HOME ਡਿਪਟੀ ਕਮਿਸ਼ਨਰ ਵੱਲੋਂ ਸਤਲੁਜ ਦਰਿਆ ਦੇ ਬੰਨ ਦਾ ਦੌਰਾ, ਅਧਿਕਾਰੀਆਂ ਨੂੰ...

ਡਿਪਟੀ ਕਮਿਸ਼ਨਰ ਵੱਲੋਂ ਸਤਲੁਜ ਦਰਿਆ ਦੇ ਬੰਨ ਦਾ ਦੌਰਾ, ਅਧਿਕਾਰੀਆਂ ਨੂੰ ਬੰਨ ਦੀ ਮਜ਼ਬੂਤੀ ਅਤੇ ਹੜ੍ਹ ਰੋਕੂ ਕਾਰਜਾਂ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼

1

ਨਵਾਂਸ਼ਹਿਰ  (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਬਰਸਾਤਾਂ ਦੇ ਮੌਸਮ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਅੱਜ ਸਤਲੁਜ ਦਰਿਆ ਨਾਲ ਲੱਗਦੇ ਵੱਖ-ਵੱਖ ਇਲਾਕਿਆਂ ਵਿੱਚ ਜਾ ਕੇ ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇ। ਸਤਲੁਜ ਦਰਿਆ ਦੇ ਬੰਨ ਦੇ ਨਿਰੀਖਣ ਮੌਕੇ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਦਰਿਆ ਅਤੇ ਬੰਨ ਦੇ ਨੇੜੇ ਸਫ਼ਾਈ ਕਾਰਜਾਂ ਨੂੰ ਤਰਜੀਹ ਦੇ ਆਧਾਰ ‘ਤੇ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਬਰਸਾਤੀ ਮੌਸਮ ਦੌਰਾਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਤਾਜੋਵਾਲ ਅਤੇ ਲਾਲੇਵਾਲ ਕੰਪਲੈਕਸ ਵਿਖੇ ਬੰਨ ਦੇ ਦੁਆਲੇ ਜਾਲ ਵਿੱਚ ਲਾਏ ਗਏ ਪੱਥਰ ਦੇ ਕੰਮ ਦੀ ਸਮੀਖਿਆ ਦੌਰਾਨ ਪਿੰਡ ਦੇ ਮੋਹਤਵਰਾਂ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਇਹ ਕੰਮ ਮੁਕੰਮਲ ਹੋਣ ਨਾਲ ਬੰਨ ਨੂੰ ਨਵੀਂ ਮਜ਼ਬੂਤੀ ਮਿਲੀ ਹੈ। ਉਨ੍ਹਾਂ ਦੱਸਿਆ ਕਿ ਇਹ ਇਲਾਕੇ ਪਹਿਲਾਂ ਹੜ੍ਹਾਂ ਦੀ ਮਾਰ ਝਲਦੇ ਰਹੇ ਹਨ ਪਰ ਮੌਜੂਦਾ ਸਮੇਂ ਬੰਨ ਨਾਲ ਪੱਥਰ ਲੱਗਣ ਕਰਕੇ ਹੜ੍ਹਾਂ ਤੋਂ ਬਚਾਅ ਰਹੇਗਾ। ਫਾਂਬੜਾ ਇਲਾਕੇ ‘ਚ ਲੋਕਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਡਰੇਨ ਦੀ ਮੁਕੰਮਲ ਸਫ਼ਾਈ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਪਿੰਡ ਸ਼ਹਿਬਾਜਪੁਰ ਵਿਖੇ ਰਾਹੋਂ ਡਰੇਨ ‘ਚੋਂ ਸਰਕੰਡਾ, ਬੂਟੀ, ਜਾਲਾ ਅਤੇ ਸਫ਼ਾਈ ਦੇ ਕੰਮ ਨੂੰ ਜਲਦ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ। ਇਨ੍ਹਾਂ ਥਾਵਾਂ ‘ਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਆਉਂਦੇ ਸਮੇਂ ਵਿੱਚ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹਰ ਲੋੜੀਂਦੇ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ ਲਈ ਵਚਨਬੱਧ ਹੈ। ਡਿਪਟੀ ਕਮਿਸ਼ਨਰ ਨੇ ਪਿੰਡ ਬੁਰਜ, ਪਠਲਾਵਾ, ਸੋਨਾ ਅਤੇ ਬਰਨਾਲਾ ਕਲਾਂ ਵਿਖੇ ਵੀ ਡਰੇਨਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ। ਇਸ ਮੌਕੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਜਮਹੂਰੀ ਅਧਿਕਾਰ ਸਭਾ ਵਲੋਂ ਆਦਿਵਾਸੀਆਂ ਦੇ ਕਤਲਾਂ ਅਤੇ ਉਜਾੜੇ ਵਿਰੁੱਧ ਕਨਵੈਨਸ਼ਨ 30 ਜੂਨ ਨੂੰ
Next articleਲਵਪ੍ਰੀਤ ਕਲੇਰ ਕਨੇਡਾ ਦੀ ਕਨੇਡੀਅਨ ਆਰਮਡ ਨੇਵੀ ਵਿੱਚ ਭਰਤੀ ਹੋਇਆ