ਧਾਲੀਵਾਲ ਦੋਨਾਂ ਸਕੂਲ ਨੇ ਨੁਹਾਰ ਬਦਲਣ ਦੇ ਨਾਲ ਨਾਲ ਵਿਦਿਆ ਦੇ ਖੇਤਰ ਵਿੱਚ ਮੱਲਾਂ ਮਾਰੀਆਂ-ਸਿਖਿਆ ਅਧਿਕਾਰੀ
ਕਪੂਰਥਲਾ (ਸਮਾਜ ਵੀਕਲੀ) (ਕੌੜਾ)– ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਧਾਲੀਵਾਲ ਦੋਨਾਂ ਵਿਖੇ ਬਲਾਕ ਸਿੱਖਿਆ ਅਧਿਕਾਰੀ ਸੰਜੀਵ ਕੁਮਾਰ ਹਾਂਡਾ ਦੀ ਯੋਗ ਅਗਵਾਈ,ਸੈਂਟਰ ਹੈਡ ਟੀਚਰ ਬਲਬੀਰ ਸਿੰਘ ਤੇ ਸਕੂਲ ਦੇ ਮੁੱਖ ਅਧਿਆਪਕ ਗੁਰਮੁੱਖ ਸਿੰਘ ਬਾਬਾ ਦੀ ਦੇਖ ਰੇਖ ਹੇਠ ਨਵੋਦਿਆ ਵਿਦਿਆਲਿਆ ਮਸੀਤਾਂ ਲਈ ਸਕੂਲ ਦੇ ਵਿਦਿਆਰਥੀਆਂ ਦੀ ਚੋਣ ਹੋਣ ਤੇ ਇੱਕ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਮਮਤਾ ਬਜਾਜ ਤੇ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਡਾਕਟਰ ਬਲਵਿੰਦਰ ਸਿੰਘ ਬੱਟੂ ਨੇ ਸ਼ਿਰਕਤ ਕੀਤੀ । ਸਕੂਲ ਦੇ ਦੋ ਵਿਦਿਆਰਥੀ ਜਿਨ੍ਹਾਂ ਵਿੱਚ ਰੀਤ ਅਟਵਾਲ ਤੇ ਨੂਰ ਥਾਪਰ ਨੇ ਨਵੋਦਿਆ ਵਿਦਿਆਲਿਆ ਮਸੀਤਾਂ ਦੀ ਚੋਣ ਪ੍ਰੀਖਿਆ ਅਧਿਆਪਕਾ ਮਨਪ੍ਰੀਤ ਕੌਰ ਦੀ ਯੋਗ ਅਗਵਾਈ ਸਦਕਾ ਪਾਸ ਕੀਤੀ ਹੈ, ਨੂੰ ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਧਿਕਾਰੀ ਮਮਤਾ ਬਜਾਜ ਤੇ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਡਾਕਟਰ ਬਲਵਿੰਦਰ ਸਿੰਘ ਬੱਟੂ ਦੁਆਰਾ ਜਿੱਥੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਉੱਥੇ ਹੀ ਉਹਨਾਂ ਦੇ ਅਧਿਆਪਕਾ ਮਨਪ੍ਰੀਤ ਕੌਰ ਦਾ ਵੀ ਇਸ ਦੌਰਾਨ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਧਿਕਾਰੀ ਮਮਤਾ ਬਜਾਜ ਨੇ ਕਿਹਾ ਕਿ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਧਾਲੀਵਾਲ ਦੋਨਾਂ ਨੇ ਹਮੇਸ਼ਾ ਹੀ ਜਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਇਸ ਦੌਰਾਨ ਜਿੱਥੇ ਨਵੋਦਿਆ ਵਿਦਿਆਲਿਆ ਮਸੀਤਾਂ ਲਈ ਚੁਣੇ ਦੋਨਾਂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਤੇ ਉਥੇ ਹੀ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਵੀ ਕੀਤੀ। ਉਨ੍ਹਾਂ ਨੇ ਉਹਨਾਂ ਦੀ ਜਮਾਤ ਅਧਿਆਪਕਾ ਮਨਪ੍ਰੀਤ ਕੌਰ ਨੂੰ ਵੀ ਇਸ ਲਈ ਵਧਾਈ ਪੇਸ਼ ਕੀਤੀ। ਇਸ ਦੌਰਾਨ ਉੱਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਡਾਕਟਰ ਬਲਵਿੰਦਰ ਸਿੰਘ ਬੱਟੂ ਨੇ ਵੀ ਸਕੂਲ ਦੇ ਮੁੱਖ ਅਧਿਆਪਕ ਗੁਰਮੱਖ ਸਿੰਘ ਬਾਬਾ ਨੂੰ ਸਕੂਲ ਦੀ ਨੁਹਾਰ ਬਦਲਣ ਦੇ ਨਾਲ ਨਾਲ ਪੜ੍ਹਾਈ ਦਾ ਲੋਹਾ ਮਨਵਾਉਣ ਲਈ ਸਮੂਹ ਸਟਾਫ ਨੂੰ ਵੀ ਵਧਾਈ ਦਿੱਤੀ । ਸਮਾਰੋਹ ਦੇ ਅੰਤ ਵਿੱਚ ਮੁੱਖ ਅਧਿਆਪਕ ਗੁਰਮੁੱਖ ਸਿੰਘ ਬਾਬਾ ਨੇ ਆਏ ਹੋਏ ਸਾਰੇ ਹੀ ਅਧਿਕਾਰੀਆਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।ਇਸ ਮੌਕੇ ਤੇ ਕਿਰਨ ਜਸਵਿੰਦਰ ਕੌਰ ਬਲਜੀਤ ਕੌਰ ਪਰਵੀਤ ਕੌਰ ਆਦਿ ਸਮੂਹ ਸਟਾਫ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj