HOME *ਡਿਪਟੀ ਕਮਿਸ਼ਨਰ ਵੱਲੋਂ ਦਾਣਾ ਮੰਡੀਆਂ ਦਾ ਅਚਨਚੇਤ ਦੌਰਾ*

*ਡਿਪਟੀ ਕਮਿਸ਼ਨਰ ਵੱਲੋਂ ਦਾਣਾ ਮੰਡੀਆਂ ਦਾ ਅਚਨਚੇਤ ਦੌਰਾ*

2
*ਅਧਿਕਾਰੀਆ ਨੂੰ ਖ਼ਰੀਦ ਅਤੇ ਲਿਫ਼ਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਉਣ ਦਿੱਤੇ ਨਿਰਦੇਸ਼* 
*ਕਿਸਾਨਾਂ ਨੂੰ ਮੰਡੀਆਂ ਵਿਖੇ ਸੁੱਕੀ ਫ਼ਸਲ ਲਿਆਉਣ ਦੀ ਅਪੀਲ*
ਨਵਾਂਸ਼ਹਿਰ,   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵੱਲੋਂ ਅਨਾਜ ਮੰਡੀ ਫਾਂਬੜਾਂ, ਦੁਪਾਲਪੁਰ ਅਤੇ ਧੈਂਗੜਪੁਰ ਦਾ ਅਚਨਚੇਤ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਮੰਡੀ ਵਿਚ ਚੱਲ ਰਹੀ ਕਣਕ ਦੀ ਖਰੀਦ ਪ੍ਰਕਿਰਿਆ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿਖੇ ਪ੍ਰੇਸ਼ਾਨੀ ਤੋ ਬਚਣ ਲਈ ਕੇਵਲ ਸੁੱਕੀ ਫ਼ਸਲ ਹੀ ਲਿਆਉਣ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਣਕ ਦੀ ਲਿਫ਼ਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿਚ ਆਉਣ ਵਾਲੀ ਕਣਕ ਦੀ ਖਰੀਦ ਅਤੇ ਸੰਭਾਲ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਫਸਲ ਦਾ ਇਕ-ਇਕ ਦਾਣਾ ਸਰਕਾਰ ਵੱਲੋਂ ਖਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 15 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ 3755 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 1079 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ 2026–27 ਵਿੱਚ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਲਗਭਗ 300189 ਮੀਟ੍ਰਿਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਇਸ ਲਈ ਉਹ ਕਿਸਾਨਾਂ ਨੂੰ ਅਪੀਲ ਕਰਦੇ ਹਨ ਕਿ ਉਹ ਫਸਲੀ ਰਹਿੰਦ–ਖੂੰਹਦ ਨੂੰ ਅੱਗ ਨਾ ਲਾਉਣ। ਡਿਪਟੀ ਕਮਿਸ਼ਨਰ ਵੱਲੋਂ ਮੰਡੀਆਂ ਵਿੱਚ ਆਪਣੀ ਜਿਨਸ ਵੇਚਣ ਆਏ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ’ਤੇ ਐਸ.ਡੀ.ਐਮ. ਨਵਾਂਸ਼ਹਿਰ ਅਨਮਜਯੋਤ ਕੌਰ ਅਤੇ ਕਿਸਾਨ ਵੀ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleArticle 39 and the Political Economy of Contemporary India: Constitutional Socialism and the Reality of Inequality
Next article*ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ*