ਕਿਹਾ; ਅਦਾਲਤ ਦੇ ਫ਼ੈਸਲੇ ਨੇ ਸਾਬਿਤ ਕੀਤਾ ਕਿ ਆਮ ਆਦਮੀ ਪਾਰਟੀ ਕੱਟੜ ਇਮਾਨਦਾਰ ਪਾਰਟੀ ਹੈ
ਨਵਾਂਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਅਦਾਲਤ ਵਲੋਂ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਸਮੇਤ ਉਨ੍ਹਾਂ ਦੇ ਸਾਥੀਆਂ ਨੂੰ ਇੱਕ ਫ਼ਰਜ਼ੀ ਸ਼ਰਾਬ ਘੁਟਾਲੇ ਵਿੱਚੋਂ ਬਰੀ ਕਰਨ ਦੀ ਖੁਸ਼ੀ ਦਾ ਇਜ਼ਹਾਰ ਕਰਦਿਆ ਬ੍ਰਿਗੇਡੀਅਰ ਰਾਜ ਕੁਮਾਰ ਚੇਅਰਮੈਨ ਗੁੱਜਰ ਵੈੱਲਫੇਅਰ ਬੋਰਡ ਪੰਜਾਬ ਨੇ ਕਿਹਾ ਕਿ ਆਖਰ ਸੱਚਾਈ ਦੀ ਜਿੱਤ ਹੋਈ ਹੈ। ਬ੍ਰਿਗੇਡੀਅਰ ਰਾਜ ਕੁਮਾਰ ਨੇ ਕਿਹਾ ਕਿ ਮਾਨਯੋਗ ਅਦਾਲਤ ਵਲੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸਾਬਕਾ ਮੁੱਖ ਮੰਤਰੀ ਦਿੱਲੀ ਅਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਸਾਬਕਾ ਡਿਪਟੀ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਭਾਜਪਾ ਵਲੋਂ ਬਣਾਏ ਗਏ ਇੱਕ ਫ਼ਰਜ਼ੀ ਸ਼ਰਾਬ ਘੁਟਾਲੇ ਵਿੱਚ ਬਦਨਾਮ ਕਰਨ ਲਈ ਦਰਜ਼ ਕੀਤੇ ਗਏ ਕੇਸਾਂ ਵਿੱਚੋਂ ਬਰੀ ਕਰਕੇ ਅਦਾਲਤ ਦੇ ਫ਼ੈਸਲੇ ਨੇ ਸੱਚ ਸਾਰੇ ਦੇਸ਼ ਦੇ ਸਾਹਮਣੇ ਸਾਬਿਤ ਕਰ ਦਿੱਤਾ ਕਿ ਆਮ ਆਦਮੀ ਪਾਰਟੀ ਕੱਟੜ ਇਮਾਨਦਾਰ ਪਾਰਟੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਆਮ ਆਦਮੀ ਪਾਰਟੀ ਨੂੰ ਰੋਕਣ ਅਤੇ ਅਰਵਿੰਦ ਕੇਜਰੀਵਾਲ ਨੂੰ ਬਦਨਾਮ ਕਰਨ ਲਈ ਇਸ ਫ਼ਰਜ਼ੀ ਸ਼ਰਾਬ ਘੁਟਾਲੇ ਰਾਹੀਂ ਜੇਲ੍ਹ ਵਿੱਚ ਡੱਕਿਆ ਜਿਸ ਨਾਲ ਭਾਜਪਾ ਦਾ ਮਾਨਯੋਗ ਅਦਾਲਤ ਨੇ ਅੱਜ ਅਸਲੀ ਚਿਹਰਾ ਨੰਗਾ ਕਰ ਦਿੱਤਾ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



