ਹੁਸ਼ਿਆਰਪੁਰ/ਗੜ੍ਹਸ਼ੰਕਰ (ਸਮਾਜ ਵੀਕਲੀ) ( ਬਲਵੀਰ ਚੌਪੜਾ ) ਗੜ੍ਹਸ਼ੰਕਰ ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ਪਿੰਡ ਮੋਰਾਂਵਾਲੀ ਦੀ ਪੰਚਾਇਤ, ਪਾਰਟੀ ਵਰਕਰਾਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੂੰ ਵਿਸ਼ੇਸ਼ ਤੌਰ ‘ਤੇ ਵਧਾਈ ਦਿੱਤੀ ਗਈ। ਡਿਪਟੀ ਸਪੀਕਰ ਦੇ ਦਫ਼ਤਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਕੇਕ ਕੱਟ ਕੇ ਜਿੱਤ ਦਾ ਜਸ਼ਨ ਮਨਾਇਆ ਗਿਆ ਅਤੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਸਾਂਝੀ ਕੀਤੀ ਗਈ।ਸਮਾਗਮ ਦੌਰਾਨ ਬੋਲਦਿਆਂ ਪੰਚਾਇਤ ਮੈਂਬਰਾਂ ਅਤੇ ਪਾਰਟੀ ਆਗੂਆਂ ਨੇ ਕਿਹਾ ਕਿ ਇਹ ਜਿੱਤ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦੀ ਦੂਰਅੰਦੇਸ਼ੀ ਅਗਵਾਈ, ਲੋਕਾਂ ਨਾਲ ਨਿਰੰਤਰ ਜੁੜਾਅ ਅਤੇ ਵਿਕਾਸ ਪੱਖੀ ਸੋਚ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ਦੇ ਲੋਕਾਂ ਨੇ ਵਿਕਾਸ, ਪਾਰਦਰਸ਼ਤਾ ਅਤੇ ਲੋਕ ਭਲਾਈ ਦੀ ਰਾਜਨੀਤੀ ਨੂੰ ਸਮਰਥਨ ਦਿੰਦਿਆਂ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਆਪਣਾ ਫ਼ੈਸਲਾ ਦਿੱਤਾ ਹੈ। ਪੰਚਾਇਤ ਨੁਮਾਇੰਦਿਆਂ ਨੇ ਕਿਹਾ ਕਿ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦੀ ਰਹਿਨੁਮਾਈ ਹੇਠ ਹਲਕਾ ਗੜ੍ਹਸ਼ੰਕਰ ਵਿੱਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੀ ਹੈ। ਸੜਕਾਂ, ਸਿੱਖਿਆ, ਸਿਹਤ ਅਤੇ ਬੁਨਿਆਦੀ ਸਹੂਲਤਾਂ ਦੇ ਖੇਤਰ ਵਿੱਚ ਹੋਏ ਮਹੱਤਵਪੂਰਨ ਕੰਮਾਂ ਕਾਰਨ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਹੋਇਆ ਹੈ, ਜਿਸ ਦੀ ਝਲਕ ਚੋਣ ਨਤੀਜਿਆਂ ਵਿੱਚ ਸਪੱਸ਼ਟ ਤੌਰ ‘ਤੇ ਦੇਖਣ ਨੂੰ ਮਿਲੀ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵਿੱਚ ਮਿਲੀ ਇਹ ਜਿੱਤ ਸ਼ਹਿਰ ਦੇ ਵਿਕਾਸ ਨੂੰ ਹੋਰ ਗਤੀ ਦੇਵੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ। ਪੰਚਾਇਤ ਮੈਂਬਰਾਂ ਨੇ ਭਰੋਸਾ ਜਤਾਇਆ ਕਿ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਹੇਠ ਵਿਕਾਸ ਅਤੇ ਲੋਕ ਸੇਵਾ ਦਾ ਇਹ ਸਿਲਸਿਲਾ ਭਵਿੱਖ ਵਿੱਚ ਵੀ ਜਾਰੀ ਰਹੇਗਾ। ਇਸ ਮੌਕੇ ਹਲਕਾ ਸੰਗਠਨ ਇੰਚਾਰਜ ਅਤੇ ਓ.ਐਸ.ਡੀ. ਚਰਨਜੀਤ ਸਿੰਘ, ਯੂਥ ਪ੍ਰਧਾਨ ਅਤੇ ਐਮ.ਸੀ. ਪ੍ਰਿੰਸ ਚੌਧਰੀ, ਸਰਪੰਚ ਅਮਨਦੀਪ ਸਿੰਘ ਰਾਏ, ਦਰਸ਼ਨ ਰਾਮ ਪੰਚ, ਹਰਪ੍ਰੀਤ ਕੌਰ ਪੰਚ, ਰਾਜੂ ਬਾਲਾ ਪੰਚ, ਨਰਿੰਦਰ ਸਿੰਘ, ਜਸਵਿੰਦਰ ਕੌਰ ਪੰਚ, ਪਵਨਦੀਪ ਕੌਰ, ਕਮਲਜੀਤ ਕੌਰ, ਜਸਵੀਰ ਕੌਰ, ਜਸਪਾਲ ਕੌਰ ਸਮੇਤ ਮੋਰਾਂਵਾਲੀ ਪੰਚਾਇਤ ਦੇ ਮੈਂਬਰ, ਪਾਰਟੀ ਵਰਕਰ, ਸਮਾਜ ਸੇਵੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



