ਧੰਨ ਧੰਨ ਬਾਬਾ ਨੰਦ ਸਿੰਘ ਜੀ ਦੀ 81ਵੀਂ ਬਰਸੀ ਤੇ ਫਰੀ ਜਨਰਲ ਮੈਡੀਕਲ, ਖੂਨਦਾਨ ਕੈਂਪ ਆਰੰਭ ਹੋਇਆ,ਖੂਨਦਾਨ ਕਰਨ ਨਾਲ ਹਾਰਟ ਵਰਗੀਆਂ ਅਨੇਕਾਂ ਵੱਡੀਆਂ ਬੀਮਾਰੀਆਂ ਤੋਂ ਬਚਿਆ ਜਾ ਸਕਦਾ ਹੈ -ਸੰਤ ਬਾਬਾ ਗੁਰਚਰਨ ਸਿੰਘ

ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਵਿਸ਼ਵ ਪ੍ਰਸਿੱਧ ਭਗਤੀ ਦਾ ਘਰ ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਗੁਰਦੁਆਰਾ ਨਾਨਕਸਰ ਦੇ ਬਾਨੀ ਧੰਨ ਧੰਨ ਬਾਬਾ ਨੰਦ ਸਿੰਘ ਜੀ ਦੀ 81ਵੀਂ ਸਾਲਾਨਾ ਬਰਸੀ ਤੇ ਮਨੁੱਖਤਾ ਦੇ ਭਲੇ ਲਈ ਬਾਬਾ ਨੰਦ ਸਿੰਘ ਜੀ, ਬਾਬਾ ਈਸ਼ਰ ਸਿੰਘ ਜੀ ਵੱਲੋਂ ਵਰੋਸਾਏ ਨਾਨਕਸਰ ਦੇ ਸਮੂਹ ਮਹਾਂਪੁਰਖਾਂ ਦੀ ਪ੍ਰੇਰਣਾ ਸਦਕਾ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਵੱਲੋਂ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਦੇਖ-ਰੇਖ ਹੇਠ ਮਹਾਨ ਖੂਨਦਾਨ ਕੈਂਪ ਆਰੰਭ ਬਾਬਾ ਈਸ਼ਰ ਸਿੰਘ, ਡਾ: ਬਲਵਿੰਦਰ ਸਿੰਘ ਅਤੇ ਸੁਖ ਸਾਗਰ ਚੈਰੀਟੇਬਲ ਸੁਸਾਇਟੀ (ਰਜਿ:) ਜਗਰਾਉਂ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਮੌਕੇ ਤੇ ਮਹਾਨ ਖੂਨਦਾਨ ਕੈਂਪ, ਫਰੀ ਜਨਰਲ ਮੈਡੀਕਲ ਕੈਂਪ, ਫਰੀ ਦਵਾਈਆਂ ਅਤੇ ਫਰੀ ਹੋਮੀਓਪੈਥਿਕ ਮੈਡੀਕਲ ਕੈਂਪ ਦਾ ਉਦਘਾਟਨ ਕਰਨ ਸਮੇਂ ਸੰਤ ਬਾਬਾ ਗੁਰਚਰਨ ਸਿੰਘ ਜੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੂਨਦਾਨੀਆਂ ਦੇ ਸਰੀਰ ਨੂੰ ਬਹੁਤ ਫਾਇਦੇ ਮਿਲਦੇ ਹਨ । ਖ਼ੂਨਦਾਨ ਕਰਨ ਨਾਲ ਹਾਰਟ ਵਰਗੀਆਂ ਅਨੇਕਾਂ ਵੱਡੀਆਂ ਬੀਮਾਰੀਆਂ ਤੋਂ ਬਚਿਆ ਜਾ ਸਕਦਾ ਉਥੇ ਸਰੀਰ ਵਿੱਚ ਸਾਈਲੇਂਟ ਕਿਲਰ ਬੀਮਾਰੀਆਂ ਦੇ ਟੈਸਟ ਫਰੀ ਹੋ ਜਾਂਦੇ। ਹਰੇਕ ਤੰਦਰੂਸਤ ਇਨਸਾਨ ਨੂੰ ਤਿੰਨ ਮਹੀਨੇ ਬਾਅਦ ਖੂਨਦਾਨ ਕਰਨਾ ਚਾਹੀਦਾ ਹੈ। ਇਸ ਮੌਕੇ ਸੰਤ ਬਾਬਾ ਗੁਰਚਰਨ ਸਿੰਘ ਜੀ ਨੇ ਖੂਨਦਾਨ ਕਰਨ ਵਾਲੇ ਪ੍ਰਾਣੀਆਂ ਨੂੰ ਪ੍ਰਮਾਣ-ਪੱਤਰ ਅਤੇ ਸਨਮਾਨ ਚਿੰਨ੍ਹ ਭੇਂਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਡਾ: ਲਛਮਨ ਸਿੰਘ ਢਿਲੋਂ, ਡਾ: ਮੇਜਰ ਸਿੰਘ, ਡਾ: ਸ਼ਾਇਨੀ ਚਲੋਤਰਾ ਐਸੋਸੀਏਟ ਪ੍ਰੋਫੈਸਰ ਲਾਰਡ ਮਹਾਂਵੀਰ ਹੋਮੀਓਪੈਥਿਕ ਮੈਡੀਕਲ ਕਾਲਜ, ਡਾ: ਅਭਿਸ਼ੇਕ ਸਿੰਗਲਾ, ਡਾ: ਕਰਮਜੀਤ ਸਿੰਘ, ਦਰਸ਼ਨ ਸਿੰਘ ਭੁੰਭਰਾਹ, ਰਾਜਿੰਦਰ ਸਿੰਘ ਮਿੱਠਾ, ਸਿਕੰਦਰ ਸਿੰਘ ਗਿੱਲ, ਕੁਲਦੀਪ ਸਿੰਘ, ਦਰਸ਼ਨ ਸਿੰਘ ਲੱਕੀ, ਬਲਦੇਵ ਸਿੰਘ ਜੇ ਪੀ, ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਬਦਲਦੇ ਮੌਸਮਾਂ ਅੰਦਰ
Next article“ਹਾਲ ਦੱਸੀਂ ਪਿੰਡ ਦਾ”