ਨਵਾਂਸ਼ਹਿਰ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾਂ ) ਸਰਕਾਰੀ ਹਾਈ ਸਕੂਲ ਭੀਣ ਵਿਖੇ ਇੱਕ ਸਾਦਾ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਗੁਰਮੀਤ ਸਿੰਘ ਢੇਸੀ ਅਤੇ ਉਹਨਾਂ ਦੇ ਭਰਾ ਦੀਪ ਸਿੰਘ ਰਿਟਾ. ਡੀ.ਪੀ. ਈ. ਵਿਸ਼ੇਸ਼ ਤੌਰ ਤੇ ਪਹੁੰਚੇ।ਗੁਰਮੀਤ ਸਿੰਘ ਢੇਸੀ ਵੱਲੋਂ ਸਕੂਲ ਦੇ ਵਿਕਾਸ ਲਈ 10000 ਰੁਪਏ ਦੀ ਰਾਸ਼ੀ ਭੇਂਟ ਕੀਤੀ ਗਈ ਅਤੇ ਕਿਹਾ ਕਿ ਉਹ ਸਕੂਲ ਦੇ ਵਿਕਾਸ ਲਈ ਹਰ ਸਾਲ ਦਾਨ ਰਾਸ਼ੀ ਭੇਂਟ ਕਰਨਗੇ।ਉਹਨਾਂ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਮਿਹਨਤ ਅਤੇ ਲਗਨ ਨਾਲ ਪੜਾਈ ਕਰਨ ਦਾ ਸੰਦੇਸ਼ ਦਿੱਤਾ।ਸਕੂਲ ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਅਵਾਰਡੀ ਵੱਲੋਂ ਸਨਮਾਨ ਉਹਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਇਸ ਨੇਕ ਕਾਰਜ ਲਈ ਧੰਨਵਾਦ ਕੀਤਾ ਗਿਆ। ਉਹਨਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੀ ਨੇਕ ਕਮਾਈ ਵਿੱਚੋਂ ਦਾਨ ਦੇਣਾ ਚਾਹੀਦਾ ਹੈ।ਇਸ ਮੌਕੇ ਜਸਵਿੰਦਰ ਸਿੰਘ ਢੇਸੀ,ਅੰਜਨਾ,ਕਿਰਨਦੀਪ ਕੌਰ , ਰਾਕੇਸ਼ ਰਾਣੀ, ਗਗਨਦੀਪ ਕੌਰ ਅਤੇ ਅਮਨਦੀਪ ਸਿੰਘ ਹਾਜਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



