ਨਵੀਂ ਦਿੱਲੀ (ਸਮਾਜ ਵੀਕਲੀ): ਲੋਕ ਸਭਾ ਵਿੱਚ ਵਿਰੋਧੀ ਧਿਰਾਂ ਦੇ ਰੌਲੇ ਰੱਪੇ ਦੇ ਬਾਵਜੂਦ ਸਰਕਾਰ ਨੇ ਲਾਜ਼ਮੀ ਰੱਖਿਆ ਸੇਵਾ ਬਿੱਲ-2021 ਨੂੰ ਪਾਸ ਕਰਵਾ ਲਿਆ। ਜਿਸ ਵਿੱਚ ਰਾਸ਼ਟਰ ਦੀ ਸੁਰੱਖਿਆ ਅਤੇ ਜਨਤਕ ਜੀਵਨ ਅਤੇ ਸੰਪਤੀ ਦੀ ਸੁਰੱਖਿਆ ਦੇ ਉਦੇਸ਼ ਨਾਲ ਜ਼ਰੂਰੀ ਰੱਖਿਆ ਸੇਵਾਵਾਂ ਨੂੰ ਕਾਇਮ ਰੱਖਣ ਦੀ ਵਿਵਸਥਾ ਕੀਤੀ ਗਈ ਹੈ।ਇਹ ਬਿੱਲ ਸਬੰਧਤ ‘ਲਾਜ਼ਮੀ ਰੱਖਿਆ ਸੇਵਾਵਾਂ ਆਰਡੀਨੈਂਸ 2021’ ਦੀ ਥਾਂ ਲਵੇਗਾ।
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਦਨ ਵਿੱਚ ਕਿਹਾ ਕਿ ਇਹ ਬਿੱਲ ਰਾਸ਼ਟਰੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਲਿਆਂਦਾ ਗਿਆ ਹੈ। ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਸਪਲਾਈ ਵਿੱਚ ਵਿਘਨ ਨਾ ਪਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਆਰਡੀਨੈੱਸ ਫੈਕਟਰੀਆਂ ਦੇ ਪ੍ਰਬੰਧਕਾਂ ਤੇ ਕਰਮਚਾਰੀ ਸੰਗਠਨਾਂ ਨਾਲ ਖੁੱਲ੍ਹੀ ਚਰਚਾ ਕੀਤੀ ਗਈ ਹੈ। ਇਸ ਵਿੱਚ ਮੁਲਾਜ਼ਮਾਂ ਦੇ ਹਿੱਤਾਂ ਦਾ ਧਿਆਨ ਰੱਖਿਆ ਗਿਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly