
ਉਦਘਾਟਨੀ ਮੈਚ ‘ਚ ਭਰੋਲੀ ਦੀ ਟੀਮ ਰਹੀ ਜੇਤੂ
ਨਵਾਂਸ਼ਹਿਰ /ਕਾਠਗੜ੍ਹ, (ਸਮਾਜ ਵੀਕਲੀ) ( ਜਤਿੰਦਰਪਾਲ ਸਿੰਘ ਕਲੇਰ ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਸਾਖੀ ਮੇਲੇ ਨੂੰ ਸਮਰਪਿਤ ਡੇਰਾ ਬਾਬਾ ਟਿੱਬੀ ਸਾਹਿਬ ਕਾਠਗੜ੍ਹ ਵੱਲੋਂ ਦੋ ਦਿਨਾਂ ਕਬੱਡੀ ਟੂਰਨਾਮੈਂਟ ਦੀ ਸ਼ੁਰੂਆਤ ਬੜੇ ਹੀ ਉਤਸ਼ਾਹ ਨਾਲ ਕਰਵਾਈ ਗਈ। ਇਸ ਕਬੱਡੀ ਟੂਰਨਾਮੈਂਟ ਦਾ ਉਦਘਾਟਨ ਡੇਰੇ ਦੇ ਮੌਜੂਦਾ ਗੱਦੀ ਨਸ਼ੀਨ ਬਾਬਾ ਸਖੀ ਰਾਮ ਜੀ ਵੱਲੋਂ ਕਰਨ ਮੌਕੇ ਉਹਨਾਂ ਦੇ ਨਾਲ ਮੁੱਖ ਸੇਵਾਦਾਰ ਸਾਈਂ ਕਾਲੇ ਸ਼ਾਹ, ਸਰਪੰਚ ਸ਼੍ਰੀਮਤੀ ਰਿਸ਼ੂ ਬਾਲਾ, ਸਾਬਕਾ ਸਰਪੰਚ ਸ਼ੁਭਾਸ਼ ਆਨੰਦ ਤੇ ਸਾਬਕਾ ਸਰਪੰਚ ਵੈਦ ਜੋਗਿੰਦਰ ਪਾਲ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਸੇਵਾਦਾਰ ਸਾਈਂ ਕਾਲੇ ਸ਼ਾਹ ਦੀ ਦੇਖ ਰੇਖ ਵਿੱਚ ਕਰਵਾਏ ਜਾ ਰਹੇ ਇਸ ਟੂਰਨਾਮੈਂਟ ਦੇ ਪਹਿਲੇ ਦਿਨ ਦੇ ਉਦਘਾਟਨੀ ਮੈਚ 32 ਕਿਲੋ ਭਾਰ ਵਿੱਚ ਪਿੰਡ ਭਰੋਲੀ ਦੀ ਟੀਮ ਨੇ ਰਟੈਂਡਾ ਦੀ ਟੀਮ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ। ਇਸ ਮੌਕੇ ‘ਤੇ ਬਾਬਾ ਸੱਖੀ ਰਾਮ ਜੀ ਨੇ ਕਿਹਾ ਕਿ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਪਿੰਡ ਵਿੱਚ ਖੇਡ ਮੁਕਾਬਲੇ ਲਾਜ਼ਮੀ ਹੋਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਖੇਡਾਂ ਜਿੱਥੇ ਨੌਜਵਾਨਾਂ ਨੂੰ ਤੰਦਰੁਸਤੀ ਦਿੰਦੀਆਂ ਹਨ ਉਥੇ ਹੀ ਉਹਨਾਂ ਦੀ ਸ਼ਖਸ਼ੀਅਤ ਦਾ ਵਿਕਾਸ ਵੀ ਕਰਦੀਆਂ ਹਨ ਅਤੇ ਆਪਸ ਵਿੱਚ ਪਿਆਰ ਤੇ ਮਿਲਵਰਤਨ ਦੀ ਭਾਵਨਾ ਪੈਦਾ ਹੁੰਦੀ ਹੈ। ਇਸ ਮੌਕੇ ਖਿਡਾਰੀਆਂ ਦੇ ਨਾਲ ਪ੍ਰਬੰਧਕ ਵੀ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly

