ਖੂਨ-ਦਾਨ ਸਭ ਤੋਂ ਵੱਡਾ ਪਰਉਪਕਾਰ ਦਾ ਮਹਾਂ ਦਾਨ ਹੈ-ਸੰਤ ਬਾਬਾ ਗੁਰਜੀਤ ਸਿੰਘ
ਲੁਧਿਆਣਾ (ਸਮਾਜ ਵੀਕਲੀ) ( ਕਰਨੈਲ ਸਿੰਘ ਐੱਮ.ਏ.) ਵਿਸ਼ਵ ਪ੍ਰਸਿੱਧ ਭਗਤੀ ਦਾ ਘਰ ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਗੁਰਦੁਆਰਾ ਨਾਨਕਸਰ ਦੇ ਬਾਨੀ ਧੰਨ ਧੰਨ ਬਾਬਾ ਨੰਦ ਸਿੰਘ ਜੀ ਦੀ 81ਵੀਂ ਸਾਲਾਨਾ ਬਰਸੀ ਤੇ ਮਨੁੱਖਤਾ ਦੇ ਭਲੇ ਲਈ ਬਾਬਾ ਨੰਦ ਸਿੰਘ ਜੀ, ਬਾਬਾ ਈਸ਼ਰ ਸਿੰਘ ਜੀ ਵੱਲੋਂ ਵਰੋਸਾਏ ਨਾਨਕਸਰ ਦੇ ਸਮੂਹ ਮਹਾਂਪੁਰਖਾਂ ਦੀ ਪ੍ਰੇਰਣਾ ਸਦਕਾ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਵੱਲੋਂ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਦੇਖ-ਰੇਖ ਹੇਠ 748ਵਾਂ ਮਹਾਨ ਖੂਨਦਾਨ ਕੈਂਪ ਆਰੰਭ ਬਾਬਾ ਈਸ਼ਰ ਸਿੰਘ, ਡਾ: ਬਲਵਿੰਦਰ ਸਿੰਘ ਅਤੇ ਸੁਖ ਸਾਗਰ ਚੈਰੀਟੇਬਲ ਸੁਸਾਇਟੀ (ਰਜਿ:) ਜਗਰਾਉਂ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਮੌਕੇ ਤੇ ਮਹਾਨ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਸਮੇਂ ਸੰਤ ਬਾਬਾ ਗੁਰਜੀਤ ਸਿੰਘ ਜੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਪਣੇ ਸਰੀਰ ਦੇ ਖੂਨ ਦੇ ਹਿੱਸੇ ਵਿੱਚੋਂ ਇੱਕ ਯੂਨਿਟ ਖੂਨਦਾਨ ਕਰਨ ਨਾਲ ਕਿਸੇ ਪ੍ਰਕਾਰ ਦੀ ਕਮਜ਼ੋਰੀ ਨਹੀਂ ਆਉਂਦੀ ਅਤੇ ਸੰਸਾਰ ਵਿੱਚ ਖੂਨਦਾਨ ਸਭ ਤੋਂ ਵੱਡਾ ਪਰਉਪਕਾਰ ਦਾ ਮਹਾਂਦਾਨ ਹੈ । ਇਸ ਮੌਕੇ ਸੰਤ ਬਾਬਾ ਗੁਰਜੀਤ ਸਿੰਘ ਜੀ ਨੇ ਖੂਨਦਾਨ ਕਰਨ ਵਾਲੇ ਪ੍ਰਾਣੀਆਂ ਨੂੰ ਪ੍ਰਮਾਣ-ਪੱਤਰ ਅਤੇ ਸਨਮਾਨ ਚਿੰਨ੍ਹ ਭੇਂਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਡਾ: ਅਨਿਲ ਤਲਵਾਰ ਯੂ.ਐਸ.ਏ, ਡਾ: ਲਛਮਨ ਸਿੰਘ ਢਿੱਲੋਂ, ਡਾ: ਮੇਜਰ ਸਿੰਘ, ਡਾ: ਸ਼ਾਇਨੀ ਚਲੋਤਰਾ ਐਸੋਸੀਏਟ ਪ੍ਰੋਫੈਸਰ ਲਾਰਡ ਮਹਾਂਵੀਰ ਹੋਮੀਓਪੈਥਿਕ ਮੈਡੀਕਲ ਕਾਲਜ, ਡਾ: ਅਭਿਸ਼ੇਕ ਸਿੰਗਲਾ, ਡਾ: ਕਰਮਜੀਤ ਸਿੰਘ, ਦਰਸ਼ਨ ਸਿੰਘ ਭੁੰਭਰਾਹ, ਰਾਜਿੰਦਰ ਸਿੰਘ ਮਿੱਠਾ, ਸਿਕੰਦਰ ਸਿੰਘ ਗਿੱਲ, ਕੁਲਦੀਪ ਸਿੰਘ, ਦਰਸ਼ਨ ਸਿੰਘ ਲੱਕੀ, ਬਲਦੇਵ ਸਿੰਘ ਜੇ.ਪੀ. ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly