ਕਿਹਾ, ਪੰਜਾਬ ਸਰਕਾਰ ਆਮ ਆਦਮੀ ਕਲੀਨਿਕਾਂ ਰਾਹੀਂ ਜਨਤਾ ਨੂੰ ਉੱਚ ਗੁਣਵੱਤਾ ਵਾਲੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ
ਮਾਹਿਲਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਅੱਜ ਬਲਾਕ ਪਾਲਦੀ ਅਧੀਨ ਆਮ ਆਦਮੀ ਕਲੀਨਿਕ ਮਾਹਿਲਪੁਰ ਅਤੇ ਬਲਾਕ ਪੋਸੀ ਅਧੀਨ ਆਮ ਆਦਮੀ ਕਲੀਨਿਕ ਹੈਬੋਵਾਲ ਦਾ ਉਦਘਾਟਨ ਕੀਤਾ।ਇਸ ਮੌਕੇ ਆਮ ਆਦਮੀ ਪਾਰਟੀ ਹਲਕਾ ਇੰਚਾਰਜ ਹਰਮਿੰਦਰ ਸਿੰਘ ਸੰਧੂ, ਸਿਵਲ ਸਰਜਨ ਹੁਸ਼ਿਆਰਪੁਰ ਡਾ.ਪਵਨ ਕੁਮਾਰ ਸ਼ਗੋਤਰਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਦੋਵਾਂ ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਮੌਕੇ ਡਿਪਟੀ ਸਪੀਕਰ ਨੇ ਸਥਾਨਕ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਆਮ ਆਦਮੀ ਕਲੀਨਿਕਾਂ ਰਾਹੀਂ ਜਨਤਾ ਗੁਣਵੱਤਾ ਵਾਲੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਹੁਣ ਤੱਕ ਵੱਖ-ਵੱਖ ਪੜਾਵਾਂ ਵਿੱਚ ਪਹਿਲਾਂ ਖੋਲ੍ਹੇ ਗਏ 71 ਆਮ ਆਦਮੀ ਕਲੀਨਿਕ ਲੋਕਾਂ ਨੂੰ ਬਹੁਤ ਹੀ ਸੁਚਾਰੂ ਢੰਗ ਨਾਲ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਆਮ ਆਦਮੀ ਕਲੀਨਿਕਾਂ ਦੇ ਛੇਵੇਂ ਗੇੜ ਤਹਿਤ ਅੱਜ ਦੋ ਹੋਰ ਆਮ ਆਦਮੀ ਕਲੀਨਿਕ ਮਾਹਿਲਪੁਰ ਅਤੇ ਹੈਬੋਵਾਲ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਵਧੀਆ ਅਤੇ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਮਰਪਿਤ ਕੀਤੇ ਜਾ ਰਹੇ ਹਨ।ਇੱਥੇ ਸਥਾਨਕ ਨਿਵਾਸੀ ਆਪਣਾ ਮੁਫ਼ਤ ਇਲਾਜ ਕਰਵਾਉਣ ਦੇ ਨਾਲ-ਨਾਲ 38 ਤਰ੍ਹਾਂ ਦੀਆਂ ਜਾਂਚ ਸੁਵਿਧਾਵਾਂ ਅਤੇ 80 ਤਰ੍ਹਾਂ ਦੀਆਂ ਮੁਫਤ ਦਵਾਈਆਂ ਪ੍ਰਾਪਤ ਕਰ ਸਕਦੇ ਹਨ।ਉਨ੍ਹਾਂ ਉੱਥੇ ਨਿਯੁਕਤ ਕੀਤੇ ਗਏ ਨਵੇਂ ਮੈਡੀਕਲ ਅਫ਼ਸਰ ਅਤੇ ਕਲੀਨਿਕ ਦੇ ਬਾਕੀ ਸਟਾਫ਼ ਨੂੰ ਹਦਾਇਤ ਕੀਤੀ ਕਿ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਅਤੇ ਕਲੀਨਿਕ ਵਿੱਚ ਆਉਣ ਵਾਲੇ ਮਰੀਜ਼ਾਂ ਨਾਲ ਦੋਸਤਾਨਾ ਵਤੀਰਾ ਅਪਣਾਉਣ। ਇਸ ਦੌਰਾਨ ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਵਿੱਚ ਓ.ਪੀ.ਡੀ ਸੇਵਾਵਾਂ, ਟੀਕਾਕਰਨ ਸੇਵਾਵਾਂ, ਲੈਬ ਟੈਸਟ, ਜੱਚਾ-ਬੱਚਾ ਸੇਵਾਵਾਂ, ਪਰਿਵਾਰ ਨਿਯੋਜਨ ਸੇਵਾਵਾਂ ਵੀ ਉਪਲਬਧ ਹੋਣਗੀਆਂ, ਜਿਸ ਨਾਲ ਲੋਕਾਂ ਨੂੰ ਉਚ ਗੁਣਵੱਤਾ ਵਾਲੀਆਂ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਮਿਲ ਸਕਣਗੀਆਂ।ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਬਲਾਕ ਪੀ.ਐਚ.ਸੀ ਪਾਲਦੀ ਡਾ.ਜਵਿੰਦਰਵੰਤ ਸਿੰਘ ਬੈਂਸ, ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ ਮਾਹਿਲਪੁਰ ਡਾ: ਜਸਵੰਤ ਸਿੰਘ ਥਿੰਦ, ਸੀਨੀਅਰ ਮੈਡੀਕਲ ਅਫ਼ਸਰ ਪੀ.ਐਚ.ਸੀ ਪੋਸੀ ਡਾ: ਰਘਬੀਰ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ: ਜਤਿੰਦਰ ਭਾਟੀਆ, ਮੈਡੀਕਲ ਅਫਸਰ ਆਮ ਆਦਮੀ ਕਲੀਨਿਕ, ਓ.ਐਸ.ਡੀ ਚਰਨਜੀਤ ਸਿੰਘ ਚੰਨੀ ਅਤੇ ਇਲਾਕੇ ਦੇ ਵਿਅਕਤੀ ਵੀ ਸ਼ਾਮਿਲ ਹੋਏ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly