HOME ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਰੁੜਕੀ ਖਾਸ ਨੂੰ ਅੱਧੇ ਕਰੋੜ...

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਰੁੜਕੀ ਖਾਸ ਨੂੰ ਅੱਧੇ ਕਰੋੜ ਤੋਂ ਵੱਧ ਦੇ ਵਿਕਾਸ ਕਾਰਜਾਂ ਦੀ ਵੱਡੀ ਸੌਗਾਤ

8

ਹੁਸ਼ਿਆਰਪੁਰ/ਗੜ੍ਹਸ਼ੰਕਰ,  (ਸਮਾਜ ਵੀਕਲੀ)   (ਬਲਵੀਰ ਚੌਪੜਾ ) ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਹਲਕਾ ਗੜ੍ਹਸ਼ੰਕਰ ਦੇ ਪਿੰਡ ਰੁੜਕੀ ਖਾਸ ਵਿੱਚ ਅੱਧੇ ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਕੇ ਪਿੰਡ ਵਾਸੀਆਂ ਨੂੰ ਵੱਡੀ ਸੌਗਾਤ ਦਿੱਤੀ। ਇਸ ਮੌਕੇ ਉਨ੍ਹਾਂ ਨੇ ਛੱਪੜ ਦੇ ਸੁੰਦਰੀਕਰਨ, ਸੀਵਰੇਜ ਪ੍ਰਣਾਲੀ, ਸੋਲਰ ਸਟਰੀਟ ਲਾਈਟਾਂ ਅਤੇ ਸਾਫ਼ ਪੀਣ ਵਾਲੇ ਪਾਣੀ ਲਈ ਲਗਾਏ ਗਏ ਵਾਟਰ ਕੂਲਰ ਲੋਕਾਂ ਨੂੰ ਸਮਰਪਿਤ ਕੀਤੇ। ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਪਿੰਡ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰੁੜਕੀ ਖਾਸ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਨਾਲ ਪਿੰਡ ਦੀ ਨੁਹਾਰ ਬਦਲੀ ਹੈ ਅਤੇ ਲੋਕਾਂ ਨੂੰ ਸਿੱਧਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਛੱਪੜ ਦੇ ਸੁੰਦਰੀਕਰਨ ਨਾਲ ਪਿੰਡ ਦਾ ਵਾਤਾਵਰਣ ਹੋਰ ਸੁੰਦਰ ਅਤੇ ਸਾਫ਼-ਸੁਥਰਾ ਬਣੇਗਾ, ਸੀਵਰੇਜ ਪ੍ਰਣਾਲੀ ਨਾਲ ਗੰਦੇ ਪਾਣੀ ਦੀ ਸਮੱਸਿਆ ਦਾ ਹੱਲ ਹੋਵੇਗਾ, ਸੋਲਰ ਲਾਈਟਾਂ ਨਾਲ ਗਲੀਆਂ ਰੌਸ਼ਨ ਹੋਣਗੀਆਂ ਅਤੇ ਵਾਟਰ ਕੂਲਰ ਰਾਹੀਂ ਲੋਕਾਂ ਨੂੰ ਠੰਢੇ ਅਤੇ ਸਾਫ਼ ਪੀਣ ਵਾਲੇ ਪਾਣੀ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਸਾਰੇ ਪ੍ਰੋਜੈਕਟ ਪਿੰਡ ਵਾਸੀਆਂ ਦੀਆਂ ਲੰਮੇ ਸਮੇਂ ਤੋਂ ਚੱਲੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਕਰਨ ਵਾਲੇ ਹਨ। ਰੌੜੀ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਰੁੜਕੀ ਖਾਸ ਦੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਲਈ ਵੀ ਆਉਣ ਵਾਲੇ ਸਮੇਂ ਵਿੱਚ ਹੋਰ ਗ੍ਰਾਂਟਾਂ ਜਾਰੀ ਕੀਤੀਆਂ ਜਾਣਗੀਆਂ, ਤਾਂ ਜੋ ਪਿੰਡ ਨੂੰ ਵਿਕਾਸ ਪੱਖੋਂ ਇੱਕ ਮਾਡਲ ਪਿੰਡ ਵਜੋਂ ਵਿਕਸਤ ਕੀਤਾ ਜਾ ਸਕੇ। ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਇਲਾਕਾ ਵਾਸੀਆਂ ਨੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਧੇ ਕਰੋੜ ਤੋਂ ਵੱਧ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਨੇ ਪਿੰਡ ਦੀ ਤਸਵੀਰ ਅਤੇ ਤਕਦੀਰ ਬਦਲ ਦਿੱਤੀ ਹੈ। ਇਸ ਮੌਕੇ ਸਰਪੰਚ ਸੰਤੋਸ਼ ਕੁਮਾਰੀ, ਪੰਚ ਦਲਜੀਤ ਸਿੰਘ ਬਿੱਲਾ, ਬਲਵੀਰ ਸਿੰਘ, ਜੋਤੀ, ਜਸਵਿੰਦਰ ਸਿੰਘ ਜੱਸਾ, ਨੰਬਰਦਾਰ ਕਰਨੈਲ ਸਿੰਘ, ਬੁੱਧ ਰਾਜ, ਮੋਹਣ ਸਿੰਘ, ਗੁਰਦੀਪ ਸਿੰਘ, ਰਜਿੰਦਰ ਸਿੰਘ, ਪੰਚ ਜਤਿੰਦਰ ਕੁਮਾਰ, ਪੰਚ ਸੁਰਜੀਤ ਸਿੰਘ, ਪੰਚ ਬਰਿੰਦਰ ਸਿੰਘ, ਪੰਚ ਹਰਜੋਤ ਕੌਰ, ਪੰਚ ਸੁਰਿੰਦਰ ਕੌਰ, ਸਾਬਕਾ ਸਰਪੰਚ ਮਨਜੀਤ ਕੌਰ, ਗੁਰਦੀਪ ਕੌਰ, ਹੈਪੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਵਾਲੀਵਾਲ ਟੂਰਨਾਮੈਂਟ ਦੌਰਾਨ ਪਿੰਡ ਰੌੜੀ ਦੇ ਵਿਕਾਸ ਲਈ 10 ਲੱਖ ਰੁਪਏ ਦੀ ਗ੍ਰਾਂਟ ਦਾ ਕੀਤਾ ਐਲਾਨ
Next articleਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਨੇ ਮੈਡੀਕਲ ਕੈਂਪ ਲਗਾਇਆ