ਬ੍ਰਹਮਲੀਨ 108 ਸੰਤ ਮੰਗਲ ਦਾਸ ਜੀ ਦੀ ਯਾਦ ਨੂੰ ਸਮਰਪਿਤ ਇੱਕ ਖੂਨ ਦਾਨ ਕੈਂਪ ਵੀ ਲਗਾਇਆ ਜਾਵੇਗਾ
ਹੁਸ਼ਿਆਰਪੁਰ / ਈਸਪੁਰ (ਸਮਾਜ ਵੀਕਲੀ) (ਸੂਦ ਵਿਰਕ) ਡੇਰਾ ਸ੍ਰੀ 108 ਸੰਤ ਬਾਬਾ ਬਸਾਉ ਦਾਸ ਜੀ ਸੱਚਖੰਡ ਦੁੱਧਾਧਾਰੀ ਅਤੇ ਸੰਤ ਬਾਬਾ ਮੰਗਲ ਦਾਸ ਜੀ ਪਿੰਡ ਈਸਪੁਰ ਵਿਖੇ 14 ਜਨਵਰੀ ਨੂੰ ਸੰਤ ਬੀਬੀ ਪ੍ਰਕਾਸ਼ ਕੌਰ ਅਤੇ ਡੇਰਾ ਸੰਚਾਲਕ ਸ੍ਰੀ 108 ਸੰਤ ਹਰਵਿੰਦਰ ਦਾਸ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਾਘੀ ਦਾ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾਵੇਗਾ। ਇਸ ਸਮਾਗਮ ਵਿੱਚ ਵੱਖ-ਵੱਖ ਕੀਰਤਨੀ ਅਤੇ ਰਾਗੀ ਜੱਥਿਆਂ ਤੇ ਸੰਤ-ਮਹਾਪੁਰਸ਼ਾਂ ਵੱਲੋਂ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਸਟੇਜ ਸਕੱਤਰ ਦੀ ਭੂਮਿਕਾ ਤਰਸੇਮ ਲਾਲ ਜੇ.ਈ. ਨੇ ਨਿਭਾਈ ਜਾਵੇਗੀ। ਸੰਗਤਾਂ ਨੂੰ ਗੁਰੂ ਜੀ ਦੇ ਲੰਗਰ ਅਤੁੱਟ ਵਰਤਾਏ ਜਾਣਗੇ। ਇਸ ਮਾਘੀ ਸਲਾਨਾ ਜੋੜ ਮੇਲੇ ਮੌਕੇ ਡੇਰਾ ਈਸਪੂਰ ਵਿਖੇ ਬ੍ਰਹਮਲੀਨ 108 ਸੰਤ ਮੰਗਲ ਦਾਸ ਜੀ ਦੀ ਯਾਦ ਨੂੰ ਸਮਰਪਿਤ ਇੱਕ ਖੂਨ ਦਾਨ ਕੈਂਪ ਬਲੱਡ ਡੋਨਰਸ ਪੰਜਾਬ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



