ਹੁਸ਼ਿਆਰਪੁਰ /ਗੜ੍ਹਸ਼ੰਕਰ (ਸਮਾਜ ਵੀਕਲੀ) (ਬਲਵੀਰ ਚੌਪੜਾ ) ਹਲਕਾ ਗੜ੍ਹਸ਼ੰਕਰ ਦੇ ਵਿਕਾਸ ਕਾਰਜਾਂ ਨੂੰ ਹੋਰ ਮਜ਼ਬੂਤੀ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਰਮਾਰ ਕਲੋਨੀ ਵਾਰਡ ਨੰ: 4 ਵਿੱਚ 5.83 ਲੱਖ ਰੁ: ਦੀ ਲਾਗਤ ਨਾਲ ਬਣਨ ਵਾਲੀ ਗਲੀ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਾਰਡ ਨੰ: 4 ਦੇ ਵੱਡੀ ਗਿਣਤੀ ਵਿੱਚ ਨਿਵਾਸੀ ਹਾਜ਼ਰ ਹੋਏ । ਇਸ ਮੌਕੇ ਮੁਹੱਲਾ ਨਿਵਾਸੀਆਂ ਵੱਲੋਂ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੋੜੀ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ । ਡਿਪਟੀ ਸਪੀਕਰ ਵੱਲੋਂ ਆਪਣੇ ਸੰਬੋਧਨ ਵਿੱਚ ਕਿਹਾ ਗਿਆ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਅੰਦਰ ਕਰੋੜਾਂ ਰ: ਦੇ ਵਿਕਾਸ ਦੇ ਕੰਮ ਅਤੇ ਸਟਰੀਟ ਲਾਈਟਾਂ ਦੇ ਕੰਮ ਸੁਰੂ ਕਰਨ ਜਾ ਰਹੇ ਅਤੇ ਸ਼ਹਿਰ ਵਿੱਚ ਸੀਵਰੇਜ ਪਾਇਆ ਜਾ ਰਿਹਾ । ਉਨਾਂ ਨੇ ਕਿਹਾ ਕਿ ਇਸ ਗਲੀ ਦੇ ਬਣਨ ਨਾਲ ਸਥਾਨਕ ਲੋਕਾਂ ਨੂੰ ਆਵਾਜਾਈ ਵਿੱਚ ਕਾਫੀ ਸਹੂਲਤ ਮਿਲੇਗੀ ਅਤੇ ਇਲਾਕੇ ਦੀ ਦਿੱਖ ਵੀ ਨਿਖਰੇਗੀ। ਉਨ੍ਹਾਂ ਦੱਸਿਆ ਕਿ ਹਲਕੇ ਦੇ ਹਰ ਪਿੰਡ ਵਿੱਚ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਦੀ ਇਹ ਲੜੀ ਜਾਰੀ ਰਹੇਗੀ। ਇਸ ਮੋਕੇ , ਨਗਰ ਕੌਂਸਲ ਦੇ ਅਧਿਕਾਰੀ , ਅਤੇ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਸ਼ਹਿਰ ਦੇ ਪਤਵੰਤੇ ਹਾਜਰ ਸਨ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



