ਚੰਡੀਗੜ੍ਹ (ਸਮਾਜ ਵੀਕਲੀ): ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਖੇਡ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਓਲੰਪਿਕ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਵੱਲੋਂ ਇਤਿਹਾਸ ਸਿਰਜਦਿਆਂ 41 ਸਾਲ ਮਗਰੋਂ ਕਾਂਸੀ ਦਾ ਤਗ਼ਮਾ ਜਿੱਤਣ ’ਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਦੇਸ਼ ਤੋਂ ਇਲਾਵਾ ਵਿਸ਼ੇਸ਼ ਤੌਰ ’ਤੇ ਪੰਜਾਬ ਲਈ ਵੀ ਇਹ ਬੜੀ ਮਾਣ ਵਾਲੀ ਗੱਲ ਹੈ ਕਿ ਟੀਮ ਵਿੱਚ 10 ਖਿਡਾਰੀ ਪੰਜਾਬੀ ਹਨ ਤੇ ਭਾਰਤ ਦੀ ਕੌਮੀ ਖੇਡ ਹਾਕੀ ਵਿੱਚ ਦਹਾਕਿਆਂ ਤੋਂ ਪੰਜਾਬ ਦੇ ਖਿਡਾਰੀਆਂ ਦੀ ਸਰਦਾਰੀ ਰਹੀ ਹੈ। ਢੀਂਡਸਾ ਨੇ ਕਿਹਾ ਕਿ ਜਦੋਂ ਭਾਰਤੀ ਹਾਕੀ ਟੀਮ ਨੂੰ ਆਰਥਕ ਤੌਰ ’ਤੇ ਮਜ਼ਬੂਤ ਕਰਨ ਦੀ ਲੋੜ ਪਈ ਤਾਂ ਪੰਜਾਬ ਸਰਕਾਰ ਨੇ ਹੱਥ ਖਿੱਚ ਲਏ ਪਰ ਉਡੀਸਾ ਸਰਕਾਰ ਨੇ ਖਿਡਾਰੀਆਂ ਦੀ ਸਾਰ ਲੈਂਦਿਆਂ ਹਾਕੀ ਟੀਮ ਨੂੰ ਸਪਾਂਸਰ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਖਿਡਾਰੀਆਂ ਨੂੰ ਉਤਸ਼ਾਹਿਤ ਕਰਦੀ ਤਾਂ ਇਹ ਹੋਰ ਵੀ ਬਿਹਤਰ ਪ੍ਰਦਰਸ਼ਨ ਕਰ ਸਕਦੇ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly