ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾਂ):- ਪਿੰਡ ਭਰੋਮਜਾਰਾ ਵਿਖੇ ਧੰਨ ਧੰਨ 108 ਬਾਬਾ ਸੂਰਾ ਸਿੰਘ ਪ੍ਰਬੰਧਕ ਕਮੇਟੀ, ਐਨ ਆਰ ਆਈ ਵੀਰ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਧੰਨ ਧੰਨ 108 ਬਾਬਾ ਸੂਰਾ ਜੀ ਦੇ ਪਵਿੱਤਰ ਅਸਥਾਨ ਤੇ ਸਲਾਨਾ ਜੋੜ ਮੇਲਾ 13,14 ਅਤੇ 15 ਜੂਨ ਨੂੰ ਬਹੁਤ ਹੀ ਸ਼ਰਧਾ ਅਤੇ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ। ਮੇਲੇ ਦੀ ਜਾਣਕਾਰੀ ਦਿੰਦੇ ਹੋਏ ਮੁੱਖ ਪ੍ਰਬੰਧਕ ਰਾਮ ਸਿੰਘ ਸਾਬਕਾ ਸਰਪੰਚ ਨੇ ਦੱਸਿਆ ਕਿ ਮਿਤੀ 13 ਜੂਨ 2025 ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ 10 ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ। ਮਿਤੀ 15 ਜੂਨ 2025 ਦਿਨ ਐਤਵਾਰ ਨੂੰ ਰੱਖੇ ਗਏ 10 ਸ਼੍ਰੀ ਅਖੰਡ ਪਾਠ ਸਾਹਿਬ ਦੇ 10:30 ਸਵੇਰੇ ਭੋਗ ਪਾਏ ਜਾਣਗੇ। ਇਸ ਉਪਰੰਤ ਕੀਰਤਨ ਦਰਬਾਰ ਕਰਵਾਇਆ ਜਾਵੇਗਾ। ਬਾਬਾ ਅਜਮੇਰ ਸਿੰਘ ਜੀ ਮਾਛੀਵਾੜੇ ਵਾਲੇ ਅਤੇ ਉਨ੍ਹਾਂ ਦੇ ਸਾਥੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ । ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਮੇਲੇ ਵਿਚ ਆਈਆਂ ਪ੍ਰਮੁੱਖ ਸਖ਼ਸ਼ੀਅਤਾਂ ਅਤੇ ਦਾਨੀ ਸੱਜਣਾਂ ਨੂੰ ਪ੍ਰਬੰਧਕ ਕਮੇਟੀ ਵੱਲੋਂ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
ਧੰਨ ਧੰਨ 108 ਬਾਬਾ ਸੂਰਾ ਸਿੰਘ ਜੀ ਦੇ ਅਸਥਾਨ ਤੇ ਹਰ ਸਾਲ ਦੀ ਤਰ੍ਹਾਂ ਸਲਾਨਾ ਜੋੜ ਮੇਲਾ 15 ਜੂਨ ਨੂੰ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



