HOME ਦੇਵ ਥਿੰਦ ਵੱਲੋਂ ਪੰਜਾਬ ਚ ਮੋਜੂਦ ਐਨ ਆਰ ਆਈਜ਼ ਨੂੰ 14 ਨੂੰ...

ਦੇਵ ਥਿੰਦ ਵੱਲੋਂ ਪੰਜਾਬ ਚ ਮੋਜੂਦ ਐਨ ਆਰ ਆਈਜ਼ ਨੂੰ 14 ਨੂੰ ਚੰਡੀਗੜ੍ਹ ‘ਚ ਭਾਜਪਾ ਦੀ ਐਨ ਆਰ ਆਈਜ਼ ਮਿਲਣੀ ਚ ਵਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ

ਕੈਪਸਨ:- ਦੇਵਇੰਦਰ ਸਿੰਘ ਦੇਵ ਥਿੰਦ
ਲੈਸਟਰ (ਇੰਗਲੈਂਡ),  (ਸਮਾਜ ਵੀਕਲੀ)  (ਸੁਖਜਿੰਦਰ ਸਿੰਘ ਢੱਡੇ)- ਇੰਗਲੈਂਡ ਦੇ ਪ੍ਰਸਿੱਧ ਕਾਰੋਬਾਰੀ ਅਤੇ ਐਨ ਆਰ ਆਈ ਯੂਨੀਅਨ ਦੇ ਪ੍ਰਧਾਨ ਸ. ਦੇਵਇੰਦਰ ਸਿੰਘ ਦੇਵ ਥਿੰਦ ਵੱਲੋਂ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਿਲਾਂ ਨੂੰ ਉਜਾਗਰ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਇਸ ਸਬੰਧੀ ਭਾਜਪਾ ਵੱਲੋਂ 14 ਫ਼ਰਵਰੀ ਦਿਨ ਸ਼ਨੀਵਾਰ ਨੂੰ ਚੰਡੀਗੜ੍ਹ ਦੇ ਸੈਕਟਰ-17 ਸਥਿਤ ਹਯਾਤ ਹੋਟਲ ਵਿੱਚ ਸਵੇਰੇ 10 ਵਜੇ ਐਨ ਆਰ ਆਈ ਮਿਲਣੀ ਦਾ ਆਯੋਜਨ ਕੀਤਾ ਗਿਆ ਹੈ, ਜਿਸ ਵਿੱਚ ਵੱਖ-ਵੱਖ ਦੇਸ਼ਾਂ ਤੋਂ ਆਏ ਪ੍ਰਵਾਸੀ ਪੰਜਾਬੀਆਂ ਨੂੰ ਸ਼ਾਮਿਲ ਹੋਣ ਲਈ ਅਪੀਲ ਕੀਤੀ ਗਈ ਹੈ।ਪੰਜਾਬ ਫੇਰੀ ਤੇ ਗਏ ਸ. ਦੇਵ ਥਿੰਦ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਵੇਲੇ ਜੋ ਵੱਖ-ਵੱਖ ਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਪ੍ਰਵਾਸੀ ਪੰਜਾਬੀ ਪੰਜਾਬ ਵਿੱਚ ਮੌਜੂਦ ਹਨ, ਉਹ ਇਸ ਮਿਲਣੀ ਵਿੱਚ ਸ਼ਿਰਕਤ ਕਰਕੇ ਆਪਣੇ ਮਸਲੇ ਸਿੱਧੇ ਤੌਰ ‘ਤੇ ਪਾਰਟੀ ਦੇ ਉੱਚ ਆਗੂਆਂ ਅੱਗੇ ਰੱਖ ਸਕਦੇ ਹਨ। ਉਨ੍ਹਾਂ ਕਿਹਾ ਕਿ ਜੋ ਵੀ ਐਨ ਆਰ ਆਈ ਭਾਈਚਾਰੇ ਨਾਲ ਸੰਬੰਧਤ ਵਿਅਕਤੀ ਇਸ ਮੀਟਿੰਗ ਵਿੱਚ ਹਾਜ਼ਰ ਹੋਣਾ ਚਾਹੁੰਦਾ ਹੈ, ਉਹ ਉਨ੍ਹਾਂ ਨਾਲ ਸੰਪਰਕ ਕਰੇ ਤਾਂ ਜੋ ਮੀਟਿੰਗ ਲਈ ਲਾਜ਼ਮੀ ਪਾਸ ਮੁਹੱਈਆ ਕਰਵਾਏ ਜਾ ਸਕਣ। ਉਨ੍ਹਾਂ ਦੱਸਿਆ ਕਿ ਇਹ ਪ੍ਰਭਾਵਸ਼ਾਲੀ ਇਕੱਠ ਵੱਖ-ਵੱਖ ਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਕਾਨੂੰਨੀ, ਜਾਇਦਾਦੀ, ਪ੍ਰਸ਼ਾਸਕੀ ਅਤੇ ਹੋਰ ਪ੍ਰਸਾਸਿਨ ਨਾਲ ਜੁੜੀਆਂ ਮੁਸ਼ਕਿਲਾਂ ਦੇ ਹੱਲ ਲਈ ਰੱਖਿਆ ਗਿਆ ਹੈ। ਸ. ਦੇਵ ਥਿੰਦ ਨੇ ਕਿਹਾ ਕਿ ਕਈ ਵਾਰ ਐਨ ਆਰ ਆਈ ਭਾਈਚਾਰਾ ਪੰਜਾਬ ਵਿੱਚ ਆ ਕੇ ਜਾਇਦਾਦੀ ਝਗੜਿਆਂ, ਦਫ਼ਤਰੀ ਕਾਰਵਾਈਆਂ ਅਤੇ ਹੋਰ ਪ੍ਰਸ਼ਾਸਕੀ ਪਰੇਸ਼ਾਨੀਆਂ ਦਾ ਸਾਹਮਣਾ ਕਰਦਾ ਹੈ, ਜਿਨ੍ਹਾਂ ਦੇ ਹੱਲ ਲਈ ਇੱਕ ਸਾਂਝਾ ਮੰਚ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਇਸ ਮਿਲਣੀ ਦਾ ਮੁੱਖ ਉਦੇਸ਼ ਇਹ ਹੈ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਨਾਲ ਸੁਣ ਕੇ ਉਨ੍ਹਾਂ ਨੂੰ ਪੰਜਾਬ ਸਰਕਾਰ ਜਾਂ ਕੇਂਦਰ ਸਰਕਾਰ ਦੇ ਸੰਬੰਧਿਤ ਵਿਭਾਗਾਂ ਤੱਕ ਪਹੁੰਚਾਇਆ ਜਾਵੇ ਅਤੇ ਉਨ੍ਹਾਂ ਦਾ ਸਮੁੱਚਿਤ ਹੱਲ ਯਕੀਨੀ ਬਣਾਇਆ ਜਾਵੇ। ਸ. ਦੇਵ ਥਿੰਦ ਨੇ ਕਿਹਾ ਕਿ ਭਾਜਪਾ ਪ੍ਰਵਾਸੀ ਭਾਈਚਾਰੇ ਦੀਆਂ ਚਿੰਤਾਵਾਂ ਪ੍ਰਤੀ ਗੰਭੀਰ ਹੈ ਅਤੇ ਇਹ ਮਿਲਣੀ ਉਸੇ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪਹਲ ਹੈ। ਉਨ੍ਹਾਂ ਹੋਰ ਕਿਹਾ ਕਿ ਐਨ ਆਰ ਆਈ ਭਾਈਚਾਰੇ ਨੇ ਸਦਾ ਹੀ ਪੰਜਾਬ ਦੀ ਆਰਥਿਕਤਾ ਅਤੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਇਆ ਹੈ, ਇਸ ਲਈ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ-ਸਿਰ ਹੱਲ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਇਕੱਠ ਭਵਿੱਖ ਵਿੱਚ ਪ੍ਰਵਾਸੀ ਪੰਜਾਬੀਆਂ ਅਤੇ ਕੇਂਦਰ ਸਰਕਾਰ ਦਰਮਿਆਨ ਸਾਂਝ ਮਜ਼ਬੂਤ ਕਰਨ ਵਿੱਚ ਸਹਾਇਕ ਸਾਬਤ ਹੋਵੇਗਾ। ਸ. ਦੇਵ ਥਿੰਦ ਨੇ ਅੰਤ ਵਿੱਚ ਸਭ ਐਨ ਆਰ ਆਈ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਮਿਲਣੀ ਵਿੱਚ ਸ਼ਾਮਿਲ ਹੋ ਕੇ ਆਪਣੀ ਹਾਜ਼ਰੀ ਦਰਜ ਕਰਵਾਉਣ ਅਤੇ ਆਪਣੇ ਮਸਲੇ ਨਿਰਭੀਕ ਹੋ ਕੇ ਪੇਸ਼ ਕਰਨ ਤਾਂ ਜੋ ਉਨ੍ਹਾਂ ਦੇ ਹੱਲ ਲਈ ਢੁਕਵੇਂ ਕਦਮ ਚੁੱਕੇ ਜਾ ਸਕਣ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleSAMAJ WEEKLY = 14/02/2026
Next articleJoint Public Statement Implementing Article 15(5) of the Constitution of India: Safeguarding Equity in India’s Higher Education Reform