HOME ਭਗਤ ਨਾਮਦੇਵ ਜੀ ਦਾ ਜੋਤੀ ਜੋਤ ਦਿਵਸ 18 ਜਨਵਰੀ ਨੂੰ ਮਨਾਇਆ ਜਾਵੇਗਾ

ਭਗਤ ਨਾਮਦੇਵ ਜੀ ਦਾ ਜੋਤੀ ਜੋਤ ਦਿਵਸ 18 ਜਨਵਰੀ ਨੂੰ ਮਨਾਇਆ ਜਾਵੇਗਾ

1

ਵੈਨਕੂਵਰ  (ਸਮਾਜ ਵੀਕਲੀ)  (ਮਲਕੀਤ ਸਿੰਘ)– ਭਗਤ ਨਾਮਦੇਵ ਸੇਵਾ ਸੋਸਾਇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਭਗਤ ਨਾਮਦੇਵ ਜੀ ਦੇ ਜੋਤੀ ਜੋਤ ਦਿਵਸ ਸਬੰਧੀ 18 ਜਨਵਰੀ ਨੂੰ ਸਰੀ ਸਥਿਤ ਗੁਰਦੁਆਰਾ ਸਿੰਘ ਸਭਾ ਵਿੱਚ ਇੱਕ ਧਾਰਮਿਕ ਸਮਾਗਮ ਅਯੋਜਿਤ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧ ਵਿੱਚ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦਰਸ਼ਨ ਕੈਂਥ,ਬਲਵੰਤ ਕੈਂਥ ਅਤੇ ਮਨਜੀਤ ਫਰਵਾਹਾ ਨੇ ਸਾਂਝੇ ਤੌਰ ਤੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਭਗਤ ਨਾਮਦੇਵ ਸੇਵਾ ਸੋਸਾਇਟੀ ਵੱਲੋਂ ਆਯੋਜਿਤ ਕਰਵਾਏ ਜਾ ਰਹੇ ਇਸ ਧਾਰਮਿਕ ਸਮਾਗਮ ਦੌਰਾਨ 18 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਕੀਰਤਨੀ ਜਥਿਆਂ ਵੱਲੋਂ ਹਾਜ਼ਰ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਜਾਵੇਗਾ। ਗੁਰੂ ਕਾ ਅਤੁੱਟ ਲੰਗਰ ਵੀ ਇਸ ਮੌਕੇ ਤੇ ਵਰਤਾਇਆ ਜਾਵੇਗਾ। ਉਹਨਾਂ ਸਮੂਹ ਸੰਗਤਾਂ ਨੂੰ ਇਸ ਸਮਾਗਮ ਵਿੱਚ ਵੱਧ ਚੜ ਕੇ ਪੁੱਜਣ ਦੀ ਅਪੀਲ ਕੀਤੀ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

 

 

Previous article15 ਜਨਵਰੀ ਨੂੰ ਭੈਣ ਕੁਮਾਰੀ ਮਾਇਆਵਤੀ ਜੀ ਦਾ ਜਨਮ ਦਿਨ ਜਨ ਕਲਿਆਣ ਦਿਵਸ ਵਜੋਂ ਮਨਾਇਆ ਜਾਏਗਾ-ਬੈਨੀਵਾਲ
Next articleਵਿਧਾਇਕ ਜਿੰਪਾ ਨੇ ਪਿੰਡ ਜਹਾਨਖੇਲਾਂ ‘ਚ ਟਿਊਬਵੈੱਲ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ