HOME ਡਿਪਟੀ ਸਪੀਕਰ ਰੌੜੀ ਨੇ ਪਿੰਡ ਫਤਿਹਪੁਰ ਵਿਖੇ 22 ਲੱਖ ਰੁਪਏ ਨਾਲ ਕੀਤਾ...

ਡਿਪਟੀ ਸਪੀਕਰ ਰੌੜੀ ਨੇ ਪਿੰਡ ਫਤਿਹਪੁਰ ਵਿਖੇ 22 ਲੱਖ ਰੁਪਏ ਨਾਲ ਕੀਤਾ ਖੇਡ ਮੈਦਾਨ ਦਾ ਨਵਨੀਕਰਨ ਅਤੇ ਨਾਲ ਹੀ ਜਾਰੀ ਕੀਤੀ 10 ਲੱਖ ਰੁਪਏ ਦੀ ਗ੍ਰਾਂਟ

3

ਗੜਸ਼ੰਕਰ/ਹੁਸ਼ਿਆਰਪੁਰ   (ਸਮਾਜ ਵੀਕਲੀ)   ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਿੰਡ ਫਤਿਹਪੁਰ ਕਲਾਂ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਪਿੰਡ ਦੇ ਸਰਵਪੱਖੀ ਵਿਕਾਸ ਲਈ ਕਈ ਅਹਿਮ ਐਲਾਨ ਕਰਦਿਆਂ 22 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਦੇ ਨਵਨੀਕਰਨ ਦਾ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਪਿੰਡ ਦੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਲਈ 10 ਲੱਖ ਰੁਪਏ ਦੀ ਵਾਧੂ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ। ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ। ਸੂਬੇ ਦੇ ਹਰ ਪਿੰਡ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਆਪਣੇ ਪਿੰਡਾਂ ਵਿੱਚ ਹੀ ਵਧੀਆ ਜੀਵਨ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਦੀ ਸੋਚ ਸਿਰਫ਼ ਐਲਾਨ ਕਰਨ ਦੀ ਨਹੀਂ, ਸਗੋਂ ਹਰ ਐਲਾਨ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਦੀ ਹੈ। ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਦਾ ਵਿਕਾਸ ਸਮੇਂ ਦੀ ਵੱਡੀ ਲੋੜ ਹੈ। ਜਦੋਂ ਨੌਜਵਾਨਾਂ ਨੂੰ ਵਧੀਆ ਖੇਡ ਸਹੂਲਤਾਂ ਮਿਲਦੀਆਂ ਹਨ ਤਾਂ ਉਹ ਖੇਡਾਂ ਵੱਲ ਪ੍ਰੇਰਿਤ ਹੁੰਦੇ ਹਨ ਅਤੇ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿੰਦੇ ਹਨ। 22 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲਾ ਖੇਡ ਮੈਦਾਨ ਪਿੰਡ ਦੇ ਨੌਜਵਾਨਾਂ ਲਈ ਵਰਦਾਨ ਸਾਬਤ ਹੋਵੇਗਾ ਅਤੇ ਉਨ੍ਹਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਲਈ ਉਚਿਤ ਮਾਹੌਲ ਮਿਲੇਗਾ।ਡਿਪਟੀ ਸਪੀਕਰ ਨੇ ਕਿਹਾ ਕਿ ਲੋਕ ਮਿਲਣੀਆਂ ਦਾ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਦਰਵਾਜ਼ੇ ‘ਤੇ ਜਾ ਕੇ ਸੁਣਨਾ ਅਤੇ ਤੁਰੰਤ ਹੱਲ ਕਰਨਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਵੱਲੋਂ ਰੱਖੀਆਂ ਗਈਆਂ ਵੱਖ-ਵੱਖ ਮੰਗਾਂ ਅਤੇ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਿਆ ਗਿਆ ਹੈ ਅਤੇ ਸਬੰਧਤ ਵਿਭਾਗਾਂ ਨੂੰ ਸਮੇਂ ਸਿਰ ਕਾਰਵਾਈ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਪਿੰਡ ਦੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੀ ਹੋਰ ਗ੍ਰਾਂਟ ਦਾ ਐਲਾਨ ਕਰਦਿਆਂ ਕਿਹਾ ਕਿ ਪਿੰਡ ਦੇ ਵਿਕਾਸ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਲੋੜ ਅਨੁਸਾਰ ਹੋਰ ਵਿਕਾਸ ਕਾਰਜ ਵੀ ਕਰਵਾਏ ਜਾਣਗੇ ਤਾਂ ਜੋ ਫਤਿਹਪੁਰ ਕਲਾਂ ਵਿਕਾਸ ਪੱਖੋਂ ਇੱਕ ਮਿਸਾਲ ਬਣ ਸਕੇ। ਪਿੰਡ ਵਾਸੀਆਂ ਨੇ ਡਿਪਟੀ ਸਪੀਕਰ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸਰਕਾਰ ਵੱਲੋਂ ਪਿੰਡ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਨਾਲ ਲੋਕਾਂ ਵਿੱਚ ਨਵਾਂ ਵਿਸ਼ਵਾਸ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਖੇਡ ਮੈਦਾਨ ਦੇ ਨਵਨੀਕਰਨ ਅਤੇ ਹੋਰ ਵਿਕਾਸ ਕਾਰਜਾਂ ਨਾਲ ਪਿੰਡ ਦੀ ਨੁਹਾਰ ਬਦਲੇਗੀ ਅਤੇ ਨੌਜਵਾਨਾਂ ਨੂੰ ਖੇਡਾਂ ਲਈ ਬਿਹਤਰ ਸਹੂਲਤਾਂ ਮਿਲਣਗੀਆਂ।ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਪੰਚਾਇਤ ਮੈਂਬਰ, ਸਮਾਜ ਸੇਵੀ, ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਹਵਾਈ ਜਹਾਜ਼ ਦੀਆਂ ਖਿੜਕੀਆਂ ਗੋਲ ਕਿਉਂ ਹੁੰਦੀਆਂ ਹਨ, ਅਤੇ ਸ਼ਾਪਿੰਗ ਮਾਲਾਂ ਵਿੱਚ ਘੜੀਆਂ ਕਿਉਂ ਨਹੀਂ ਹੁੰਦੀਆਂ? ਕਾਰਨ ਹੈਰਾਨ ਕਰਨ ਵਾਲਾ ਹੋਵੇਗਾ।