ਲੈਸਟਰ (ਇੰਗਲੈਂਡ),(ਸਮਾਜ ਵੀਕਲੀ) (ਸੁਖਜਿੰਦਰ ਸਿੰਘ ਢੱਡੇ)-ਸੰਤ ਬਾਬਾ ਨਾਹਰ ਸਿੰਘ ਸਨੇਰਾ ਵਾਲਿਆਂ ਵੱਲੋਂ ਚਲਾਈ ਗਈ ਪ੍ਰੰਥਾ ਅਨੁਸਾਰ ਧੰਨ ਧੰਨ ਬਾਬਾ ਨੰਦ ਸਿੰਘ ਜੀ ਦੀ 81ਵੀ ਬਰਸੀ 17 ਅਗਸਤ ਤੋਂ ਲੈ ਕੇ 25 ਅਗਸਤ ਤੱਕ ਬਾਬੇ ਕੇ ਫਾਰਮ ਸਟੈਡਫਡ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ, ਇੰਗਲੈਂਡ ਦੇ ਖੇਤਾ ਚ ਖੁੱਲ੍ਹੀ ਜਗ੍ਹਾ ਤੇ ਟੈੱਟ ਲਗਾ ਕੇ ਕਰਵਾਏ ਜਾ ਰਹੇ ਇਨ੍ਹਾਂ ਧਾਰਮਿਕ ਸਮਾਗਮਾਂ ਚ ਵੱਡੀ ਗਿਣਤੀ ਚ ਸੰਗਤਾਂ ਵੱਲੋਂ ਸ਼ਿਰਕਤ ਕੀਤੀ ਜਾ ਰਹੀ ਹੈ। ਇਸ ਸਬੰਧੀ ਰੋਜ਼ਾਨਾ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ। ਇਨ੍ਹਾਂ ਧਾਰਮਿਕ ਸਮਾਗਮਾਂ ਚ 23 ਅਗਸਤ ਤੋਂ ਲੈ ਕੇ 25 ਅਗਸਤ ਤੱਕ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ, ਸੰਤ ਬਾਬਾ ਜਗਜੀਤ ਸਿੰਘ ਜੀ ਲੋਪੋਵਾਲ ਵਾਲੇ, ਸੰਤ ਬਾਬਾ ਮਨਪ੍ਰੀਤ ਸਿੰਘ ਜੀ ਅਲੀਪੁਰ ਖ਼ਾਲਸਾ, ਸੰਤ ਭੁਪਿੰਦਰ ਸਿੰਘ ਜੀ ਰਾੜਾ ਸਾਹਿਬ ਜਰਗਵਾਲੇ ਅਤੇ ਬਾਬਾ ਹਰਜੀਤ ਸਿੰਘ ਜੀ ਮਹਿਤਾ ਚੌਂਕ ਵਾਲੇ ਸਮੇਤ ਪੰਜਾਬ ਤੋਂ ਵੱਡੀ ਗਿਣਤੀ ਚ ਸੰਤ ਮਹਾਂਪੁਰਸ਼ ਅਤੇ ਰਾਗੀ ਜਥੇ ਭਾਈ ਦਵਿੰਦਰ ਸਿੰਘ ਸੋਢੀ,ਗਾ ਗੁਰਨਾਮ ਸਿੰਘ ਪਟਿਆਲਾ ਵਾਲੇ, ਜਸ਼ਨਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸਮੇਤ ਬਹੁਤ ਸਾਰੇ ਰਾਗੀ ਜਥੇ ਪਹੁੰਚਣਗੇ। 25 ਅਗਸਤ ਨੂੰ ਬਾਬੇ ਕੇ ਫਾਰਮ ਵਿਖੇ ਮਹਾਨ ਨਗਰ ਕੀਰਤਨ ਵੀ ਸਜਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਗਮ ਦੇ ਪ੍ਰਬੰਧਕ ਜਸਵਿੰਦਰ ਸਿੰਘ ਕਾਲਾ ਨੇ ਦੱਸਿਆ ਕਿ ਇਨ੍ਹਾਂ ਬਰਸੀ ਸਮਾਗਮਾਂ ਚ ਸੰਗਤਾਂ ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਅਤੇ ਇੰਗਲੈਂਡ ਦੇ ਵੱਖ ਵੱਖ ਸ਼ਹਿਰਾਂ ਸਮੇਤ ਯੂਰਪ ਭਰ ਚੋਂ ਵੀ ਸੰਗਤਾਂ ਇਨ੍ਹਾਂ ਸਮਾਗਮਾਂ ਚ ਸ਼ਿਰਕਤ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 17 ਅਗਸਤ ਤੋਂ ਅਰੰਭ ਹੋਏ ਇਨ੍ਹਾਂ ਧਾਰਮਿਕ ਸਮਾਗਮਾਂ ਦੌਰਾਨ ਵੱਖ ਵੱਖ ਪ੍ਰਕਾਰ ਦੇ ਅਤੁੱਟ ਲੰਗਰ ਵੀ ਵਰਤਾਏ ਜਾ ਰਹੇ ਹਨ। ਸ ਕਾਲਾ ਨੇ ਦੱਸਿਆ ਕਿ ਸੰਗਤਾਂ ਦੀ ਸਹੂਲਤ ਲਈ ਕਾਰ ਪਾਰਕਿੰਗ ਸਮੇਤ ਹੋਰ ਬਹੁਤ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ,ਤਾ ਜ਼ੋ ਇਨ੍ਹਾਂ ਧਾਰਮਿਕ ਸਮਾਗਮਾਂ ਚ ਸ਼ਾਮਲ ਹੋਣ ਵਾਲੀਆਂ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸਕਿਲ ਨਾ ਆਵੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly