ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਕੀਤਾ ਉਤਰਾਧਿਕਾਰੀ, ਜਸਦੀਪ ਸਿੰਘ ਗਿੱਲ ਦੇ ਨਾਂ ਦਾ ਐਲਾਨ

ਅੰਮ੍ਰਿਤਸਰ– ਅੰਮ੍ਰਿਤਸਰ ਜ਼ਿਲੇ ਦੇ ਬਿਆਸ ਸਥਿਤ ਡੇਰਾ ਰਾਧਾ ਸੁਆਮੀ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਜਸਦੀਪ ਸਿੰਘ ਗਿੱਲ ਨੂੰ ਆਪਣਾ ਉਤਰਾਧਿਕਾਰੀ ਚੁਣ ਲਿਆ ਹੈ। ਜਸਦੀਪ ਸਿੰਘ ਗਿੱਲ 2 ਸਤੰਬਰ, 2024 ਤੋਂ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਸੁਸਾਇਟੀ ਦੇ ਸਰਪ੍ਰਸਤ ਵਜੋਂ ਅਹੁਦਾ ਸੰਭਾਲਣਗੇ ਅਤੇ ਬਾਬਾ ਗੁਰਿੰਦਰ ਸਿੰਘ ਢਿੱਲੋਂ, ਜੋ ਕਿ ਹਾਲ ਹੀ ਵਿੱਚ ਕੈਂਸਰ ਅਤੇ ਦਿਲ ਦੀ ਬਿਮਾਰੀ ਦਾ ਇਲਾਜ ਕਰਵਾ ਰਹੇ ਹਨ, ਨੂੰ ਨਾਮ ਦੇਣ ਦਾ ਵੀ ਅਧਿਕਾਰ ਹੋਵੇਗਾ ਸਾਰੇ ਸੇਵਾਦਾਰ ਇੰਚਾਰਜਾਂ ਨੂੰ ਭੇਜੇ ਪੱਤਰ ਵਿੱਚ ਇਹ ਫੈਸਲਾ ਕੀਤਾ ਗਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਜਸਦੀਪ ਸਿੰਘ ਗਿੱਲ ਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਸੁਸਾਇਟੀ ਦਾ ਨਵਾਂ ਸਰਪ੍ਰਸਤ ਨਿਯੁਕਤ ਕੀਤਾ ਗਿਆ ਹੈ ਅਤੇ ਉਹ ਆਉਣ ਵਾਲੇ ਦਿਨਾਂ ਵਿੱਚ ਗੁਰੂ ਦਾ ਅਹੁਦਾ ਸੰਭਾਲਣਗੇ। ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਨੂੰ ਪਿਛਲੇ ਸਮੇਂ ਦੌਰਾਨ ਸੰਗਤਾਂ ਦਾ ਅਥਾਹ ਸਹਿਯੋਗ ਅਤੇ ਪਿਆਰ ਮਿਲਿਆ ਹੈ, ਉਮੀਦ ਹੈ ਕਿ ਜਸਦੀਪ ਸਿੰਘ ਗਿੱਲ ਨੂੰ ਵੀ ਇਸੇ ਤਰ੍ਹਾਂ ਦੀ ਸੇਵਾ ਅਤੇ ਪਿਆਰ ਮਿਲੇਗਾ।

 

 ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleCandlelight Vigil – Remembering the Victim of Kolkata Rape/Murder
Next articleਫਿਲਹਾਲ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ, ਕਿਸਾਨਾਂ ਨਾਲ ਗੱਲਬਾਤ ਲਈ ਸੁਪਰੀਮ ਕੋਰਟ ਨੇ ਬਣਾਈ ਕਮੇਟੀ