ਡੇਰਾਬੱਸੀ, (ਸਮਾਜ ਵੀਕਲੀ) (ਸੰਜੀਵ ਸਿੰਘ ਸੈਣੀ): ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਮੋਹਾਲੀ ਇਕਾਈ ਵੱਲੋਂ ਅੱਜ ਡੇਰਾਬੱਸੀ ਦੇ ਨਵ-ਨਿਯੁਕਤ ਐਸ.ਪੀ. ਬਿਕਰਮਜੀਤ ਸਿੰਘ ਬਰਾੜ ਦਾ ਉਚੇਚਾ ਸਨਮਾਨ ਕੀਤਾ ਗਿਆ। ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਤੇ ਸੂਬਾ ਜਨਰਲ ਸਕੱਤਰ ਇੰਸਪੈਕਟਰ (ਰਿਟਾ.) ਮਹਿੰਦਰ ਸਿੰਘ (ਸਾਬਕਾ ਥਾਣਾ ਮੁਖੀ ਡੇਰਾਬੱਸੀ) ਦੀ ਅਗਵਾਈ ਹੇਠ ਸਾਬਕਾ ਪੁਲਿਸ ਅਧਿਕਾਰੀਆਂ ਨੇ ਮੁਬਾਰਕਪੁਰ ਸਥਿਤ ਦਫ਼ਤਰ ਵਿਖੇ ਪਹੁੰਚ ਕੇ ਸ੍ਰੀ ਬਰਾੜ ਨੂੰ ਐਸ.ਪੀ. ਵਜੋਂ ਪਦ-ਉੱਨਤ ਹੋਣ ‘ਤੇ ਮੁਬਾਰਕਬਾਦ ਦਿੱਤੀ ਅਤੇ ਗੁਲਦਸਤੇ ਭੇਟ ਕੀਤੇ। ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਨੇ ਕਿਹਾ ਕਿ ਬਿਕਰਮਜੀਤ ਸਿੰਘ ਬਰਾੜ ਇੱਕ ਦਲੇਰ ਅਤੇ ਇਮਾਨਦਾਰ ਅਧਿਕਾਰੀ ਹਨ, ਜੋ ਲੰਮੇ ਸਮੇਂ ਤੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਮੁਹਿੰਮ ਵਿੱਢੀ ਬੈਠੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਬਰਾੜ ਦੀ ਕਾਰਜਸ਼ੈਲੀ ਮੌਜੂਦਾ ਪੁਲਿਸ ਮੁਲਾਜ਼ਮਾਂ ਲਈ ਇੱਕ ‘ਚਾਨਣ ਮੁਨਾਰੇ’ ਦਾ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਦੀ ਤਰੱਕੀ ਨਾਲ ਪੂਰੀ ਫੋਰਸ ਦੇ ਹੌਸਲੇ ਬੁਲੰਦ ਹੋਏ ਹਨ। ਸਨਮਾਨ ਕਰਨ ਵਾਲੇ ਵਫ਼ਦ ਵਿੱਚ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਮਲਕਪੁਰ, ਮਨਮੋਹਨ ਸਿੰਘ ਕਾਹਲੋਂ, ਰਤਨ ਸਿੰਘ ਜ਼ੀਰਕਪੁਰ, ਦੀਦਾਰ ਸਿੰਘ ਗੁਡਾਣਾ ਅਤੇ ਅਮਰ ਸਿੰਘ ਪਰਾਗਪੁਰ (ਸਾਰੇ ਰਿਟਾਇਰਡ ਇੰਸਪੈਕਟਰ) ਵਿਸ਼ੇਸ਼ ਤੌਰ ‘ਤੇ ਸ਼ਾਮਲ ਸਨ। ਸਾਬਕਾ ਅਧਿਕਾਰੀਆਂ ਨੇ ਉਮੀਦ ਪ੍ਰਗਟਾਈ ਕਿ ਸ੍ਰੀ ਬਰਾੜ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਤਨਦੇਹੀ ਨਾਲ ਇਲਾਕੇ ਦੀ ਸੇਵਾ ਕਰਦੇ ਰਹਿਣਗੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



