HOME ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਦਾਖਲਾ ਲੈਣ...

ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਦਾਖਲਾ ਲੈਣ ਦੀ ਅਪੀਲ

2
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

ਜੁਲਾਈ ਦੇ ਦੂਜੇ ਹਫ਼ਤੇ ਤੋਂ ਸ਼ੁਰੂ ਹੋਵੇਗਾ ਸਿਖਲਾਈ ਕੋਰਸ

ਹੁਸ਼ਿਆਰਪੁਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਦਾਰ ਬਹਾਦੁਰ ਅਮੀਂ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਬਜਵਾੜਾ (ਹੁਸ਼ਿਆਰਪੁਰ), ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਸਥਾਪਿਤ ਇੱਕ ਮਹੱਤਵਪੂਰਨ ਸੰਸਥਾ ਹੈ। ਇਸ ਸੰਸਥਾ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਭਾਰਤੀ ਜਲ, ਥਲ ਅਤੇ ਵਾਯੂ ਸੈਨਾਵਾਂ ਵਿੱਚ ਅਫ਼ਸਰ ਬਣਨ ਲਈ ਤਿਆਰ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸੰਸਥਾ ਵੱਲੋਂ ਸੀ.ਡੀ.ਐੱਸ., ਏ.ਐੱਫ.ਸੀ.ਏ.ਟੀ., ਓ.ਟੀ.ਏ. ਆਦਿ ਵੱਖ-ਵੱਖ ਪ੍ਰਤੀਯੋਗੀ ਪ੍ਰਵੇਸ਼ ਪ੍ਰੀਖਿਆਵਾਂ ਰਾਹੀਂ ਹਥਿਆਰਬੰਦ ਸੈਨਾਵਾਂ ਵਿੱਚ ਗ੍ਰੈਜੂਏਟ ਪੱਧਰ ਦੇ ਦਾਖਲੇ ਲਈ ਚਾਹਵਾਨ ਨੌਜਵਾਨਾਂ ਨੂੰ ਵਿਸ਼ੇਸ਼ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ। ਇਸ ਸਿਖਲਾਈ ਪ੍ਰੋਗਰਾਮ ਦਾ ਪਹਿਲਾ ਕੋਰਸ ਜੁਲਾਈ 2026 ਦੇ ਦੂਜੇ ਹਫ਼ਤੇ ਤੋਂ ਸ਼ੁਰੂ ਹੋਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦਾਖਲਾ ਪ੍ਰੀਖਿਆਵਾਂ ਦੀ ਤਿਆਰੀ ਲਈ ਸੰਸਥਾ ਵਿੱਚ 3 ਮਹੀਨਿਆਂ ਦੀ ਢਾਂਚਾਗਤ ਅਕਾਦਮਿਕ ਸਿਖਲਾਈ ਅਤੇ 3 ਹਫ਼ਤਿਆਂ ਦੀ ਐੱਸ.ਐੱਸ.ਬੀ. ਸਿਖਲਾਈ ਦਿੱਤੀ ਜਾਵੇਗੀ। ਇਹ ਸਹੂਲਤ ਗ੍ਰੈਜੂਏਸ਼ਨ ਪੂਰੀ ਕਰ ਚੁੱਕੇ ਲੜਕੇ ਅਤੇ ਲੜਕੀਆਂ ਦੇ ਨਾਲ-ਨਾਲ ਉਨ੍ਹਾਂ ਵਿਦਿਆਰਥੀਆਂ ਲਈ ਵੀ ਉਪਲਬਧ ਹੈ, ਜੋ ਇਸ ਸਮੇਂ ਗ੍ਰੈਜੂਏਸ਼ਨ ਦੇ ਆਖਰੀ ਸਾਲ ਵਿੱਚ ਪੜ੍ਹਾਈ ਕਰ ਰਹੇ ਹਨ।ਆਸ਼ਿਕਾ ਜੈਨ ਨੇ ਦੱਸਿਆ ਕਿ ਉਮੀਦਵਾਰਾਂ ਲਈ ਹੋਸਟਲ ਵਿੱਚ ਰਿਹਾਇਸ਼ ਅਤੇ ਭੋਜਨ ਲਈ ਡਾਈਨਿੰਗ ਹਾਲ ਦੀ ਸਹੂਲਤ ਵੀ ਉਪਲਬਧ ਹੋਵੇਗੀ। ਉਨ੍ਹਾਂ ਕਿਹਾ ਕਿ ਬਿਨੈਕਾਰਾਂ ਦੀ ਜਨਮ ਮਿਤੀ 1 ਜਨਵਰੀ 2003 ਤੋਂ ਬਾਅਦ ਦੀ ਹੋਣੀ ਚਾਹੀਦੀ ਹੈ ਅਤੇ ਗ੍ਰੈਜੂਏਸ਼ਨ ਵਿੱਚ ਘੱਟੋ-ਘੱਟ 55 ਫ਼ੀਸਦੀ ਅੰਕ ਪ੍ਰਾਪਤ ਕੀਤੇ ਹੋਣੇ ਲਾਜ਼ਮੀ ਹਨ। ਇਸ ਤੋਂ ਇਲਾਵਾ ਉਮੀਦਵਾਰ ਦਾ ਮੈਡੀਕਲ ਤੌਰ ‘ਤੇ ਫਿੱਟ ਹੋਣਾ ਵੀ ਜ਼ਰੂਰੀ ਹੈ। ਡਿਪਟੀ ਕਮਿਸ਼ਨਰ ਨੇ ਯੋਗ ਨੌਜਵਾਨਾਂ ਨੂੰ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਦਿਲਚਸਪੀ ਰੱਖਣ ਵਾਲੇ ਉਮੀਦਵਾਰ ਨਿਰਧਾਰਤ ਅਰਜ਼ੀ ਫਾਰਮ ਭਰ ਕੇ 30 ਜੂਨ 2026 ਜਾਂ ਇਸ ਤੋਂ ਪਹਿਲਾਂ ਈ-ਮੇਲ [email protected] ‘ਤੇ ਭੇਜ ਸਕਦੇ ਹਨ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਵੋਟਰ ਸੂਚੀ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ—2026—ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆ ਨਾਲ ਮੀਟਿੰਗ
Next articleਬੱਬਰ ਅਕਾਲੀ ਲਹਿਰ ਦੀ ਸ਼ਹਾਦਤ ਸ਼ਤਾਬਦੀ ਮੁਹਿੰਮ ਲਈ ਦੇਸ਼ ਭਗਤ ਯਾਦਗਾਰ ਹਾਲ ਵਿਸ਼ੇਸ਼ ਮਿਲਣੀ 27 ਨੂੰ