(ਸਮਾਜ ਵੀਕਲੀ): ਅਕਾਲ ਤਖ਼ਤ ਦੇ ਜਥੇਦਾਰ ਨੇ ਕਿਹਾ ਕਿ ਡੇਰਾ ਸਿਰਸਾ ਦੇ ਸਮਰਥਕ ਸਿਆਸੀ ਪਾਰਟੀਆਂ ਦਾ ਵੋਟ ਬੈਂਕ ਹਨ ਅਤੇ ਸਿਆਸੀ ਪਾਰਟੀਆਂ ਇਸ ਵੋਟ ਨੂੰ ਆਪਣੇ ਹੱਕ ਵਿਚ ਭੁਗਤਾਉਣਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲੇ ਵਿੱਚ ਹੁਣ ਤੱਕ ਹੋਈਆਂ ਸਾਰੀਆਂ ਜਾਂਚਾਂ ਸਿਆਸਤ ਤੋਂ ਪ੍ਰਭਾਵਿਤ ਲਗਦੀਆਂ ਹਨ। ਉਨ੍ਹਾਂ ਕਿਹਾ ਕਿ 16 ਜੁਲਾਈ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੱਦੀ ਸਿੱਖ ਜਥੇਬੰਦੀਆਂ ਦੀ ਅਹਿਮ ਮੀਟਿੰਗ ਵਿਚ ਇਸ ਮਾਮਲੇ ਨੂੰ ਵੀ ਰੱਖਿਆ ਜਾਵੇਗਾ। ਜਥੇਦਾਰ ਨੇ ਖੁਲਾਸਾ ਕੀਤਾ ਕਿ 2015 ਵਿੱਚ ਜਦੋਂ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਸਨ, ਤਾਂ ਉਹ ਖ਼ੁਦ ਉਸ ਵੇਲੇ ਗੁਰਦੁਆਰਾ ਮੁਕਤਸਰ ਸਾਹਿਬ ਵਿਖੇ ਮੁੱਖ ਗ੍ਰੰਥੀ ਵਜੋਂ ਤਾਇਨਾਤ ਸਨ। ਬੇਅਦਬੀ ਕੀਤੇ ਅੰਗਾਂ ਦੀ ਸਪੁਰਦਗੀ ਉਨ੍ਹਾਂ ਨੇ ਖੁ਼ਦ ਹਾਸਲ ਕੀਤੀ ਸੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly