HOME ਪਿੰਡ ਚੂਹੜਪੁਰ ਤੋਂ ਸ਼ਰਧਾਲੂਆਂ ਦੀ ਬੱਸ ਧਾਰਮਿਕ ਯਾਤਰਾ ਲਈ ਰਵਾਨਾ; ਸੀਨੀਅਰ ‘ਆਪ’...

ਪਿੰਡ ਚੂਹੜਪੁਰ ਤੋਂ ਸ਼ਰਧਾਲੂਆਂ ਦੀ ਬੱਸ ਧਾਰਮਿਕ ਯਾਤਰਾ ਲਈ ਰਵਾਨਾ; ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਨੇ ਦਿੱਤੀਆਂ ਸ਼ੁਭਕਾਮਨਾਵਾਂ

1
ਬਲਾਚੌਰ,  (ਸਮਾਜ ਵੀਕਲੀ)   (ਜਤਿੰਦਰਪਾਲ ਸਿੰਘ ਕਲੇਰ) : ਪਿੰਡ ਚੂਹੜਪੁਰ ਵਿਖੇ ਅੱਜ ਉਸ ਵੇਲੇ ਭਗਤੀ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ, ਜਦੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਇੱਕ ਵਿਸ਼ੇਸ਼ ਬੱਸ ਨੂੰ ਪੂਰੀ ਸ਼ਰਧਾ ਅਤੇ ਅਦਬ ਸਤਿਕਾਰ ਸਹਿਤ ਰਵਾਨਾ ਕੀਤਾ ਗਿਆ। ਇਸ ਸ਼ੁਭ ਮੌਕੇ ‘ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ ਅਤੇ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਤੋਰਿਆ। ਇਸ ਮੌਕੇ ਗੱਲਬਾਤ ਕਰਦਿਆਂ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਨੇ ਕਿਹਾ ਕਿ ਸਮੂਹ ਸੰਗਤ ਬਹੁਤ ਭਾਗਾਂ ਵਾਲੀ ਹੈ, ਜਿਨ੍ਹਾਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਦੀਦਾਰੇ ਕਰਨ ਦਾ ਇਹ ਸੁਭਾਗ ਪ੍ਰਾਪਤ ਹੋ ਰਿਹਾ ਹੈ। ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕਰਦਿਆਂ ਕਿਹਾ ਕਿ ਸਾਰੇ ਸ਼ਰਧਾਲੂਆਂ ਦਾ ਇਹ ਸਫ਼ਰ ਸੁਖਦ, ਸੁਰੱਖਿਅਤ ਅਤੇ ਮੰਗਲਮਈ ਰਹੇ। ਅਸ਼ੋਕ ਕਟਾਰੀਆ ਨੇ ਕਿਹਾ ਕਿ ਵਾਹਿਗੁਰੂ ਜੀ ਸਮੂਹ ਸੰਗਤ ‘ਤੇ ਆਪਣੀ ਅਪਾਰ ਕਿਰਪਾ ਹਮੇਸ਼ਾ ਬਣਾਈ ਰੱਖਣ ਅਤੇ ਸਭ ਨੂੰ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਦੀ ਦਾਤ ਬਖ਼ਸ਼ਣ।ਬੱਸ ਦੀ ਰਵਾਨਗੀ ਸਮੇਂ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਿਆ ਗਿਆ ਅਤੇ ਪੂਰਾ ਮਾਹੌਲ ਸਤਿਨਾਮ ਵਾਹਿਗੁਰੂ ਦੇ ਜਾਪ ਨਾਲ ਗੂੰਜ ਉੱਠਿਆ। ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ, ਜਿਨ੍ਹਾਂ ਨੇ ਸ਼ਰਧਾਲੂਆਂ ਨੂੰ ਨਿੱਘੀ ਵਿਦਾਇਗੀ ਦਿੱਤੀ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleThe Voices That Went Unheard