ਢਾਹਾਂ ਕਲੇਰਾਂ ਵਿਖੇ ਜ਼ਿਲ੍ਹਾ ਪੱਧਰੀ ਮਹਾਨ ਕੀਰਤਨ ਦਰਬਾਰ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਅੱਜ

ਢਾਹਾਂ ਕਲੇਰਾਂ ਵਿਖੇ ਅੱਜ ਹੋ ਰਹੇ ਗੁਰਮਤਿ ਸਮਾਗਮ ਦੀ ਜਾਣਕਾਰੀ ਦਿੰਦੇ ਹੋਏ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ

ਬੰਗਾ (ਸਮਾਜ ਵੀਕਲੀ)  (ਚਰਨਜੀਤ ਸੱਲ੍ਹਾ) ਸ੍ਰੀ ਗੁਰੂ ਨਾਨਕ ਦੇਵ ਜੀ ਦੇ 555 ਸਾਲਾ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਜ਼ਿਲ੍ਹਾ ਪੱਧਰੀ ਮਹਾਨ ਕੀਰਤਨ ਦਰਬਾਰ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਅੱਜ 8 ਅਕਤੂਬਰ, ਦਿਨ ਮੰਗਲਵਾਰ ਨੂੰ ਸ਼ਾਮ 6 ਤੋਂ ਰਾਤ 9 ਵਜੇ ਤੱਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹੋ ਰਿਹਾ ਹੈ । ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦੱਸਿਆ ਕਿ ਢਾਹਾਂ ਕਲੇਰਾਂ ਵਿਖੇ ਹੋ ਰਹੇ ਜ਼ਿਲ੍ਹਾ ਪੱਧਰੀ ਮਹਾਨ ਕੀਰਤਨ ਦਰਬਾਰ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਵਿਚ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਮ੍ਰਿੰਤਸਰ ਅਤੇ ਕਥਾਵਾਚਕ ਡਾ. ਸਰਬਜੀਤ ਸਿੰਘ ਰੇਣਕਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਬਾਣੀ ਕਥਾ ਦੁਆਰਾ ਨਿਹਾਲ ਕਰਨਗੇ । ਉਹਨਾਂ ਦੱਸਿਆ ਕਿ ਢਾਹਾਂ ਕਲੇਰਾਂ ਵਿਖੇ ਸਮਾਗਮ ਲਈ ਵੱਖ-ਵੱਖ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਤੋਂ ਵੱਡੀ ਗਿਣਤੀ ਵਿਚ ਆਉਣ ਵਾਲੀਆਂ ਸੰਗਤਾਂ ਦੇ ਸਵਾਗਤ ਲਈ ਤਿਆਰੀਆਂ ਪੂਰੀਆਂ ਕਰ ਲਈਆਂ ਅਤੇ ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ । ਸ. ਢਾਹਾਂ ਨੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਨੂੰ ਹੁੰਮ ਹੁਮਾ ਕੇ ਗੁਰਮਤਿ ਸਮਾਗਮ ਵਿਚ ਪੁੱਜਣ ਲਈ ਸਨਿਮਰ ਬੇਨਤੀ ਵੀ ਕੀਤੀ । ਇਸ ਮੌਕੇ ਸ. ਅਮਰਜੀਤ ਸਿੰਘ ਕਲੇਰਾਂ ਸਕੱਤਰ ਟਰੱਸਟ, ਭਾਈ ਜੋਗਾ ਸਿੰਘ ਹਜ਼ੂਰੀ ਰਾਗੀ, ਸ. ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੇਵਾ ਰਾਣਾ ਨੌਰਥ ਇੰਡੀਆ ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਨਿਯੁਕਤ ਕੀਤੇ
Next articleਡਾਕਟਰ ਮਾਨਵਦੀਪ ਸਿੰਘ ਬੈਂਸ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਜਨਰਲ ਅਤੇ ਲੈਪਰੋਸਕੋਪਿਕ ਸਰਜਨ ਨਿਯੁਕਤ