HOME ਡਿਪਟੀ ਸਪੀਕਰ ਰੌੜੀ ਵੱਲੋਂ ਪਿੰਡ ਕੋਕੋਵਾਲ ਵਿਖੇ ਲੋਕ ਮਿਲਣੀ ਦੌਰਾਨ ਵਿਕਾਸ ਕਾਰਜਾਂ...

ਡਿਪਟੀ ਸਪੀਕਰ ਰੌੜੀ ਵੱਲੋਂ ਪਿੰਡ ਕੋਕੋਵਾਲ ਵਿਖੇ ਲੋਕ ਮਿਲਣੀ ਦੌਰਾਨ ਵਿਕਾਸ ਕਾਰਜਾਂ ਲਈ 6 ਲੱਖ ਰੁਪਏ ਦਾ ਚੈੱਕ ਭੇਟ

1

ਗੜ੍ਹਸ਼ੰਕਰ/ਹੁਸ਼ਿਆਰਪੁਰ   (ਸਮਾਜ ਵੀਕਲੀ)    ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਿੰਡ ਕੋਕੋਵਾਲ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਪਿੰਡ ਦੇ ਵਿਕਾਸ ਕਾਰਜਾਂ ਲਈ 6 ਲੱਖ ਰੁਪਏ ਦਾ ਚੈੱਕ ਭੇਟ ਕੀਤਾ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ। ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਲਕਾ ਗੜ੍ਹਸ਼ੰਕਰ ਦੇ ਹਰ ਪਿੰਡ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੌਕੇ ‘ਤੇ ਸੁਣ ਕੇ ਉਨ੍ਹਾਂ ਦਾ ਤੁਰੰਤ ਹੱਲ ਯਕੀਨੀ ਬਣਾਉਣਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਸਰਕਾਰੀ ਕੰਮਾਂ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਲੋਕਾਂ ਦੇ ਕੰਮ ਸਮੇਂ ਸਿਰ ਨਿਪਟਾਏ ਜਾਣ। ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਪਤਵੰਤੇ ਸੱਜਣਾਂ ਨੇ ਡਿਪਟੀ ਸਪੀਕਰ ਦਾ ਧੰਨਵਾਦ ਕਰਦਿਆਂ ਕਿਹਾ ਕਿ 6 ਲੱਖ ਰੁਪਏ ਦੀ ਇਸ ਗ੍ਰਾਂਟ ਨਾਲ ਪਿੰਡ ਦੇ ਲੋੜੀਂਦੇ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਮਿਲੇਗੀ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਵੀ ਕੀਤੀ। ਲੋਕ ਮਿਲਣੀ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਪੰਚਾਇਤ ਮੈਂਬਰ, ਆਮ ਆਦਮੀ ਪਾਰਟੀ ਦੇ ਆਗੂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ਦੇ ਲੋਕਾਂ ਨੂੰ ਬਸਪਾ ਹੀ ਚੰਗਾ ਪ੍ਰਬੰਧ ਦੇ ਸਕਦੀ ਹੈ: ਵਿਪੁਲ ਕੁਮਾਰ
Next articleਪਿੰਡ ਮਾਲੇਵਾਲ ਕੋਹਲੀ ਤੀਰਥ ਯਾਤਰਾ ਸਕੀਮ ਤਹਤਿ ਯਾਤਰਾ ਰਵਾਨਾ ਹੋਈ