ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ – ਅੰਕੁਰਜੀਤ ਸਿੰਘ

ਡਿਪਟੀ ਕਮਿਸ਼ਨਰ ਨੇ ਪੇਂਡੂ ਤੇ ਸ਼ਹਿਰੀ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਨਵਾਂਸ਼ਹਿਰ  (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਅੱਜ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਪ੍ਰਭਾਵਸ਼ਾਲੀ ਢੰਗ ਨਾਲ ਨਿਗਰਾਨੀ ਕੀਤੀ ਜਾਵੇ ਅਤੇ ਇਨ੍ਹਾਂ ਕਾਰਜਾਂ ਨੂੰ ਤੈਅ ਸਮੇਂ ਅੰਦਰ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਇਆ ਜਾਵੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਾਰੇ ਬੀ. ਡੀ. ਪੀ. ਓਜ਼ ਅਤੇ ਈ. ਓਜ਼ ਨੂੰ ਵਿਕਾਸ ਕਾਰਜਾਂ ’ਚ ਤੇਜ਼ੀ ਲਿਆਉਣ ਲਈ ਟੀਚਾ ਮਿੱਥਣ ਲਈ ਕਿਹਾ। ਉਨ੍ਹਾਂ ਇਹ ਵੀ ਕਿਹਾ ਕਿ ਕੰਮ ਮੁਕੰਮਲ ਹੁੰਦੇ ਹੀ ਵਰਤੋਂ ਸਰਟੀਫਿਕੇਟ ਜਮ੍ਹਾ ਕਰਵਾਉਣੇ ਯਕੀਨੀ ਬਣਾਏ ਜਾਣ। ਇਸ ਦੌਰਾਨ ਉਨ੍ਹਾਂ ਪਿੰਡਾਂ ‘ਚ ਟੋਬਿਆਂ ਦੇ ਪਾਣੀ ਨੂੰ ਸਿੰਚਾਈ ਲਈ ਵਰਤਣਯੋਗ ਬਣਾਉਣ ਲਈ ਸੀਚੇਵਾਲ/ਥਾਪਰ ਮਾਡਲ ਦੇ ਉਸਾਰੀ ਕਾਰਜਾਂ ਦੀ ਸਮੀਖਿਆ ਕੀਤੀ। ਇਸੇ ਤਰ੍ਹਾਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਮੈਦਾਨਾਂ ਦੀ ਉਸਾਰੀ ਦੇ ਕੰਮਾਂ ਨੂੰ ਜੰਗੀ ਪੱਧਰ ‘ਤੇ ਮੁਕੰਮਲ ਕੀਤੇ ਜਾਣ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸ਼ਹਿਰੀ ਵਿਕਾਸ ਕਾਰਜਾਂ ਦਾ ਨਿਰੀਖਣ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸ਼ਹਿਰੀ ਇਲਾਕਿਆਂ ਦੇ ਸੈਨੀਟੇਸ਼ਨ, ਸੀਵਰੇਜ, ਸੜਕਾਂ, ਸਟ੍ਰੀਟ ਲਾਈਟਾਂ, ਪਾਰਕਾਂ ਅਤੇ ਪਾਣੀ ਦੀ ਸਪਲਾਈ ਸਬੰਧੀ ਹਰ ਮਾਮਲੇ ਨੂੰ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਜਾਵੇ। ਮੀਟਿੰਗ ’ਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਮਿਆਰੀ ਬੀਜ ਉਪਲਬੱਧ ਕਰਵਾਉਣ ਲਈ ਬੀਜ ਵਿਕਰੇਤਾਵਾਂ ਨਾਲ ਕੀਤੀ ਮੀਟਿੰਗ
Next articleਏ.ਡੀ.ਸੀ ਅਵਨੀਤ ਕੌਰ ਨੇ ‘ਪਹਿਲ’ ਪ੍ਰੋਜੈਕਟ ਤਹਿਤ ਤਿਆਰ ਕੀਤੀਆਂ ਵਰਦੀਆਂ ਵਿਦਿਆਰਥੀਆਂ ਨੂੰ ਦੇਣ ਦੀ ਕੀਤੀ ਸ਼ੁਰੂਆਤ