ਗੜ੍ਹਸ਼ੰਕਰ, (ਸਮਾਜ ਵੀਕਲੀ) (ਬਲਵੀਰ ਚੌਪੜਾ ) ਡਿਪਟੀ ਸਪੀਕਰ, ਪੰਜਾਬ ਵਿਧਾਨ ਸਭਾ ਤੇ ਹਲਕਾ ਵਿਧਾਇਕ ਗੜ੍ਹਸ਼ੰਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਅੱਜ 6 ਹਲਕਾ ਅਧੀਨ ਆਉਣ ਵਾਲੇ ਪਿੰਡ ਮੋਰਾਂਵਾਲੀ, ਜੋ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਨਾਨਕਾ ਪਿੰਡ ਹੈ, ਨੂੰ ਸੋਲਰ ਸਿਸਟਮ ਉਪਲਬਧ ਕਰਵਾਇਆ ਗਿਆ।
ਇਸ ਮੌਕੇ ਰੋੜੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖਟਕੜ ਕਲਾਂ ਵਿਖੇ ਸਹੁ ਚੁੱਕਣ ਉਪਰੰਤ ਲੋਕ ਹਿੱਤਾਂ ਲਈ ਕਈ ਉਪਰਾਲਿਆਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਇਹ ਸੰਕਲਪ ਲਿਆ ਸੀ ਕਿ ਸ਼ਹੀਦ ਭਗਤ ਸਿੰਘ ਦੇ ਨਾਨਕਾ ਪਿੰਡ ਨੂੰ ਇੱਕ ਇਤਿਹਾਸਕ ਮਾਡਲ ਪਿੰਡ ਵਜੋਂ ਵਿਕਸਿਤ ਕੀਤਾ ਜਾਵੇਗਾ, ਤਾਂ ਜੋ ਲੋਕ ਇੱਥੇ ਦਰਸ਼ਨ ਲਈ ਆ ਸੱਕਣ ।
ਜੈ ਕ੍ਰਿਸ਼ਨ ਸਿੰਘ ਰੋੜੀ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਇਸ ਪਿੰਡ ਵਿਚ ਵਿਕਾਸ ਕਾਰਜ ਨਹੀਂ ਕਰਵਾਏ ਗਏ ਜਦਕਿ ਉਹਨਾਂ ਨੇ ਹਮੇਸ਼ਾ ਇਸ ਪਿੰਡ ਦੇ ਵਿਕਾਸ ਲਈ ਕੰਮ ਕੀਤਾ ਹੈ ਅਤੇ ਅੱਜ ਸੋਲਰ ਸਿਸਟਮ ਲਗਵਾ ਕੇ ਆਪਣਾ ਇੱਕ ਹੋਰ ਵਾਅਦਾ ਪੂਰਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੀ ਨਿਸ਼ਾਨੀਆਂ, ਪਰਿਵਾਰਾਂ ਅਤੇ ਪਵਿੱਤਰ ਸਥਾਨਾਂ ਦੀ ਸੰਭਾਲ ਲਈ ਪੂਰੀ ਤਨਦਿਹੀ ਨਾਲ ਕੰਮ ਕਰ ਰਹੀ ਹੈ ਅਤੇ ਇਨ੍ਹਾਂ ਪਿੰਡਾਂ ਦੇ ਆਲਮੀ ਵਿਕਾਸ ਲਈ ਕੋਈ ਵੀ ਕਸਰ ਨਹੀਂ ਛੱਡੇਗੀ।
ਇਸ ਮੌਕੇ ਉਨ੍ਹਾਂ ਨਾਲ ਚਰਨਜੀਤ ਸਿੰਘ ਚੰਨੀ (ਓ.ਐਸ.ਡੀ), ਪਿੰਡ ਮੋਰਾਂਵਾਲੀ ਦੇ ਸਰਪੰਚ ਅਮਨਦੀਪ ਸਿੰਘ ਰਾਏ ਅਤੇ ਹੋਰ ਨਜ਼ਦੀਕੀ ਪਿੰਡਾਂ ਦੇ ਸਰਪੰਚ ਵੀ ਹਾਜ਼ਰ ਰਹੇ। ਪਿੰਡ ਦੇ ਸਰਪੰਚ ਵੱਲੋਂ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



