ਸਰੀ /ਵੈਨਕੂਵਰ (ਸਮਾਜ ਵੀਕਲੀ) (ਕੁਲਦੀਪ ਚੁੰਬਰ)– ਧੰਨ ਧੰਨ ਗੁਰੂ ਰਾਮਦਾਸ ਲੰਗਰ ਸੇਵਾ ਪੁਰਹੀਰਾਂ ਹੁਸ਼ਿਆਰਪੁਰ ਵਲੋਂ ਹਾਲ ਹੀ ਵਿੱਚ ਸਰਬੰਸਦਾਨੀ ਸਾਹਿਬੇ ਕਮਾਲ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੀ ਮਹਾਨ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਇੱਕ ਧਾਰਮਿਕ ਰਚਨਾ ਜਿਸ ਨੂੰ ਮਹਿੰਦਰ ਸਿੰਘ ਝੱਮਟ ਨੇ ਬਹੁਤ ਹੀ ਸ਼ਰਧਾ ਭਾਵਨਾ ਨਾਲ ਗਾਇਆ ਹੈ, “ਸਿੱਖੀ ਦੇ ਮਹਿਲ ਉਸਾਰ ਗਿਆ” ਦੇ ਟਾਈਟਲ ਹੇਠ ਉਸ ਦੇ ਪੋਸਟਰ ਨੂੰ ਸਮੁੱਚੀਆਂ ਸੰਗਤਾਂ ਵਲੋਂ ਅੱਜ ਰਿਲੀਜ਼ ਕੀਤਾ ਗਿਆ। ਇਸ ਮੌਕੇ ਸਭਾ ਦੇ ਅਹੁਦੇਦਾਰ ਮੈਂਬਰਾਂ ਨੇ ਕਿਹਾ ਕਿ ਸਾਨੂੰ ਮਹਾਂਪੁਰਸ਼ਾਂ ਦੀਆਂ ਮਹਾਨ ਕੁਰਬਾਨੀਆਂ ਨੂੰ ਹਮੇਸ਼ਾ ਨਤਮਸਤਕ ਹੁੰਦੇ ਉਨਾਂ ਦੀ ਦਿੱਤੀ ਹੋਈ ਪ੍ਰੇਰਨਾ ਤੇ ਚੱਲਕੇ ਆਪਣੇ ਜੀਵਨ ਨੂੰ ਸਫਲਾ ਕਰਨਾ ਚਾਹੀਦਾ ਹੈ । ਇਸ ਟ੍ਰੈਕ ਦੇ ਗਾਇਕ ਮਹਿੰਦਰ ਸਿੰਘ ਝੱਮਟ ਨੇ ਕਿਹਾ ਕਿ ਉਹਨਾਂ ਨੇ ਇਸ ਰਚਨਾ ਨੂੰ ਗਾ ਕੇ ਗੁਰੂ ਸਾਹਿਬ ਦੇ ਛੋਟੇ ਅਤੇ ਵੱਡੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਅਕੀਦਤ ਦੇ ਫੁੱਲ ਅਰਪਿਤ ਕੀਤੇ ਹਨ ਅਤੇ ਗੁਰੂ ਸਾਹਿਬ ਦੀ ਮਹਾਨ ਕੁਰਬਾਨੀ ਨੂੰ ਦਿਲ ਤੋਂ ਸਜਦਾ ਕੀਤਾ ਹੈ। ਉਹਨਾਂ ਨੂੰ ਆਸ ਹੈ ਕਿ ਸੰਗਤ ਇਸ ਰਚਨਾ ਨੂੰ ਪਿਆਰ ਸਤਿਕਾਰ ਦੇ ਕੇ ਸਤਿਗੁਰਾਂ ਦਾ ਆਸ਼ੀਰਵਾਦ ਉਸ ਦੀ ਝੋਲੀ ਪਾਵੇਗੀ। ਇਸ ਮੌਕੇ ਵਿਸ਼ੇਸ਼ ਤੌਰ ਤੇ ਕੁਲਜੀਤ ਸਿੰਘ ਸੈਣੀ, ਕੀਰਤਨ ਜਥਾ ਭਾਈ ਕਰਮ ਸਿੰਘ ਜਲੰਧਰ ਵਾਲੇ ,ਭਾਈ ਜਸਪ੍ਰੀਤ ਸਿੰਘ, ਭਾਈ ਜਸਵਿੰਦਰ ਸਿੰਘ, ਸੁਖਬੀਰ ਸਿੰਘ, ਮਾਸਟਰ ਜਸਬੀਰ ਸਿੰਘ ਜੀ, ਮਾਸਟਰ ਜਸਵੀਰ ਸਿੰਘ ਜੀ, ਸੁਖਵਿੰਦਰ ਸਿੰਘ ਜੀ, ਗੁਰਲੈਕਤ ਸਿੰਘ ਬਰਾੜ, ਹੁਸਨ ਲਾਲ, ਮਾਸਟਰ ਸੁਰਿੰਦਰ ਪਾਲ ਸਿੰਘ ਆਦਿ ਸੱਜਣ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly