ਕੇਂਦਰ ਸਰਕਾਰ ਦੇ ਪੈਸੇ ਨਾਲ ਹੋਇਆ ਪੰਜਾਬ ਦਾ ਵਿਕਾਸ: ਮੀਨਾਕਸ਼ੀ ਲੇਖੀ

ਲੁਧਿਆਣਾ (ਸਮਾਜ ਵੀਕਲੀ):  ਇੱਥੇ ਭਾਜਪਾ ਉਮੀਦਵਾਰਾਂ ਦੇ ਹੱਕ ’ਚ ਪ੍ਰਚਾਰ ਕਰਨ ਲਈ ਪੁੱਜੀ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨੇ ਪੱਤਰਕਾਰ ਮਿਲਣੀ ਕੀਤੀ। ਇਸ ਮੌਕੇ ਉਨ੍ਹਾਂ ਦਾਅਵਾ ਕੀਤਾ ਹੈ ਕਿ ਪੰਜਾਬ ’ਚ ਹੁਣ ਤੱਕ ਜੋ ਵਿਕਾਸ ਹੋਇਆ ਹੈ, ਉਹ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਭੇਜੇ ਪੈਸੇ ਨਾਲ ਹੋਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਵਿੱਚ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਦੀ ਸਰਕਾਰ ਸੀ ਤਾਂ ਕੇਂਦਰ ਦੀ ਮੋਦੀ ਸਰਕਾਰ ਨੇ ਹੀ ਪੈਸੇ ਭੇਜੇ ਸਨ ਤਾਂ ਪੰਜਾਬ ਵਿੱਚ ਵਿਕਾਸ ਹੋ ਸਕਿਆ ਸੀ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਦਾਅਵਾ ਕੀਤਾ ਜਾਂਦਾ ਹੈ ਕਿ ਧਾਰਮਿਕ ਸਥਾਨਾਂ ’ਤੇ ਕਰੋੜਾਂ ਰੁਪਏ ਖਰਚ ਕੀਤੇ ਹਨ, 1700 ਕਿਲੋਮੀਟਰ ਦਾ ਜੋ ਸੜਕਾਂ ਦਾ ਜਾਲ ਵਿਛਿਆ ਹੈ, ਉਹ ਸਾਰਾ ਕੇਂਦਰ ਸਰਕਾਰ ਦੇ ਪ੍ਰਾਜੈਕਟ ਤਹਿਤ ਹੋਇਆ ਹੈ ਤੇ ਅਕਾਲੀ ਦਲ ਉਸ ਨੂੰ ਹੁਣ ਆਪਣਾ ਦੱਸ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ’ਚ ਭਾਜਪਾ ਦੀ ਸਰਕਾਰ ਹੋਵੇਗੀ ਤਾਂ ਵਿਕਾਸ ਦਾ ਨਵਾਂ ਇਤਿਹਾਸ ਰਚਿਆ ਜਾਵੇਗਾ।ਭਾਜਪਾ ਦੀ ਕੇਂਦਰੀ ਮੰਤਰੀ ਤੇ ਲੁਧਿਆਣਾ ਦੀ ਇੰਚਾਰਜ ਮੀਨਾਕਸ਼ੀ ਲੇਖੀ ਦਾ ਕਹਿਣਾ ਹੈ ਕਿ ਸੂਬੇ ’ਚ ਸਰਕਾਰ ਨਾ ਹੋਣ ਦੇ ਬਾਵਜੂਦ ਸਰਕਾਰ ਨੇ ਕਰੋੜਾਂ ਰੁਪਏ ਦੇ ਵਿਕਾਸ ਕਰਵਾਏ ਹਨ।

ਮੀਨਾਕਸ਼ੀ ਲੇਖੀ ਨੇ ਦਾਅਵਾ ਕੀਤਾ ਹੈ ਕਿ 2014 ਤੋਂ ਹੁਣ ਤੱਕ 1700 ਕਿਲੋਮੀਟਰ ਦੇ ਨੈਸ਼ਨਲ ਹਾਈਵੇਅ ਬਣਾਏ ਹਨ। ਇਹੀ ਨਹੀਂ ਉਨ੍ਹਾਂ ਦੇ ਵੱਲੋਂ 1 ਹਜ਼ਾਰ 417 ਕਰੋੜ ਰੁਪਏ ਖਰਚ ਕੀਤੇ ਗਏ ਹਨ। ਮੀਨਾਕਸ਼ੀ ਲੇਖੀ ਦਾ ਦਾਅਵਾ ਹੈ ਕਿ ਸ੍ਰੀ ਵਾਲਮੀਕਿ ਧਰਮ ਸਥਾਨ, ਹੁਸੈਨੀਵਾਲਾ ਤੇ ਫਤਹਿਗੜ੍ਹ ਸਾਹਿਬ ਵਰਗੇ ਇਲਾਕਿਆਂ ’ਤੇ ਉਨ੍ਹਾਂ ਵੱਲੋਂ ਪੈਸੇ ਖਰਚ ਕੀਤੇ ਗਏ ਹਨ। ਇਹੀ ਨਹੀਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਕਰੋੜਾਂ ਰੁਪਏ ਗਰੀਬਾਂ ਨੂੰ ਦਿੱਤੇ ਗਏ ਹਨ। ਭਾਜਪਾ ਦੇ ਚੋਣ ਨਿਸ਼ਾਨ ਕਮਲ ’ਤੇ ਪੰਜਾਬ ਲੋਕ ਕਾਂਗਰਸ ਦੇ ਉਮੀਦਵਾਰਾਂ ਦੇ ਚੋਣ ਲੜਨ ਦੇ ਸਵਾਲ ਸਬੰਧੀ ਮੀਨਾਕਸ਼ੀ ਲੇਖੀ ਨੇ ਕਿਹਾ ਕਿ ਉਹ ਵੀ ਉਨ੍ਹਾਂ ਦੇ ਸਾਥੀ ਹਨ। ਅਸੀਂ ਇੱਕ ਸਿੱਕੇ ਦੇ ਦੋ ਪਹਿਲੂ ਹਾਂ। ਇਸ ਮੌਕੇ ਭਾਜਪਾ ਦੇ ਉਮੀਦਵਾਰ ਬਿਕਰਮ ਸਿੰਘ ਸਿੱਧੂ, ਗੁਰਦੇਵ ਸ਼ਰਮਾ ਦੇਬੀ, ਪ੍ਰਵੀਨ ਬਾਂਸਲ, ਪੰਜਾਬ ਲੋਕ ਕਾਂਗਰਸ ਪਾਰਟੀ ਦੇ ਜਗਮੋਹਨ ਸ਼ਰਮਾ, ਪ੍ਰੇਮ ਮਿੱਤਲ ਮੌਜੂਦ ਸਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪ੍ਰੋ. ਭੁੱਲਰ ਦੀ ਰਿਹਾਈ ਦੇ ਮੁੱਦੇ ’ਤੇ ਅਕਾਲੀ ਦਲ ਰਾਜਨੀਤੀ ਕਰ ਰਿਹੈ: ਕੇਜਰੀਵਾਲ
Next articleਦਿੱਲੀ ਮਾਡਲ ਲਾਗੂ ਕਰਕੇ ਲੋਕਾਂ ਨੂੰ ਸਹੂਲਤਾਂ ਦੇਵਾਂਗੇ: ਕੁੰਵਰ ਵਿਜੈ ਪ੍ਰਤਾਪ