ਚੈਕਿੰਗ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਤਹਿਤ 26 ਬੱਸਾਂ ਦੀ ਚੈਕਿੰਗ ਕੀਤੀ ਗਈ ਜਿਨ੍ਹਾਂ ਵਿੱਚੋਂ 12 ਨੂੰ ਨਿਯਮਾਂ ਦੀ ਉਲੰਘਣਾ ਪਾਏ ਜਾਣ ’ਤੇ ਚਲਾਨ ਜਾਰੀ ਕੀਤੇ ਗਏ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਚਲਾਨ ਹੋਏ ਵਾਹਨਾਂ ਦੀ ਮੁੜ ਚੈਕਿੰਗ ਕਰਕੇ ਦੇਖਿਆ ਜਾਵੇ ਕਿ ਉਨ੍ਹਾਂ ਵਾਹਨਾਂ ਵਿੱਚ ਨਿਯਮਾਂ ਨੂੰ ਦਰੁਸ਼ਤ ਕਰ ਲਿਆ ਗਿਆ ਹੈ ਜਾਂ ਨਹੀਂ। ਡਿਪਟੀ ਕਮਿਸ਼ਨਰ ਨੇ ਰਾਸ਼ਟਰੀ ਮਾਰਗ ’ਤੇ ਅਕਸਰ ਵਾਪਰਦੇ ਹਾਦਸਿਆਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਓਵਰਸਪੀਡ ਨੂੰ ਘਟਾਉਣ ਅਤੇ ਸੜਕ ’ਤੇ ਬਣੇ ਅਣਅਧਿਕਾਰਤ ਕੱਟ ਦੀ ਵਰਤੋਂ ਨਾ ਕਰਨ ਲਈ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਜਿਸ ਨਾਲ ਹਾਦਸਿਆਂ ਨੂੰ ਵੱਡੇ ਪੱਧਰ ਤੇ ਰੋਕਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਲ੍ਹੇ ਵਿੱਚ ਪੈਂਦੀਆਂ ਸੜਕਾਂ ’ਤੇ ਰਾਤ ਸਮੇਂ ਰੌਸ਼ਨੀ ਦੀ ਵਿਵਸਥਾ ਨੂੰ ਵੀ ਪੂਰੀ ਤਰ੍ਹਾਂ ਕਾਰਜਸ਼ੀਲ ਰੱਖਿਆ ਜਾਵੇ ।  ਡਿਪਟੀ ਕਮਿਸ਼ਨਰ ਨੇ ਇੰਟੀਗਰੇਟਡ ਰੋਡ ਐਕਸੀਡੈਂਟ ਡਾਟਾਬੇਸ ਦੀ ਪ੍ਰੈਜੇਂਟੇਸ਼ਨ ਵੀ ਦੇਖੀ ਅਤੇ ਅਧਿਕਾਰੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਵਧੇਰੇ  ਜਾਗਰੂਕਤਾ ਦੀ ਲੋੜ ’ਤੇ ਜੋਰ ਦਿੱਤਾ । ਇਸ ਮੌਕੇ ਐਸ.ਡੀ.ਐਮ. ਅਨਮਜਯੋਤ ਕੌਰ, ਡੀ.ਐਸ.ਪੀ. ਨਿਰਮਲ ਸਿੰਘ  ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleVoluntary Blood Donation Camp and Lecture on Women’s Health and Hygiene
Next articleSAMAJ WEEKLY = 12/11/2025