*ਕਿਹਾ ਪੰਜਾਬ ਰਾਜ ਚੋਣ ਕਮਿਸ਼ਨ ਨੇ ਗ਼ਲਤ ਪੱਤਰ ਕੱਢਿਆ* *ਬੀਐਲਓ ਦੀਆਂ ਡਿਊਟੀਆਂ ਕੱਟਣ ਦਾ ਆਸ਼ਵਾਸਨ ਦੇ ਕੇ ਪਾਸਾ ਵੱਟਿਆ* *ਸਮੂਹ ਬੀਐਲਓ ਵੱਲੋਂ ਚੋਣ ਡਿਊਟੀਆਂ ਦਾ ਬਾਈਕਾਟ*
ਸ੍ਰੀ ਮੁਕਤਸਰ ਸਾਹਿਬ (ਸਮਾਜ ਵੀਕਲੀ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋ ਰਹੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਵਿਭਾਗ ਦੇ ਅਧੀਨ ਕੰਮ ਕਰਦੇ ਬੀਐਲਓ ਦੀਆਂ ਡਿਊਟੀਆਂ ਵੱਡੀ ਤਦਾਦ ਵਿੱਚ ਲਗਾਈਆਂ ਗਈਆਂ ਹਨ। ਜਿਸ ਦੇ ਸਬੰਧ ਵਿੱਚ ਰਾਜ ਚੋਣ ਕਮਿਸ਼ਨ ਵੱਲੋਂ ਕੱਲ੍ਹ ਇੱਕ ਪੱਤਰ ਜਾਰੀ ਕੀਤਾ ਗਿਆ ਜਿਸ ਵਿੱਚ ਲਿਖਿਆ ਗਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਐਸ ਆਈ ਆਰ ਦਾ ਮਹੱਤਵਪੂਰਨ ਕੰਮ ਚੱਲ ਰਿਹਾ ਹੈ ਇਸ ਲਈ ਸਮੂਹ ਬੀਐਲਓ ਨੂੰ ਇਹਨਾਂ ਬਾਲਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚੋਂ ਛੋਟ ਦਿੱਤੀ ਜਾਵੇ। ਜਦ ਇਸ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਅਤੇ ਏਡੀਸੀ (ਵਿਕਾਸ) ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਨੂੰ ਨੁਮਾਇੰਦਿਆਂ ਵੱਲੋਂ ਮਿਲਿਆ ਗਿਆ ਤਾਂ ਉਹਨਾਂ ਨੇ ਇਸ ਪੱਤਰ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਬੀਐਲਓ ਨੂੰ ਇਸ ਡਿਊਟੀ ਤੋਂ ਕਿਸੇ ਵੀ ਕਿਸਮ ਦੀ ਛੋਟ ਨਹੀਂ ਦਿੱਤੀ ਜਾਵੇਗੀ।ਬੀਐਲਓ ਯੂਨੀਅਨ ਮੁਕਤਸਰ ਨੇ ਇਸ ਸਬੰਧੀ ਰੋਸ ਪ੍ਰਗਟ ਕਰਦੇ ਹੋਏ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਇੱਕਠ ਕੀਤਾ ਗਿਆ। ਜਿਸ ਤੋਂ ਡਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਯੂਨੀਅਨ ਦੇ ਆਗੂਆਂ ਨਾਲ ਆਪਣੀ ਰਿਹਾਇਸ਼ ਤੇ ਮੀਟਿੰਗ ਕੀਤੀ ਗਈ। ਉਹਨਾਂ ਕਿਹਾ ਕਿ ਉਹ ਅੱਜ ਸ਼ਾਮ ਨੂੰ ਉਪਰੋਕਤ ਪੱਤਰ ਬਾਰੇ ਆਪਣੇ ਆਰ ਓ ਨਾਲ ਗੱਲ ਕਰਨਗੇ ਅਤੇ ਬੀਐਲਓ ਨੂੰ ਇਹਨਾਂ ਡਿਊਟੀਆਂ ਤੋਂ ਛੋਟ ਦਿੱਤੀ ਜਾਵੇਗੀ।ਪਰ ਸ਼ਾਮ ਤੱਕ ਡਿਪਟੀ ਕਮਿਸ਼ਨਰ ਵੱਲੋਂ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਅਤੇ ਫੋਨ ਵੀ ਰਸੀਵ ਨਹੀਂ ਕੀਤਾ ਗਿਆ। ਇਸ ਗੱਲ ਤੋਂ ਬੀਐਲਓ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਰੋਸ ਪ੍ਰਗਟ ਕੀਤਾ ਅਤੇ ਕਿਹਾ ਕਿ ਸਾਰੀ ਬੀਐਲਓ ਯੂਨੀਅਨ ਇਹਨਾਂ ਚੋਣਾਂ ਦਾ ਬਾਈਕਾਟ ਕਰਦੀ ਹੈ। ਉਹਨਾਂ ਕਿਹਾ ਕਿ ਜੇਕਰ ਡਿਪਟੀ ਕਮਿਸ਼ਨਰ ਰਾਜ ਚੋਣ ਕਮਿਸ਼ਨ ਦੇ ਉਸ ਪੱਤਰ ਨੂੰ ਨਹੀਂ ਮੰਨਦਾ ਜਿਸ ਵਿੱਚ ਸਾਨੂੰ ਚੋਣ ਡਿਊਟੀ ਤੋਂ ਛੋਟ ਦਿੱਤੀ ਗਈ ਹੈ ਤਾਂ ਅਸੀਂ ਵੀ ਉਸ ਪੱਤਰ ਨੂੰ ਨਹੀਂ ਮੰਨਦੇ ਜਿਸ ਵਿੱਚ ਸਾਨੂੰ ਬੀਐੱਲਓ ਲਗਾਇਆ ਗਿਆ ਹੈ। ਉਹਨਾਂ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਾਡੇ ਦੇਸ਼ ਵਿੱਚ ਐਸਆਈਆਰ ਦਾ ਕੰਮ ਏਨਾ ਮੁਸ਼ਕਿਲ ਹੈ ਕਿ ਹੁਣ ਤੱਕ 40 ਤੋਂ ਵੱਧ ਬੀਐੱਲ ਓ ਆਤਮਹੱਤਿਆ ਕਰ ਚੁੱਕੇ ਹਨ। ਪਰ ਪ੍ਰਸ਼ਾਸਨ ਸਾਨੂੰ ਐਸ ਆਈ ਆਰ ਦੇ ਨਾਲ-ਨਾਲ ਚੋਣ ਡਿਊਟੀ ਕਰਨ ਤੇ ਵੀ ਮਜ਼ਬੂਰ ਕਰ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਵੱਲੋਂ ਇਸ ਜ਼ਬਰਦਸਤੀ ਨਾਲ ਕਿਸੇ ਵੀ ਬੀਐੱਲਓ ਦਾ ਕੋਈ ਜਾਨੀ ਨੁਕਸਾਨ ਹੁੰਦਾ ਹੈ ਤਾਂ ਇਸ ਦਾ ਸਿੱਧਾ ਕਸੂਰਵਾਰ ਜ਼ਿਲ੍ਹਾ ਪ੍ਰਸ਼ਾਸ਼ਨ ਹੋਵੇਗਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



