ਗੜ੍ਹਸ਼ੰਕਰ, (ਸਮਾਜ ਵੀਕਲੀ) (ਬਲਵੀਰ ਚੌਪੜਾ ) ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਆਪਣੇ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੰਦਿਆਂ ਪਿੰਡ ਟਿੱਬੀਆਂ ਵਿਖੇ ਲਗਭਗ 25 ਲੱਖ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦੀਆਂ ਨਵੀਆਂ ਪਾਈਪਾਂ ਪਾਉਣ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ। ਇਸ ਮਹੱਤਵਪੂਰਨ ਪ੍ਰੋਜੈਕਟ ਨਾਲ ਪਿੰਡ ਦੇ ਸੈਂਕੜਿਆਂ ਪਰਿਵਾਰਾਂ ਨੂੰ ਸਾਫ਼ ਅਤੇ ਸੁਚੱਜਾ ਪੀਣ ਵਾਲਾ ਪਾਣੀ ਮੁਹੱਈਆ ਹੋਵੇਗਾ। ਇਸ ਮੌਕੇ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਸਰਕਾਰ ਵੱਲੋਂ ਕਿਸੇ ਵੀ ਕਿਸਮ ਦੀ ਕਮੀ ਨਹੀਂ ਛੱਡੀ ਜਾ ਰਹੀ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਫ਼ ਪੀਣ ਵਾਲਾ ਪਾਣੀ ਹਰ ਵਿਅਕਤੀ ਦਾ ਬੁਨਿਆਦੀ ਅਧਿਕਾਰ ਹੈ ਅਤੇ ਇਸ ਸਹੂਲਤ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪਿੰਡ ਟਿੱਬੀਆਂ ਵਿੱਚ ਕਾਫ਼ੀ ਸਮੇਂ ਤੋਂ ਪਾਣੀ ਦੀ ਸਪਲਾਈ ਸਬੰਧੀ ਸਮੱਸਿਆਵਾਂ ਆ ਰਹੀਆਂ ਸਨ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਇਹ ਨਵਾਂ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਨਵੀਆਂ ਪਾਈਪਾਂ ਪੈਣ ਨਾਲ ਪਾਣੀ ਦੀ ਸਪਲਾਈ ਹੋਰ ਸੁਚਾਰੂ ਹੋਵੇਗੀ ਅਤੇ ਲੋਕਾਂ ਨੂੰ ਘਰ-ਘਰ ਸਾਫ਼ ਪਾਣੀ ਮਿਲੇਗਾ। ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਗੜ੍ਹਸ਼ੰਕਰ ਹਲਕੇ ਦੇ ਹਰ ਪਿੰਡ ਅਤੇ ਸ਼ਹਿਰ ਵਿੱਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ। ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ, ਸਕੂਲਾਂ ਅਤੇ ਸਿਹਤ ਸਹੂਲਤਾਂ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਲਾਗੂ ਕੀਤੇ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ ਅਤੇ ਵਿਕਾਸ ਦੀ ਇਹ ਲੜੀ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਪਿੰਡ ਵਾਸੀਆਂ ਨੇ ਡਿਪਟੀ ਸਪੀਕਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਪਿੰਡ ਦੀ ਇੱਕ ਵੱਡੀ ਸਮੱਸਿਆ ਦਾ ਹੱਲ ਹੋਵੇਗਾ ਅਤੇ ਲੋਕਾਂ ਨੂੰ ਕਾਫ਼ੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਲੋਕਾਂ ਨੂੰ ਪਾਣੀ ਸਬੰਧੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਹੁਣ ਇਸ ਸਮੱਸਿਆ ਦੇ ਹੱਲ ਦੀ ਉਮੀਦ ਜਗੀ ਹੈ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪੰਚਾਇਤ ਮੈਂਬਰ, ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



