HOME ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਿੰਡ ਮੋਰਾਂਵਾਲੀ ਵਿੱਚ ਸੜਕ ਦਾ...

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਿੰਡ ਮੋਰਾਂਵਾਲੀ ਵਿੱਚ ਸੜਕ ਦਾ ਉਦਘਾਟਨ, ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ

1
ਗੜ੍ਹਸ਼ੰਕਰ,  (ਸਮਾਜ ਵੀਕਲੀ)  (ਬਲਵੀਰ ਚੌਪੜਾ ) ਹਲਕਾ ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿਖੇ ਅੱਜ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸਰਦਾਰ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਨੂੰ ਹੋਰ ਮਜ਼ਬੂਤੀ ਮਿਲੀ, ਜਦੋਂ ਉਨ੍ਹਾਂ ਵੱਲੋਂ ਪਿੰਡ ਵਿੱਚ ਬਣਨ ਵਾਲੀ ਨਵੀਂ ਸੜਕ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਡਿਪਟੀ ਸਪੀਕਰ ਰੌੜੀ ਦਾ ਭਰਪੂਰ ਸਵਾਗਤ ਕੀਤਾ ਗਿਆ ਅਤੇ ਪਿੰਡ ਦੇ ਵਿਕਾਸ ਲਈ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸਰਾਹਨਾ ਕੀਤੀ ਗਈ। ਉਦਘਾਟਨ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸੜਕਾਂ, ਗਲੀਆਂ, ਪੀਣ ਵਾਲੇ ਪਾਣੀ, ਸੀਵਰੇਜ, ਖੇਡ ਮੈਦਾਨਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਲਗਾਤਾਰ ਫੰਡ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸੁਵਿਧਾਵਾਂ ਪਿੰਡਾਂ ਵਿੱਚ ਹੀ ਪ੍ਰਾਪਤ ਹੋ ਸਕਣ। ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਪਿੰਡ ਮੋਰਾਂਵਾਲੀ ਵਿੱਚ ਬਣਨ ਵਾਲੀ ਇਹ ਸੜਕ ਲੋਕਾਂ ਲਈ ਕਾਫ਼ੀ ਲਾਹੇਵੰਦ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਬਣਨ ਨਾਲ ਆਵਾਜਾਈ ਸੁਖਾਲੀ ਹੋਵੇਗੀ ਅਤੇ ਲੋਕਾਂ ਨੂੰ ਕਈ ਸਮੱਸਿਆਵਾਂ ਤੋਂ ਰਾਹਤ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਮੀਂਹ ਦੇ ਦਿਨਾਂ ਵਿੱਚ ਪਿੰਡ ਵਾਸੀਆਂ ਨੂੰ ਆਉਣ-ਜਾਣ ਵਿੱਚ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਤਰਜੀਹ ਦੇ ਆਧਾਰ ‘ਤੇ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਹਲਕਾ ਗੜ੍ਹਸ਼ੰਕਰ ਦੇ ਹਰ ਪਿੰਡ ਦੇ ਵਿਕਾਸ ਲਈ ਦਿਨ-ਰਾਤ ਕੰਮ ਕਰ ਰਹੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾ ਰਿਹਾ ਹੈ। ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਹਰ ਪਿੰਡ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਿਆ ਜਾਵੇਗਾ। ਡਿਪਟੀ ਸਪੀਕਰ ਰੌੜੀ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਵਾਲੀਆਂ ਨੀਤੀਆਂ ਨੂੰ ਤਰਜੀਹ ਦੇ ਰਹੀ ਹੈ ਅਤੇ ਸਿੱਖਿਆ, ਸਿਹਤ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ‘ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਰਕਾਰ ਹੋਣ ਦੇ ਨਾਤੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਮੌਕੇ ਪਿੰਡ ਦੇ ਪੰਚ, ਸਰਪੰਚ, ਨੰਬਰਦਾਰ, ਇਲਾਕੇ ਦੇ ਮੋਹਤਬਰ ਵਿਅਕਤੀ, ਆਪ ਆਗੂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਪਿੰਡ ਵਾਸੀਆਂ ਨੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਵਿੱਚ ਹੋ ਰਹੇ ਵਿਕਾਸ ਕਾਰਜਾਂ ਨਾਲ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ ਅਤੇ ਇਲਾਕੇ ਦੀ ਨੁਹਾਰ ਬਦਲ ਰਹੀ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸੋਨੇ ਦੀਆਂ ਕੀਮਤਾਂ ਡਿੱਗੀਆਂ, ਚਾਂਦੀ ਚਮਕੀ; ਤਾਜ਼ਾ ਦਰਾਂ ਜਾਣੋ
Next articleDr. BR Ambedkar: The Man Who Loved Animals