ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) – ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਵੱਲੋਂ ਅਵਾਮ ਵਿਰੋਧੀ ਤੱਤਾਂ ਦੀ ਪਛਾਣ ਕਰਕੇ ਵੱਡੇ ਪੱਧਰ ‘ਤੇ ਹਥਿਆਰਾਂ ਦੇ ਲਾਇਸੰਸ ਰੱਦ ਕਰਨ ਦੇ ਫੈਸਲੇ ਦੀ ਭਰਪੂਰ ਸਲਾਘਾ ਕਰਦਿਆਂ “ਸਭਿਆਚਾਰ ਸੰਭਾਲ ਸੁਸਾਇਟੀ” ਦੇ ਪ੍ਰਧਾਨ ਮਾਸਟਰ ਕੁਲਵਿੰਦਰ ਸਿੰਘ ਜੰਡਾ ਨੇ ਕਿਹਾ ਕਿ ਇਹ ਕਦਮ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜਬੂਤ ਕਰਨ ਵੱਲ ਇੱਕ ਬਹੁਤ ਹੀ ਸ਼ਲਾਘਾਯੋਗ ਅਤੇ ਦੂਰਦਰਸੀ ਕਦਮ ਹੈ ਉਹਨਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਕਈ ਸਮਾਜ ਵਿਰੋਧੀ ਤੱਤ ਕਾਨੂੰਨੀ ਹਥਿਆਰਾਂ ਦਾ ਗਲਤ ਇਸਤੇਮਾਲ ਕਰਕੇ ਆਮ ਲੋਕਾਂ ਵਿੱਚ ਡਰ ਅਤੇ ਅਸਾਂਤੀ ਦਾ ਮਾਹੌਲ ਪੈਦਾ ਕਰ ਰਹੇ ਸਨ। ਡੀਜੀਪੀ ਪੰਜਾਬ ਵੱਲੋਂ ਅਜਿਹੇ ਤੱਤਾਂ ਦੀ ਪਛਾਣ ਕਰਕੇ ਉਨ੍ਹਾਂ ਦੇ ਹਥਿਆਰ ਲਾਇਸੰਸ ਰੱਦ ਕਰਨਾ ਲੋਕ-ਹਿੱਤ ਵਿੱਚ ਚੁੱਕਿਆ ਗਿਆ ਇੱਕ ਮਜਬੂਤ ਕਦਮ ਹੈ, ਜਿਸ ਨਾਲ ਅਪਰਾਧਿਕ ਗਤੀਵਿਧੀਆਂ ‘ਤੇ ਨਕੇਲ ਕੱਸੀ ਜਾ ਜਾਵੇਗੀ ਅਤੇ ਇਸ ਦੇ ਨਾਲ ਹੀ ਉਨ੍ਹਾਂ ਡੀਜੀਪੀ ਪੰਜਾਬ ਨੂੰ ਅਪੀਲ ਕੀਤੀ ਕਿ ਇਸ ਕਾਰਵਾਈ ਦੌਰਾਨ ਇਹ ਯਕੀਨੀ ਬਣਾਇਆ ਜਾਵੇ ਕਿ ਕਾਨੂੰਨ ਦੀ ਪਾਲਣਾ ਕਰਨ ਵਾਲੇ ਹਥਿਆਰ ਧਾਰਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸਾਨੀ ਨਾ ਹੋਵੇ। ਖਾਸ ਕਰਕੇ ਉਹ ਲੋਕ ਜੋ ਸਮਾਜ ਵਿਰੋਧੀ ਤੱਤਾਂ ਵੱਲੋਂ ਧਮਕੀਆਂ ਦਾ ਸਾਹਮਣਾ ਕਰ ਰਹੇ ਹਨ ਜਾਂ ਜਿਨ੍ਹਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਹਥਿਆਰਾਂ ਦਾ ਲਾਇਸੰਸ ਲਾਜਮੀ ਹੈ ਉਨ੍ਹਾਂ ਕਿਹਾ ਕਿ ਪੰਜਾਬ ਦੀ ਸਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਅਜਿਹੇ ਕਦਮ ਬਹੁਤ ਜਰੂਰੀ ਹਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly


