ਡਿਪਟੀ ਸਪੀਕਰ ਨੇ ਨਗਰ ਕੌਂਸਲ ਗੜ੍ਹਸ਼ੰਕਰ ਵਿਖੇ ਦਿੱਤਾ ਨਿਯੁਕਤੀ ਪੱਤਰ

ਗੜ੍ਹਸ਼ੰਕਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਵਲੋੰ ਅੱਜ ਸਿਮਰਨ ਵਾਸੀ ਵਾਰਡ ਨੰ:2. ਰਾਮਲੋਕ ਨਗਰ, ਗੜ੍ਹਸ਼ੰਕਰ ਨੂੰ ਨਗਰ ਕੌਂਸਲ ਵਿਖੇ ਬਤੌਰ ਸਫਾਈ ਸੇਵਕ ਦੀ ਆਸਾਮੀ ‘ਤੇ ਨਿਯੁਕਤ ਹੋਣ ਤੇ ਨਿਯੁਕਤੀ ਪੱਤਰ ਦਿੱਤਾ ਗਿਆ। ਇਸ ਮੌਕੇ ਡਿਪਟੀ ਸਪੀਕਰ ਨੇ ਕਿਹਾ ਕਿ ਮੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਰਾਜ ਸਰਕਾਰ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਪਹੁੰਚਾਉਣ ਦੇ ਨਾਲ-ਨਾਲ ਨੌਜਵਾਨਾਂ ਲ਼ਈ ਰੋਜ਼ਗਾਰ ਦੇ ਖੇਤਰ ਵਿਚ ਵੱਡੇ ਉਪਰਾਲੇ ਕਰ ਰਹੀ ਹੈ। ਉਂਨ੍ਹਾਂ ਕਿਹਾ ਕਿ ਸੂਬੇ ਅੰਦਰ ਸਿੱਖਿਆ ਅਤੇ ਸਿਹਤ ਖੇਤਰ ਵਿਚ ਵੀ ਵੱਡੇ ਪੱਧਰ ‘ਤੇ ਸੁਧਾਰ ਲਿਆ ਕੇ ਲੋਕਾਂ ਨੂੰ ਮਿਆਰੀ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ। ਡਿਪਟੀ ਸਪੀਕਰ ਨੇ ਕਿਹਾ ਕਿ ਆਉਂਦੇ ਸਮੇਂ ਵਿਚ ਸੂਬੇ ਭਰ ਵਿਚ ਵਿਕਾਸ ਕਾਰਜਾਂ ਵਿਚ ਤੇਜੀ ਲਿਆਂਦੀ ਜਾਵੇਗੀ। ਇਸ ਮੌਕੇ ਪ੍ਰਧਾਨ ਨਗਰ ਕੌਂਸਲ ਤ੍ਰਿਬਕ ਦੰਤ ਐਰੀ ਅਤੇ ਸਾਬਕਾ ਮੀਤ ਪ੍ਰਧਾਨ ਹਰਿੰਦਰ ਸਿੰਘ ਮਾਨ ਅਤੇ ਮੌਜੂਦਾ ਨੰਬਰਦਾਰ ਮੌਜੂਦ ਰਹੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleManyawar Kanshi Ram – Time to Resurrect Him
Next articleਹੁਸ਼ਿਆਰਪੁਰ ‘ਚ 50 ਬਿਸਤਰਿਆਂ ਵਾਲੇ ਕ੍ਰੀਟੀਕਲ ਕੇਅਰ ਹਸਪਤਾਲ ਦੇ ਨਿਰਮਾਣ ਕਾਰਜ ‘ਚ ਲਿਆਂਦੀ ਜਾਵੇ ਤੇਜ਼ੀ – ਬ੍ਰਹਮ ਸ਼ੰਕਰ ਜਿੰਪਾ